ਸਰਕਾਰੀ ਪ੍ਰਾਇਮਰੀ ਸਕੂਲ ਰੇਤੇਵਾਲੀ ਭੈਣੀ ਵਿਖੇ ਵਿਦਿਆਰਥੀਆਂ ਨੂੰ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਦੀ ਚੁਕਾਈ ਸਹੁੰ

Sorry, this news is not available in your requested language. Please see here.

ਫਾਜ਼ਿਲਕਾ 22 ਜਨਵਰੀ :- 
ਚਾਇਨਾ ਡੋਰ ਨਾਲ ਆਏ ਦਿਨ ਵਾਪਰ ਰਹੇ ਭਿਆਨਕ ਹਾਦਸਿਆਂ ਨੂੰ ਠੱਲ ਪਾਉਣ ਲਈ ਅਤੇ ਇਸ ਦੀ ਵਰਤੋਂ ਨਾ ਕਰਨ ਲਈ ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ  ਬਲਾਕ ਫਾਜ਼ਿਲਕਾ 2 ਦੇ ਸਰਕਾਰੀ ਪ੍ਰਾਇਮਰੀ ਸਕੂਲ ਰੇਤੇਵਾਲੀ ਭੈਣੀ ਵਿਖੇ ਸਕੂਲ ਮੁੱਖੀ ਸੁਭਾਸ਼ ਚੰਦਰ ਅਤੇ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਦੀ ਸਹੁੰ ਚੁਕਾਈ ਗਈ।
    ਇਸ ਦੌਰਾਨ ਸਕੂਲ ਮੁੱਖੀ ਸੁਭਾਸ਼ ਚੰਦਰ ਨੇ ਕਿਹਾ ਕਿ ਚਾਇਨਾ ਡੋਰ ਵੇਚਣ ਵਾਲਿਆਂ ਨੂੰ ਵੀ ਆਪਣੀ ਜੁੰਮੇਵਾਰੀ ਸਮਝਦੇ ਹੋਏ ਇਸ ਨੂੰ ਵੇਚਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਅਸੀਂ  ਆਪ, ਆਪਣੇ ਪਰਿਵਾਰ, ਪਸ਼ੂ-ਪੰਛੀਆ ਤੇ ਵਾਤਾਵਰਨ ਦੀ ਸੰਭਾਲ ਲਈ ਨਾ ਤਾਂ ਖੁਦ ਚਾਈਨਾ ਡੋਰ ਖਰੀਦ ਕਰੀਏ ਅਤੇ ਨਾ ਹੀ ਆਪ ਜਾਂ ਪਰਿਵਾਰਕ ਮੈਬਰਾਂ ਨੂੰ ਇਸ ਦੀ ਵਰਤੋਂ ਕਰਨ ਦਾਈਏ।
   ਇਸ ਮੌਕੇ ਤੇ ਸਕੂਲ ਸਟਾਫ ਮੈਂਬਰ ਨੀਰਜ ਕੁਮਾਰ ਅਤੇ ਭਾਰਤ ਸੱਭਰਵਾਲ ਨੇ ਕਿਹਾ ਕਿ ਚਾਇਨਾ ਡੋਰ ਮਨੁੱਖਾਂ ਦੇ ਨਾਲ ਨਾਲ ਬੇਜ਼ੁਬਾਨ ਪੰਛੀਆਂ ਲਈ ਵੀ ਵੱਡਾ ਖਤਰਾਂ ਹੈ। ਅਨੇਕਾਂ ਪੰਛੀ ਇਸ ਵਿੱਚ ਫਸ ਕੇ ਆਪਣੀ ਜਾਨ ਗੁਆ ਰਹੇ ਹਨ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੇ ਨਾਲ ਨਾਲ ਸਾਨੂੰ ਸਾਰਿਆਂ ਨੂੰ ਆਪਣੀਆਂ ਜੁੰਮੇਵਾਰੀ ਸਮਝਦੇ ਹੋਏ ਚਾਇਨਾ ਡੋਰ ਦੀ ਵਰਤੋਂ ਪੂਰੀ ਤਰ੍ਹਾਂ ਬੰਦ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨੇ ਸਹੁੰ ਚੁੱਕਦਿਆਂ ਕਿਹਾ ਕਿ ਉਹ ਆਪਣੇ ਜੀਵਨ ਵਿੱਚ ਕਦੀ ਵੀ ਚਾਇਨਾ ਡੋਰ ਦੀ ਵਰਤੋਂ ਨਹੀ ਕਰਨਗੇ।