ਪਰਾਲੀ ਨਾ ਸਾੜਨ ਲਈ ਲਾਹੇਵੰਦ ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਪਾਉਣ ਲਈ 15 ਅਗਸਤ ਤੱਕ ਕੀਤਾ ਜਾ ਸਕਦੈ ਅਪਲਾਈ

Sorry, this news is not available in your requested language. Please see here.

ਫਾਜ਼ਿਲਕਾ 9 ਅਗਸਤ :-  

ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਉੱਪਰ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦਾ ਮੁੱਖ ਮੰਤਵ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਉਪਰਕਣਾਂ ਦੁਆਰਾ ਵਾਤਾਵਰਨ ਨੂੰ ਹਵਾ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਹੋਣ ਵਾਲੇ ਪੌਸ਼ਟਿਕ ਤੱਤਾਂ ਅਤੇ ਮਿੱਟੀ ਦੇ ਸੂਖਮ ਜੀਵ ਜੰਤੂਆਂ ਨੂੰ ਖਤਮ ਹੋਣ ਤੋਂ ਰੋਕਣਾ ਹੈ। ਇਨਾਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਦੁਆਰਾ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜੇ ਬਿਨਾਂ ਬਹੁਤ ਹੀ ਘੱਟ ਖਰਚੇ ਵਿੱਚ ਮਿੱਟੀ ਵਿੱਚ ਹੀ  ਮਿਲਾਇਆ ਜਾ ਸਕਦਾ ਹੈ।
ਮੁੱਖ ਖੇਤੀਬਾੜੀ ਅਫਸਰ, ਫਾਜ਼ਿਲਕਾ ਸ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਫ਼ਸਲਾਂ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਸਬਸਿਡੀ ’ਤੇ ਉਪਲੱਬਧ ਕਰਵਾਉਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨਾਂ ਕਿਸਾਨਾਂ ਨੂੰ ਦੱਸਿਆ ਕਿ ਇਹ ਅਰਜ਼ੀਆਂ ਵਿਭਾਗ ਦੇ ਪੋਰਟਲ agrimachinerypb.com  ਤੇ ਆਨਲਾਈਨ ਦਿੱਤੀਆਂ ਜਾ ਸਕਦੀਆਂ ਹਨ। ਇਹ ਅਰਜ਼ੀਆਂ ਦੇਣ ਦੀ ਆਖਰੀ ਮਿਤੀ 15 ਅਗਸਤ, 2022 ਹੈ। ਉਕਤ ਮਿਤੀ ਤੱਕ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਸਰੈਡਰ, ਮਲਚਰ, ਜੀਰੋ ਟਿੱਲ ਡਰਿੱਲ, ਸੁਪਰ ਸੀਡਰ, ਬੇਲਰ, ਰੇਕ, ਸਰਬ ਮਾਸਟਰ, ਰੋਟਰੀ ਸਲੈਸ਼ਰ, ਕਰਾਪ ਰੀਪਰ, ਉਲਟਾਵੇਂ ਪਲਾਓ ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਪਾਉਣ ਲਈ ਅਪਲਾਈ ਕੀਤਾ ਜਾ ਸਕਦਾ ਹੈ।
ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੁੱਖ ਖੇਤੀਬਾੜੀ ਅਫਸਰ ਸ. ਗੁਰਪ੍ਰੀਤ ਸਿੰਘ ਦੇ ਮੋਬਾਈਲ ਨੰਬਰ 9878205588 ਅਤੇ ਕਮਲ ਕ੍ਰਿਸ਼ਨ ਸਹਾਇਕ ਖੇਤੀਬਾੜੀ ਇੰਜੀਨੀਅਰ ਦੇ ਮੋਬਾਈਲ ਨੰਬਰ 9023658586 `ਤੇ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਦਾ ਜਰੂਰ ਲਾਹਾ ਲੈਣਾ ਚਾਹੀਦਾ ਹੈ।ਉਨਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਲਾਹਾ ਲੈ ਕੇ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਨੂੰ ਅਪਣਾਉਣਾ ਚਾਹੀਦਾ ਹੈ ਤਾਂ ਕਿ ਹਵਾ, ਪਾਣੀ ਅਤੇ ਮਿੱਟੀ ਨੂੰ ਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ।

 

ਹੋਰ ਪੜ੍ਹੋ :-  ਵੈਟ ਦੇ ਪੈਂਡਿੰਗ ਕੇਸਾਂ ਨੂੰ 4 ਮਹੀਨਿਆਂ ਵਿੱਚ ਨਿਪਟਾਇਆ ਜਾਵੇਗਾ- ਹਰਪਾਲ ਸਿੰਘ ਚੀਮਾ