ਵਿਧਾਨ ਸਭਾ ਚੋਣਾਂ-2022 ਸਬੰਧੀ ਮਿਲੀਆਂ 376 ਸ਼ਿਕਾਇਤਾਂ ਵਿਚੋਂ 350 ਦਾ ਨਿਪਟਾਰਾ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਲੋਕਾਂ ਨੂੰ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਇਕਜੁੱਟ ਹੋਣ ਦੀ ਅਪੀਲ

Sorry, this news is not available in your requested language. Please see here.

ਕਿਸੇ ਵੀ ਤਰਾਂ ਦੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਸੀ-ਵਿਜ਼ਲ ਐਪ ਜਾਂ ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈੱਲ ਦੇ ਫੋਨ ਨੰਬਰ 01874-245379 ’ਤੇ ਕੀਤੀ ਜਾ ਸਕਦੀ ਹੈ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ

ਗੁਰਦਾਸਪੁਰ, 15 ਫਰਵਰੀ 2022

ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿਚ ਜ਼ਿਲਾ ਪੱਧਰੀ ਸ਼ਿਕਾਇਤ ਸੈੱਲ, ਸੀ-ਵਿਜ਼ਲ ਨਾਗਰਿਕ ਐਪ ਅਤੇ ਮੁੱਖ ਚੋਣ ਦਫਤਰ ਪੰਜਾਬ ਤੋਂ ਪ੍ਰਾਪਤ 376 ਸ਼ਿਕਾਇਤਾਂ ਵਿਚੋਂ 350 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ=ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਸੀ-ਵਿਜ਼ਲ ਨਾਗਰਿਕ ਐਪ (14 ਫਰਵਰੀ ਤਕ) ਉੱਪਰ 138 ਸ਼ਿਕਾਇਤਾਂ ਮਿਲੀਆਂ ਸਨ, ਸਾਰੀਆਂ 100 ਮਿੰਟ ਦੇ ਅੰਦਰ ਨਿਪਟਾ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਮੁੱਖ ਚੋਣ ਦਫਤਰ, ਪੰਜਾਬ ਵਲੋਂ ਪ੍ਰਾਪਤ 108 ਸ਼ਿਕਾਇਤਾਂ ਵਿਚੋਂ 102 ਅਤੇ ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈੱਲ ਵਿਚ ਪ੍ਰਾਪਤ 130 ਸ਼ਿਕਾਇਤਾਂ ਵਿਚੋਂ 110 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਪੈਡਿੰਗ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ :- ਅਕਾਲੀ-ਕਾਂਗਰਸੀ ਆਪਸ ਵਿੱਚ ਰਲੇ ਹੋਏ ਹਨ, ਇਨ੍ਹਾਂ ਤੋਂ ਸਾਵਧਾਨ ਰਹੋ-ਭਗਵੰਤ ਮਾਨ

ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਲੋਕਾਂ ਨੂੰ ਸੀ-ਵਿਜ਼ਲ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਉੱਪਰ ਪ੍ਰਾਪਤ ਹੋਈ ਸ਼ਿਕਾਇਤ ਨੂੰ 100 ਮਿੰਟ ਦੇ ਅੰਦਰ-ਅੰਦਰ ਨਿਪਟਾਉਣਾ ਲਾਜ਼ਮੀ ਹੁੰਦਾ ਹੈ। ਗੂਗਲ ਪਲੇਅ ਸਟੋਰ ਤੋਂ ਆਸਾਨੀ ਨਾਲ ਮੋਬਾਇਲ ਫੋਨ ਵਿਚ ਸੀ-ਵਿਜ਼ਲ ਐਪ ਡਾਊਨਲੋਡ ਕਰਕੇ , ਕਿਸੇ ਵੀ ਤਰਾਂ ਦੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਇਸ ਐਪ ਰਾਹੀਂ ਕੀਤੀ ਜਾ ਸਕਦੀ ।

ਦੱਸਣਯੋਗ ਹੈ ਕਿ ਜ਼ਿਲ੍ਹਾ ਪੱਧਰ ’ਤੇ ਸ਼ਿਕਾਇਤ ਸੈੱਲ, ਕਮਰਾ ਨੰਬਰ 101, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਹੈ ਅਤੇ ਫੋਨ ਨੰਬਰ 01874-245379 ਉੱਤੇ ਜਾਂ ਈ-ਮੇਲ complaintmccgspvs2022@gmail.com ਰਾਹੀਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਟੋਲ ਫ੍ਰੀ ਨੰਬਰ 1950 ਤੇ ਐਨ.ਜੀ.ਆਰ.ਐਸ ਪੋਰਟਲ https://eci.citizenservices.eci.gov.in/  ਉੱਪਰ ਵੀ ਸ਼ਿਕਾਇਤ ਕੀਤੀ  ਜਾ ਸਕਦੀ ਹੈ।