ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾ ਨੂੰ ਜਾਗਰੂਕ ਕਰਨ ਬਾਰੇ ਪਿੰਡ ਮਾਣਕਪੁਰ ਸ਼ਰੀਫ ਵਿਖੇ ਲਗਾਇਆ ਗਿਆ ਕੈਂਪ

Sorry, this news is not available in your requested language. Please see here.

ਐਸ.ਏ.ਐਸ ਨਗਰ 19 ਮਈ :- 
ਪਾਣੀ ਦੇ ਘੱਟ ਰਹੇ ਸਰੋਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾਂ ਰਾਜੇਸ਼ ਕੁਮਾਰ ਰਹੇਜਾ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਅਤੇ ਡਾਕਟਰ ਗੁਰਬਚਨ ਸਿੰਘ ਬਲਾਕ ਖੇਤੀਬਾੜੀ ਅਫਸਰ ਮਾਜਰੀ ਦੇ ਸੰਚਾਲਨ ਹੇਠ 18 ਮਈ ਨੂੰ ਬਲਾਕ ਮਾਜਰੀ ਦੇ ਪਿੰਡ ਮਾਣਕਪੁਰ ਸ਼ਰੀਫ ਵਿਖੇ ਝੋਨੇ ਦੀ ਸਿੱਧੀ ਬਿਜਾਈ ਤੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਇਸ ਕੈਂਪ ਵਿੱਚ ਆਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਪਰਮਿੰਦਰ ਸਿੰਘ ਖੇਤੀਬਾੜੀ ਅਫਸਰ ਬਲਾਕ ਖੇਤੀਬਾੜੀ ਅਫਸਰ ਅਤੇ ਡਾਂ ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਅਪੀਲ ਕੀਤੀ ਕਿ ਬਿਨਾਂ ਕੱਦੂ ਕੀਤੇ ਝੋਨੇ ਦੀ ਸਿੱਧੀ ਬਿਜਾਈ ਪਾਣੀ ਦੀ ਬੱਚਤ ਕਰਨ ਵਾਲੀ ਤਕਨੀਕ ਹੈ, ਕੱਦੂ ਕਰਕੇ ਲਾਏ ਝੋਨੇ ਨਾਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਬਹੁਤ ਫਾਇਦੇ ਹਨ ਜਿਵੇਂ ਕਿ 10-20% ਪਾਣੀ ਦੀ ਬੱਚਤ, ਜ਼ਮੀਨ ਵਿੱਚ ਪਾਣੀ ਦਾ 10-12% ਜਿਆਦਾ ਰੀਚਾਰਜ, ਲੇਬਰ ਦੀ ਬੱਚਤ, ਘੱਟ ਬਿਮਾਰੀਆ ਅਤੇ ਅਗਲੀ ਕਣਕ ਦੀ ਫ਼ਸਲ ਦਾ ਜਿਆਦਾ ਝਾੜ ਨਿਕਲਦਾ ਹੈ।
 ਉਹਨਾ ਵੱਲੋ ਦੱਸਿਆ ਗਿਆ ਕਿ ਸਿੱਧੀ ਬਿਜਾਈ ਦਰਮਿਆਨੀ ਤੋਂ ਭਾਰਤੀਆਂ ਜ਼ਮੀਨਾਂ ਵਿੱਚ ਕੀਤੀ ਜਾ ਸਕਦੀ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਤੋਂ ਪਹਿਲਾਂ ਬੀਜ ਨੂੰ 8-12 ਘੰਟਿਆ ਲਈ ਪਾਣੀ ਵਿੱਚ ਭਿਉਂ ਕੇ, ਛਾਵੇਂ ਸੁਕਾ ਕੇ,3 ਗ੍ਰਾਮ ਪ੍ਰਤੀ ਕਿਲੋ ਸਪਰਿੰਟ 75 ਡਬਲਿਊ ਐਸ ਨਾਲ ਸੋਧ ਕੇ 20 ਸੈਂਟੀਮੀਟਰ ਦੂਰ ਕਤਾਰਾਂ ਵਿੱਚ 3-4 ਸੈਂਟੀਮੀਟਰ ਡੂੰਘੀ ਬਿਜਾਈ ਕੀਤੀ ਜਾਵੇ। ਬਿਜਾਈ ਤੋ ਤਰੁੰਤ ਬਾਅਦ ਨਦੀਨਾਂ ਦੀ ਰੋਕਥਾਮ ਲਈ ਇਕ ਲੀਟਰ ਸਟੌਂਪ,ਬੰਕਰ 30 ਈ ਸੀ ਪ੍ਰਤੀ ਏਕੜ ਦੇ ਹਿਸਾਬ ਨਾਲ 200 ਲੀਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕੀਤਾ ਜਾਵੇ।ਡਾਕਟਰ ਪਰਮਿੰਦਰ ਸਿੰਘ ਖੇਤੀਬਾੜੀ ਅਫਸਰ ਨੇ ਚੂਹੇ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਅਤੇ ਪਿੰਡ ਪੱਧਰੀ ਮੁਹਿੰਮ ਛੇੜਣ ਦੀ ਅਪੀਲ ਕੀਤੀ।
 ਉਹਨਾ ਵੱਲੋ ਕਿਸਾਨਾ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਬਿਜਾਈ ਸੰਬੰਧੀ ਕੋਈ ਵੀ ਦਿੱਕਤ ਪੇਸ਼ ਆਉਦੀ ਹੈ ਤਾਂ ਕਿਸਾਨ ਕਿਸੇ ਵੀ ਸਮੇ ਖੇਤੀਬਾੜੀ ਅਧਿਕਾਰੀਆ ਨੂੰ ਸੰਪਰਕ ਕਰ ਸਕਦੇ ਹਨ। ਇਸ ਮੌਕੇ ਕਿਸਾਨਪੰਚ ਨਵਦੀਪ ਸਿੰਘ, ਕਿਸਾਨ ਰਾਜਵੰਤ ਸਿੰਘ, ਕਿਸਾਨ ਪ੍ਰਦੀਪ ਸਿੰਘ , ਕਿਸਾਨ ਗੁਰਜੀਤ ਸਿੰਘ, ਕਿਸਾਨ ਹਰਜਿੰਦਰ ਸਿੰਘ ਹਾਜਰ ਸਨ।