ਵਧੀਕ ਮੁੱਖ ਚੋਣ ਅਫਸਰ ਵੱਲੋਂ ਸਟਰਾਂਗ ਰੂਮਾਂ ਤੇ ਗਿਣਤੀ ਕੇਂਦਰਾਂ ਦਾ ਦੌਰਾ

Additional Chief Electoral Officer Punjab Mr. Amit Kumar
ਵਧੀਕ ਮੁੱਖ ਚੋਣ ਅਫਸਰ ਵੱਲੋਂ ਸਟਰਾਂਗ ਰੂਮਾਂ ਤੇ ਗਿਣਤੀ ਕੇਂਦਰਾਂ ਦਾ ਦੌਰਾ

Sorry, this news is not available in your requested language. Please see here.

ਸੁਰੱਖਿਆ ਪ੍ਰਬੰਧਾਂ ਅਤੇ ਵੋਟਾਂ ਦੀ ਗਿਣਤੀ ਲਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਰਨਾਲਾ, 4 ਮਾਰਚ 2022

ਵਧੀਕ ਮੁੱਖ ਚੋਣ ਅਫਸਰ ਪੰਜਾਬ ਸ੍ਰੀ ਅਮਿਤ ਕੁਮਾਰ ਵੱਲੋਂ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਈਵੀਐਮ ਸਟਰਾਂਗ ਰੂਮਾਂ/ਗਿਣਤੀ ਕੇਂਦਰਾਂ ਦੀ ਸਰੁੱਖਿਆ ਦੇ ਜਾਇਜ਼ੇ ਲਈ ਐਸਡੀ ਕਾਲਜ ਬਰਨਾਲਾ ਦਾ ਦੌਰਾ ਕੀਤਾ ਗਿਆ, ਜਿੱਥੇ ਜ਼ਿਲੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ 102 ਭਦੌੜ, 103 ਬਰਨਾਲਾ ਤੇ 104 ਮਹਿਲ ਕਲਾਂ ਦੇ ਈਵੀਐਮ ਸਟਰਾਂਗ ਰੂਮ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਤੇ ਜ਼ਿਲਾ ਪੁਲੀਸ ਮੁਖੀ ਸ੍ਰੀਮਤੀ ਅਲਕਾ ਮੀਨਾ ਵੀ ਹਾਜ਼ਰ ਸਨ।

ਹੋਰ ਪੜ੍ਹੋ :-ਯੂਕਰੇਨ ‘ਚ ਫਸੇ ਵਿਦਿਆਰਥੀਆਂ ਬਾਰੇ ਪ੍ਰਧਾਨ ਮੰਤਰੀ ਮੋਦੀ ਨੂੰ ਭਗਵੰਤ ਮਾਨ ਦੀ ਅਪੀਲ –

ਇਸ ਮੌਕੇ ਵਧੀਕ ਮੁੱਖ ਚੋਣ ਅਫਸਰ ਪੰਜਾਬ ਸ੍ਰੀ ਅਮਿਤ ਕੁਮਾਰ ਵੱਲੋਂ ਤਿੰਨੇ ਵਿਧਾਨ ਸਭਾ ਹਲਕਿਆਂ ਲਈ ਐਸਡੀ ਕਾਲਜ ਵਿਖੇ ਬੀ ਫਾਰਮੇਸੀ ਬਲਾਕ, ਐਸਡੀ ਕਾਲਜ ਫਾਰ ਐਜੂਕੇਸ਼ਨ ਤੇ ਡਾ. ਰਘੂਵੀਰ ਪ੍ਰਕਾਸ਼ ਐਸਡੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਣਾਏ ਸਟਰਾਂਗ ਰੂਮਾਂ ਦਾ ਨਿਰੀਖਣ ਕਰਦਿਆਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਜ਼ਿਲਾ ਚੋਣ ਅਫਸਰ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਸਟਰਾਂਗ ਰੂਮਾਂ ਲਈ ਤਿੰਨ ਪਰਤੀ ਸੁਰੱਖਿਆ ਉਪਾਅ ਸਥਾਪਤ ਕੀਤੇ ਹਨ ਤੇ ਸੁਰੱਖਿਆ ਬਲ 24 ਘੰਟੇ ਸਟਰਾਂਗ ਰੂਮਾਂ ਦੀ ਸਖ਼ਤ ਨਿਗਰਾਨੀ ਕਰ ਰਹੇ ਹਨ। ਹਰੇਕ ਸਟਰਾਂਗ ਰੂਮਾਂ ਦੀ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਲਗਾਏ ਹਨ, ਜਿਨਾਂ ਦੀ ਲਾਈਵ ਵੀਡੀਓ ਦੇਖੀ ਜਾ ਸਕਦੀ ਹੈੇ। ਉਨਾਂ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਟਰਾਂਗ ਰੂਮਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜਿਆ ਜਾਵੇਗਾ।

ਇਸ ਮੌਕੇ ਰਿਟਰਨਿੰਗ ਅਫਸਰ 103 ਬਰਨਾਲਾ ਕਮ ਐਸਡੀਐਮ ਬਰਨਾਲਾ ਸ੍ਰੀ ਵਰਜੀਤ ਵਾਲੀਆ, ਐਸਪੀ ਸ੍ਰੀ ਕੁਲਦੀਪ ਸਿੰਘ ਸੋਹੀ, ਚੋਣ ਤਹਿਸੀਲਦਾਰ ਹਰਜਿੰਦਰ ਕੌਰ, ਤਹਿਸੀਲਦਾਰ ਸੰਦੀਪ ਸਿੰੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।