–ਕਿਸਾਨ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਰਾਹੀਂ ਲੈ ਸੱਕਦੇ ਹਨ ਸਬਸਿਡੀਆਂ
ਤਪਾ, 20 ਦਸੰਬਰ :-
ਪੰਜਾਬ ਸਰਕਾਰ ਵੱਲੋਂ 19 ਦਸੰਬਰ ਤੋਂ 25 ਦਸੰਬਰ ਤੱਕ ਮਨਾਏ ਜਾ ਰਹੇ ਸੁਸ਼ਾਸਨ ਹਫਤੇ ਤਹਿਤ ਅੱਜ ਦਫਤਰ ਉੱਪ ਮੰਡਲ ਮੈਜਿਸਟਰੇਟ ਤਪਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਕੈਂਪ ਦੀ ਪ੍ਰਧਾਨਗੀ ਕਰਦਿਆਂ ਉੱਪ ਮੰਡਲ ਮੈਜਿਸਟਰੇਟ ਤਪਾ ਸ਼੍ਰੀ ਗੋਪਾਲ ਸਿੰਘ ਨੇ ਦੱਸਿਆ ਕਿ ਲੜੀ ਵਾਰ ਇਸ ਤਰ੍ਹਾਂ ਦੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਰਕਾਰੀ ਸਹੂਲਤਾਂ ਅਤੇ ਇਨ੍ਹਾਂ ਸਹੂਲਤਾਂ ਨੂੰ ਲੈਣ ਦੇ ਤਰੀਕੇ ਬਾਰੇ ਜਾਣੂ ਕਰਵਾਇਆ ਜਾ ਸਕੇ।
ਕੈਂਪ ਵਿਚ ਭਾਗ ਲੈ ਰਹੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਬਾਗਬਾਨੀ ਦਾ ਕਿੱਤਾ ਅਪਣਾ ਕੇ ਕਿਸਾਨ ਵੀਰ ਆਪਣੀ ਆਮਦਨ ਵਿਚ ਵਾਧਾ ਕਰ ਸੱਕਦੇ ਹਨ।
ਵਧੇਰੀ ਜਾਣਕਾਰੀ ਦਿੰਦਿਆਂ ਬਾਗਬਾਨੀ ਵਿਕਾਸ ਅਫ਼ਸਰ ਸ਼੍ਰੀਮਤੀ ਨਰਪਿੰਦਰ ਕੌਰ ਨੇ ਦੱਸਿਆ ਕਿ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਬਾਗਬਾਨੀ ਦਾ ਕਿੱਤਾ ਸ਼ੁਰੂ ਕਰਨ ਲਈ ਅਤੇ ਇਸ ਦੇ ਵਿਸਤਾਰ ਲਈ ਸਬਸਿਡੀ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਨਵਾਂ ਬਾਗ ਲਗਾਉਣ ਲਈ, ਸਬਜ਼ੀਆਂ ਦੇ ਹਾਈਬ੍ਰਿਡ ਬੀਜ ਲਈ, ਫੁੱਲਾਂ ਦੀ ਕਾਸ਼ਤ ਲਈ ਆਦਿ ਸਬੰਧੀ ਸਬਸਿਡੀ ਦਿੱਤੀ ਜਾਂਦੀ ਹੈ।
ਉਹਨਾਂ ਦੱਸਿਆ ਕਿ ਬਾਗਬਾਨੀ ਸਬੰਧੀ ਸੰਦਾਂ ਉੱਤੇ 40 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਕਿਸਾਨਾਂ ਨੂੰ ਬੈਂਕਾਂ ਚ ਖਾਤੇ ਖੁਲਵਾਉਣ ਸਬੰਧੀ ਜਾਣਕਾਰੀ, ਖੇਤੀਬਾੜੀ ਵਿਭਾਗ ਵੱਲੋਂ ਦਿੱਤੀ ਜਾਣ ਵਾਲੀਆਂ ਸਹੂਲਤਾਂ ਅਤੇ ਸਬਸਿਡੀਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਸਹਿਕਾਰਤਾ ਬੈਂਕ, ਡੇਅਰੀ ਵਿਕਾਸ ਵਿਭਾਗ, ਮੱਛੀ ਪਾਲਣ, ਜ਼ਿਲ੍ਹਾ ਉਦਯੋਗ ਕੇਂਦਰ ਆਦਿ ਵਿਭਾਗਾਂ ਵੱਲੋਂ ਵੀ ਆਪਣੇ ਅਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਬਾਰੇ ਦੱਸਿਆ ਗਿਆ।

हिंदी






