ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਦੀਆਂ ਸਮਸਿਆਵਾਂ ਦੇ ਹਲ ਲਈ ਵਚਨਬਧ— ਵਧੀਕ ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਸਰਕਾਰ ਤੁਹਾਡੇ ਦੁਆਰ
ਪਿੰਡ ਹੌਸ ਖਾਸ ਵਿਖੇ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ
ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਦੀਆਂ ਸਮਸਿਆਵਾਂ ਦੇ ਹਲ ਲਈ ਵਚਨਬਧ—ਵਧੀਕ ਡਿਪਟੀ ਕਮਿਸ਼ਨਰ
ਫਾਜ਼ਿਲਕਾ, 24 ਮਾਰਚ :-  
ਪਿੰਡ ਵਾਸੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਉਨ੍ਹਾਂ ਦੀਆਂ ਬਰੂਹਾਂ ਤੱਕ ਲਾਹਾ ਪਹੁੰਚਾਉਣ ਅਤੇ ਸਮੱਸਿਆਵਾਂ ਦਾ ਮੌਕੇ *ਤੇ ਨਿਪਟਾਰਾ ਕਰਨ ਦੇ ਮੱਦੇਨਜਰ ਸਰਕਾਰ ਤੁਹਾਡੇ ਪ੍ਰੋਗਰਾਮ ਤਹਿਤ ਜ਼ਿਲੇ੍ਹ ਅੰਦਰ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੀ ਲੜੀ ਤਹਿਤ ਪਿੰਡ ਹੌਸ ਖਾਸ ਉਰਫ ਗੰਦੜ ਵਿਖੇ ਲਗਾਏ ਗਏ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਸੰਦੀਪ ਕੁਮਾਰ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਤੇ ਅਧਿਕਾਰੀਆਂ ਨੂੰ ਮੌਕੇ *ਤੇ ਦਿਸ਼ਾ—ਨਿਰਦੇਸ਼ ਜਾਰੀ ਕੀਤੇ ਗਏ।
ਪਿੰਡ ਹੌਸ ਖਾਸ ਵਿਖੇ ਲਗਾਏ ਗਏ ਕੈਂਪ ਦੌਰਾਨ ਪਿੰਡ ਦੇ ਵਸਨੀਕਾਂ ਦੀ ਮੰਗ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡ ਵਿਖੇ ਆਂਗਣਵਾੜੀ ਸੈਂਟਰ ਅਤੇ ਬਾਸਕਟ ਬਾਲ ਦਾ ਮੈਦਾਨ ਬਣਾਉਣ ਸਬੰਧੀ ਅਧਿਕਾਰੀਆਂ ਨੂੰ ਮੌਕੇ *ਤੇ ਹੀ ਆਦੇਸ਼ ਦਿੰਦਿਆਂ ਕਿਹਾ ਕਿ ਮਗਨਰੇਗਾ ਸਕੀਮ ਅਧੀਨ ਦੋਨੋ ਮੰਗਾਂ ਨੂੰ ਕਾਰਵਾਈ ਅਧੀਨ ਲਿਆਂਦਾ ਜਾਵੇ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਤਹਿਤ ਲਾਹਾ ਹਰ ਹੀਲੇ ਮੁਹੱਈਆ ਕਰਵਾਇਆ ਜਾਵੇਗਾ।ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਤੇ ਸਬੰਧਤ ਅਧਿਕਾਰੀਆਂ ਨੂੰ ਹਲ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਯੋਜਨਾਵਾਂ ਤਹਿਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੈਂਪਾਂ ਦੀ ਸਿਰਜਣਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਖਜਲ—ਖੁਆਰੀ ਤੋਂ ਨਿਜਾਤ ਦਿਵਾਉਂਦਿਆਂ ਪਿੰਡਾਂ ਦੀ ਸਾਂਝੀ ਥਾਂ *ਤੇ ਵੱਖ—ਵੱਖ ਵਿਭਾਗਾਂ ਵੱਲੋਂ ਕਾਉਂਟਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਰਹੀਆਂ ਤੇ ਮੌਕੇ *ਤੇ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਤਹਿਸੀਲਦਾਰ ਸ੍ਰੀ ਨਰਿੰਦਰ ਪਾਲ ਸਿੰਘ ਬਾਜਵਾ, ਬੀ.ਡੀ.ਪੀ.ਓ ਸ੍ਰੀ ਗੁਰਜਿੰਦਰ ਸਿੰਘ ਤੇ ਹੋਰ ਅਧਿਕਾਰੀ ਮੌਜ਼ੂਦ ਸਨ।