ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਵੇ ਜਾਗਰੂਕ : ਧੀਮਾਨ

Sorry, this news is not available in your requested language. Please see here.

ਝੋਨੇ ਦੀ ਪਰਾਲੀ ਦੇ ਅਗਾਊਂ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਫਿਰੋਜ਼ਪੁਰ, 15 ਫਰਵਰੀ 2023 :- 

          ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਸਾਉਣੀ ਸੀਜ਼ਨ 2023-24 ਦੌਰਾਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਅਗਾਊਂ ਐਕਸ਼ਨ ਪਲਾਨ ਤਿਆਰ ਕਰਨ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਖਾਸ ਕਰਕੇ ਖੇਤੀਬਾੜੀ ਵਿਭਾਗ ਨਾਲ ਰਾਜ ਸਰਕਾਰ ਦੁਆਰਾ ਦਿੱਤੇ ਗਏ ਸਾਉਣੀ 2023-24 ਦੇ ਐਕਸ਼ਨ ਪਲਾਨ ਅਨੁਸਾਰ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵਿਚਾਰ ਚਰਚਾ ਕੀਤੀ ਅਤੇ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਬਦਲਵੇਂ ਹੱਲ ਲਈ ਉਦਯੋਗਿਕ ਸੰਸਥਾਵਾਂ ਦੇ ਮੁਖੀਆਂ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਕੀਤੇ ਜਾਣ ਅਤੇ ਕਿਸਾਨਾਂ ਨੂੰ ਵੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਪੱਧਰ ‘ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਇਸ ਸਾਲ ਝੋਨੇ ਦੀ ਪਰਾਲੀ ਨੂੰ ਇਕੱਠਾ ਕਰਨ ਲਈ ਐਕਸਸੀਟੂ ਤਕਨੀਕ ਅਪਨਾਉਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ, ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਤੇਜਪਾਲ ਸਿੰਘ, ਤਹਿਸੀਲਦਾਰ ਗੁਰੂਹਰਸਹਾਏ ਸ੍ਰੀ ਮਨਜੀਤ ਸਿੰਘ, ਡੀ.ਐਮ.ਓ. ਮੰਡੀ ਬੋਰਡ ਸ੍ਰੀ ਮਨਿੰਦਰਜੀਤ ਸਿੰਘ ਤੋਂ ਇਲਾਵਾ ਪੁਲਿਸ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਹੋਰ ਪੜ੍ਹੋ :- ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਪ੍ਰਦਾਨ ਕਰਨ ਲਈ ਯਤਨਸ਼ੀਲ: ਡਾ.  ਇੰਦਰਬੀਰ ਸਿੰਘ ਨਿੱਜਰ

 —-