ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਬਾਬਾ ਆਲਾ ਸਿੰਘ ਐਜੂਕੇਸ਼ਨਲ ਸੁਸਾਇਟੀ ਵਿੱਚ ਰੋਜ਼ਗਾਰ ਮੇਲਾ ਸੰਪੰਨ

ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਬਾਬਾ ਆਲਾ ਸਿੰਘ ਐਜੂਕੇਸ਼ਨਲ ਸੁਸਾਇਟੀ ਵਿੱਚ ਰੋਜ਼ਗਾਰ ਮੇਲਾ ਸੰਪੰਨ
ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਬਾਬਾ ਆਲਾ ਸਿੰਘ ਐਜੂਕੇਸ਼ਨਲ ਸੁਸਾਇਟੀ ਵਿੱਚ ਰੋਜ਼ਗਾਰ ਮੇਲਾ ਸੰਪੰਨ

Sorry, this news is not available in your requested language. Please see here.

20 ਸਿਖਿਆਰਥੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਸ਼ਹਿਣਾ/ਬਰਨਾਲਾ, 31 ਦਸੰਬਰ 2021

ਬੀਤੇ ਦਿਨੀਂ ਬਾਬਾ ਆਲਾ ਸਿੰਘ ਐਜੂਕੇਸ਼ਨਲ ਸੁਸਾਇਟੀ ਸ਼ਹਿਣਾ, ਬਰਨਾਲਾ ਵਿਖੇ ਚਲਾਏ ਜਾ ਰਹੇ ਦੀਨ ਦਿਆਲ ਉਪਾਧਿਆ ਗ੍ਰਾਮੀਣ ਕੋਸ਼ਲ ਯੋਜਨਾ ਦੇ ਤਹਿਤ ਟ੍ਰੇਨਿੰਗ ਹਾਸਿਲ ਕਰ ਚੁੱਕੇ ਸਿਖਿਆਰਥੀਆਂ ਲਈ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ।

ਹੋਰ ਪੜ੍ਹੋ :-ਮੁੱਖ ਮੰਤਰੀ ਚੰਨੀ ਵੱਲੋਂ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਲਈ ਨਵੇਂ ਸਾਲ `ਤੇ 125 ਕਰੋੜ ਰੁਪਏ ਦਾ ਤੋਹਫ਼ਾ

ਪੂਰੇ ਭਾਰਤ ਵਿੱਚ ਮਨਾਏ ਜਾ ਰਹੇ ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਦੇ ਤਹਿਤ ਬਾਬਾ ਆਲਾ ਸਿੰਘ ਐਜੂਕੇਸ਼ਨਲ ਸੁਸਾਇਟੀ ਸ਼ਹਿਣਾ ਵਿਖੇ ਕਰਵਾਏ ਗਏ ਇਸ ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ ਕੰਪਨੀਆਂ ਜਿਨ੍ਹਾਂ ਵਿੱਚ ਐਕਸਪਰਟ ਮੇਨਪਾਵਰ ਪ੍ਰੋਵਾਈਡਰ, ਓਮੇਡ ਇਨਫਰਾਸਟਕਚਰ ਲਿਮਟਿਡ, ਐਫ.ਵੀ.ਐਸ ਐਜ਼ੂਕੇਸ਼ਨ ਇੰਮੀਗ੍ਰੇਸ਼ਨ ਕੰਪਨੀ ਲਿਮਟਿਡ, ਕੇ ਐਂਡ ਕੇ ਸਰਵਿਸ ਅਤੇ ਮੀਸ਼ੋ ਵੱਲੋਂ ਬਾਬਾ ਆਲਾ ਸਿੰਘ ਐਜੂਕੇਸ਼ਨਲ ਸੁਸਾਇਟੀ ਸ਼ਹਿਣਾ, ਵਿਖੇ ਟ੍ਰੇਨਿੰਗ ਲੈ ਚੁੱਕੇ 25 ਸਿਖਿਆਰਥੀਆਂ ਦਾ ਇੰਟਰਵਿਊ ਲਿਆ ਗਿਆ, ਜਿਨ੍ਹਾਂ ਵਿੱਚੋਂ 20 ਸਿਖਿਆਰਥੀਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ।

ਇਸ ਮੌਕੇਸ ਜਾਣਕਾਰੀ ਦਿੱਤੀ ਗਈ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਇਸ ਸੈਂਟਰ ਵਿਖੇ ਟ੍ਰੇਨਿੰਗ ਮਟੀਰੀਅਲ, ਰਹਿਣ-ਸਹਿਣ, ਖਾਣ-ਪੀਣ, ਵਰਦੀ ਆਦਿ ਸਾਰਾ ਕੁੱਝ ਸਰਕਾਰ ਵੱਲੋਂ ਮੁਫ਼ਤ ਪ੍ਰਦਾਨ ਕੀਤਾ ਜਾਂਦਾ ਹੈ ਅਤੇ ਟ੍ਰੇਨਿੰਗ ਤੋਂ ਬਾਅਦ ਇਹ ਸਿਖਿਆਰਥੀਆਂ ਨੂੰ ਨੌਕਰੀ ਤੇ ਵੀ ਲਗਵਾਇਆ ਜਾਦਾਂ ਹੈ। ਸਰਕਾਰ ਦਾ ਇਹ ਕਦਮ ਉਨ੍ਹਾਂ ਲੋੜਵੰਦ ਬੱਚਿਆਂ ਲਈ ਉਮੀਦ ਦੀ ਕਿਰਨ ਬਣ ਕੇ ਸਾਹਮਣੇ ਆ ਰਿਹਾ ਹੈ ਜੋ ਕਿ ਨੌਕਰੀ ਕਰ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦੇ ਹਨ।

ਇਸ ਸਮੇਂ ਪੀ.ਐਸ.ਡੀ.ਐਮ, ਬਰਨਾਲਾ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਅਫ਼ਸਰ ਸ਼੍ਰੀ ਗੌਰਵ ਕੁਮਾਰ ਸੰਸਥਾ ਦੇ ਮੁਖੀ ਪਾਰੁਸ ਗਰਗ, ਦਰਸ਼ਨ ਖਾਨ, ਅਸਲਮ ਖਾਨ ਆਦਿ ਹਾਜ਼ਰ ਸਨ।