ਆਬਾਦ ਸੁਵਿਧਾ ਕੈਂਪਾਂ ਦੇ ਸਾਰਥਕ ਨਤੀਜੇ ਨਿਕਲਣੇ ਸ਼ੁਰੂ ਤੇ ਲੋਕ ਹੁੰਮ ਹੁੰਮਾਂ ਕੇ ਆਬਾਦ ਸੁਵਿਧਾ ਕੈਂਪਾਂ ਦਾ ਉਠਾ ਰਹੇ ਹਨ ਲਾਭ-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ

Sorry, this news is not available in your requested language. Please see here.

ਪਿੰਡਾਂ ਵਿੱਚ ਲੋਕਾਂ ਨੂੰ ਮਿਲਣ ਵਾਲੀਆਂ ਸਰਕਾਰੀ ਸਕੀਮਾਂ ਦੀਆਂ ਸੁਵਿਧਾਵਾਂ ਤੋਂ ਲੋਕ ਕਾਫੀ ਖੁਸ਼, ਪੰਜਾਬ ਸਰਕਾਰ ਦਾ ਕਰ ਰਹੇ ਹਨ ਧੰਨਵਾਦ- ਵਿਧਾਇਕ ਜਗਦੀਪ ਕੰਬੋਜ਼ ਗੋਲਡੀ

 

ਵੱਖ ਵਿਭਾਗਾਂ ਨਾਲ ਸਬੰਧਿਤ ਸਰਕਾਰੀ ਸੇਵਾਵਾਂ ਦਾ ਅਨੇਕਾਂ ਲੋਕਾਂ ਨੂੰ ਮੌਕੇ ਤੇ ਹੀ ਹੋਇਆ ਲਾਭ ਪ੍ਰਾਪਤ-ਡਿਪਟੀ ਕਮਿਸ਼ਨਰ

  • ਵਿਧਾਇਕ ਫਾਜ਼ਿਲਕਾ ਅਤੇ ਵਿਧਾਇਕ ਜਲਾਲਾਬਾਦ ਨੇ ਹਲਕੇ ਦੇ ਪਿੰਡਾਂ ਵਿੱਚ ਲੱਗੇ ਆਬਾਦ ਸੁਵਿਧਾ ਕੈਂਪਾਂ ਦਾ ਲਿਆ ਜਾਇਜ਼ਾ

 

ਫਾਜਿ਼ਲਕਾ 2 ਅਕਤੂਬਰ :- 

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਹਰ ਪੱਖੋਂ ਵਧੀਆ ਸਹੂਲਤ ਦੇਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਬਾਦ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਜਿਸ ਦੇ ਸਾਰਥਕ ਨਤੀਜੇ ਨਿਕਲਣੇ ਸ਼ੁਰੂ ਹੋ ਗਏ ਹਨ ਤੇ ਲੋਕ ਹੁੰਮ ਹੁੰਮਾਂ ਕੇ ਇਨ੍ਹਾ ਆਬਾਦ ਸੁਵਿਧਾ ਕੈਂਪਾਂ ਦਾ ਲਾਭ ਉਠਾ ਰਹੇ ਹਨ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਨੇ ਹਲਕੇ ਦੇ ਪਿੰਡਾਂ ਵਿੱਚ ਲਗਾਏ ਗਏ ਵਿਸ਼ੇਸ਼ ਆਬਾਦ ਸੁਵਿਧਾ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸੂ ਅਗਰਵਾਲ ਅਤੇ ਐੱਸ.ਡੀ.ਐੱਮ ਰਵਿੰਦਰ ਸਿੰਘ ਅਰੌੜਾ ਵੀ ਮੌਜੂਦ ਸਨ।

          ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਘੁਰਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਲਾਕ ਖੂਈਆਂ ਸਰਵਰ ਅਧੀਨ ਪੈਂਦੇ ਪਿੰਡ ਬਾਰੇਕਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲਗਾਏ ਆਬਾਦ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਲੋਕਾਂ ਤੋਂ ਉਨ੍ਹਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਜਿਸ ਉਪਰੰਤ ਸਬੰਧਿਤ ਪਿੰਡਾਂ ਦੇ ਲੋਕਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਆਪਣੇ ਸਰਕਾਰੀ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਪ੍ਰਾਪਤ ਕਰਨ ਲਈ ਸਰਕਾਰੀ ਦਫਤਰਾਂ ਵਿੱਚ ਗੇੜੇ ਮਾਰਨੇ ਪੈਂਦੇ ਸਨ ਤੇ ਹੁਣ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿੰਡਾਂ ਵਿੱਚ ਹੀ ਲੋਕਾਂ ਨੂੰ ਸਰਕਾਰੀ ਸਕੀਮਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦੀ ਇਲਾਕੇ ਦੇ ਪਿੰਡਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਇਹ ਕੈਂਪ ਲਗਾਏ ਜਾ ਰਹੇ ਹਨ।

          ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਨੇ ਜਲਾਲਾਬਾਦ ਦੇ ਪਿੰਡ ਚੱਕ ਖੀਵਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਲਗਾਏ ਗਏ ਵਿਸ਼ੇਸ਼ ਆਬਾਦ ਸੁਵਿਧਾ ਕੈਂਪ ਵਿੱਚ ਪਹੁੰਚੇ ਲੋਕਾਂ ਤੋਂ ਪੁੱਛਿਆ ਕਿ ਉਨ੍ਹਾਂ ਨੂੰ ਸਾਰੀਆਂ ਸਰਕਾਰੀ ਸੁਵਿਧਾਵਾਂ ਇੱਥੇ ਵਧੀਆ ਤਰੀਕੇ ਨਾਲ ਮਿਲ ਰਹੀਆਂ ਹਨ ਜਿਸ ਉਪਰੰਤ ਲੋਕਾਂ ਵੱਲੋਂ ਪੰਜਾਬ ਸਰਕਾਰ ਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਹੁਣ ਤੁਹਾਨੂੰ ਸਾਰੀਆਂ ਸਰਕਾਰੀ ਸੁਵਿਧਾਵਾਂ ਇਸੇ ਤਰ੍ਹਾਂ ਮਿਲਦੀਆਂ ਰਹਿਣਗੀਆਂ। ਵਿਧਾਇਕ ਨੇ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਨੂੰ ਮਿਲਣ ਵਾਲੀਆਂ ਸਰਕਾਰੀ ਸਕੀਮਾਂ ਦੀਆਂ ਸੁਵਿਧਾਵਾਂ ਤੋਂ ਲੋਕ ਕਾਫੀ ਖੁਸ਼ ਹਨ ਤੇ ਉਹ ਪੰਜਾਬ ਸਰਕਾਰ ਦੇ ਇਨ੍ਹਾਂ ਯਤਨਾਂ ਦਾ ਧੰਨਵਾਦ ਧੰਨਵਾਦ ਕਰ ਰਹੇ ਹਨ ਜਿਸ ਰਾਹੀਂ ਉਨ੍ਹਾਂ ਨੂੰ ਕਾਫੀ ਫਾਇਦਾ ਹੋ ਰਿਹਾ ਹੈ।

          ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸੂ ਅਗਰਵਾਲ ਨੇ ਦੱਸਿਆ ਕਿ ਪਿੰਡਾਂ ਵਿਚ ਲੱਗੇ ਕੈਂਪਾਂ ਵਿਚ ਵੱਖ ਵੱਖ ਵਿਭਾਗਾਂ ਨਾਲ ਸਬੰਧਿਤ ਸਰਕਾਰੀ ਸੇਵਾਵਾਂ ਦਾ ਅਨੇਕਾਂ ਲੋਕਾਂ ਨੂੰ ਮੌਕੇ ਤੇ ਹੀ ਲਾਭ ਪ੍ਰਾਪਤ ਹੋਇਆ ਜਿਸ ਉਪਰੰਤ ਸਬੰਧਿਤ ਪਿੰਡਾਂ ਦੇ ਲੋਕਾਂ ਵੱਲੋਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਵੀ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਅੱਜ ਦੇ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਜਾਤੀ ਸਰਟੀਫਿਕੇਟ, ਰਿਹਾਇਸ ਸਰਟੀਫਿਕੇਟ, ਰੂਰਲ ਏਰੀਆ ਸਰਟੀਫਿਕੇਟ, ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਗਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਆਦਿ ਨਾਲ ਸਬੰਧਤ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਫੌਜ਼ ਅਤੇ ਪੁਲਿਸ ਵਿਚ ਭਰਤੀ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਹੈ ਅਤੇ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਸਹਿਕਾਰਤਾ ਵਿਭਾਗ ਅਤੇ ਰਾਜ ਪੇਂਡੂ ਰੋਜੀ ਰੋਟੀ ਮਿਸ਼ਨ ਦੇ ਅਧਿਕਾਰੀਆਂ ਵੱਲੋਂ ਵਿਭਾਗੀ ਸਕੀਮਾਂ ਦੀ ਜਾਣਕਾਰੀ ਮੌਕੇ ਤੇ ਲੋਕਾਂ ਨੂੰ ਦਿੱਤੀ ਗਈ ਹੈ।

ਇਸ ਮੌਕੇ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਗਗਨਦੀਪ ਸਿੰਘ ਅਤੇ ਅਨਮੋਲ ਆਦਿ ਹਾਜ਼ਰ ਸਨ।

 

ਹੋਰ ਪੜ੍ਹੋ :-  ਐਸ.ਏ.ਐਸ.ਨਗਰ ਵਿੱਚ ਉਸਾਰੀ ਜਾਵੇਗੀ ਉੱਤਰੀ ਭਾਰਤ ’ਚ ਆਪਣੇ ਕਿਸਮ ਦੀ ਪਹਿਲੀ ਸੁਪਰ ਈ.ਸੀ.ਬੀ.ਸੀ. ਅਨੁਕੂਲ ਇਮਾਰਤ: ਅਮਨ ਅਰੋੜਾ