ਜਿਲੇ ਵਿੱਚ ਡੇਂਗੂ ਦੀ ਰੋਕਥਾਮ ਲਈ ਐਂਟੀ ਲਾਰਵਾ ਗਤੀਵਿਧੀਆ ਜਾਰੀ : ਡਾ ਰਜਿੰਦਰ ਕੁਮਾਰ ਬੈਂਸ

Sorry, this news is not available in your requested language. Please see here.

ਫਾਜ਼ਿਲਕਾ, 6 ਸਤੰਬਰ :- 
ਸਿਵਲ ਸਰਜਨ ਫਾਜਿਲਕਾ ਡਾ ਰਜਿੰਦਰ ਕੁਮਾਰ ਬੈਂਸ ਨੇ ਦੱਸਿਆ ਕਿ ਵਿਭਾਗ ਵਲੋਂ ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਜਿਲੇ ਵਿੱਚ ਮਲੇਰੀਆ/ਡੇਂਗੂ ਦੀ ਰੋਕਥਾਮ ਲਈ ਸ਼ਹਿਰੀ ਅਤੇ ਪੇਂਡੂ ਖੇਤਰ ਵਿਖੇ ਫੀਵਰ ਸਰਵੇ/ਐਂਟੀਲਾਰਵਾ/ਜਾਗਰੂਕਤਾ ਗਤੀਵਿਧੀਆ ਜਾਰੀ ਹਨ।
ਉਨ੍ਹਾਂ ਸ਼ਹਿਰੀ ਵਾਸੀਆ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ/ਦੁਕਾਨਾਂ/ਸਰਕਾਰੀ ਦਫਤਰਾਂ ਵਿੱਚ ਮੋਜੂਦ ਕੂਲਰ, ਗਮਲੇ,ਟੈਕੀਆਂ ਵਿਚੋਂ ਹਰ ਸ਼ੁਕਰਵਾਰ ਅਤੇ ਐਤਵਾਰ ਨੂੰ ਪਾਣੀ ਕੱਢ ਕੇ ਸੁੱਕਾ ਦਿਤਾ ਜਾਵੇ। ਮੱਛਰ ਦੇ ਕੱਟਣ ਤੋ ਬਚਾਅ ਕੀਤਾ ਜਾਵੇ, ਪੂਰੀ ਬਾਜੂ ਅਤੇ ਸ਼ਰੀਰ ਨੂੰ ਢੱਕਣ ਵਾਲੇ ਕਪੜੇ ਪਾਏ ਜਾਣ। ਬੁਖਾਰ ਹੋਣ ਤੇ ਸਿਵਲ ਹਸਪਤਾਲ ਫਾਜਿਲਕਾ ਅਤੇ ਅਬੋਹਰ ਵਿੱਚ ਪਹੁੰਚ ਕੀਤੀ ਜਾਵੇ ਅਤੇ ਡੇਂਗੂ ਬੁਖਾਰ ਦਾ ਅਲਾਈਜਾ ਟੈਸਟ ਬਿਲਕੁੱਲ ਮੁਫਤ ਕਰਵਾਇਆ ਜਾਵੇ।
ਇਸ ਮੌਕੇ ਜਿਲਾ ਮਹਾਂਮਾਰੀ ਅਫਸਰ ਡਾ ਸਕਸ਼ਮ ਕੰਬੋਜ ਨੇ ਦੱਸਿਆ ਕਿ ਸਿਹਤ ਵਿਭਾਗ ਵਲੋ ਅਰਬਨ ਫਾਜਿਲਕਾ ਅਧੀਨ ਅੱਜ ਸਿਹਤ ਕਰਮਚਾਰੀਆ ਦੀ ਟੀਮ ਨੇ ਮਾਧਵ ਨਗਰੀ ਦੇ ਘਰਾਂ ਵਿੱਚ ਕੂਲਰ, ਟਾਇਰਾਂ, ਗਮਲੇ, ਟੈਕੀਆਂ ਅਤੇ ਖੜੇ ਪਾਣੀ ਦੇ ਸਰੋਤਾਂ ਨੂੰ ਚੈਕ ਕੀਤਾ ਗਿਆ। ਲਾਰਵਾ ਮਿਲਣ ਤੇ ਲਾਰਵੇ ਨੂੰ ਨਸ਼ਟ ਕੀਤਾ ਗਿਆ ।
ਇਸ ਟੀਮ ਵਿੱਚ ਸਿਹਤ ਕਰਮਚਾਰੀ ਸੁਖਜਿੰਦਰ ਸਿੰਘ ਅਤੇ ਬ੍ਰੀਡਿੰਗ ਚੈਕਰ ਹਾਜਰ ਸਨ।