ਜ਼ਿਲ੍ਹਾ ਬਰਨਾਲਾ ਚ ਕੰਬਾਈਨਾਂ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਚਲਾਉਣ ਉੱਤੇ ਪਾਬੰਦੀ

Sorry, this news is not available in your requested language. Please see here.

ਬਗੈਰ ਸੁਪਰ ਐੱਸ.ਐਮ.ਐੱਸ ਕੰਬਾਈਨਾਂ ਚਲਾਉਣ ਉੱਤੇ ਪਾਬੰਦੀ

ਬਰਨਾਲਾ, 20 ਸਤੰਬਰ 2021

ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਚਲਾਉਣ ਉੱਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਦਾ ਸੀਰਨ ਸ਼ੁਰੂ ਹੋ ਗਿਆ ਹੈ ਅਤੇ ਆਮ ਤੌਰ ਉੱਤੇ ਵੇਖਿਆ ਗਿਆ ਹੈ ਕਿ ਝੋਨੇ ਦੀ ਕਟਾਈ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਰਾਤ ਸਮੇਂ ਕੰਬਾਈਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਦਾ ਅਤੇ ਦੁਰਘਟਨਾ ਵਾਪਰਨ ਦਾ ਡਰ ਰਹਿੰਦਾ ਹੈ। ਇਸ ਤੋਂ ਇਲਾਵਾ ਕੰਬਾਈਨਾਂ ਰਾਤ ਵੇਲੇ ਹਰਾ ਝੋਨਾ ਜੋ ਕਿ ਚੰਗੀ ਤਰ੍ਹਾ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਨਾਲ ਝੋਨੇ ਦੀ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ ਅਤੇ ਖ਼ਰੀਦ ਏਜੰਸੀਆਂ ਵੀ ਝੋਨੇ ਦੀ ਖਰੀਦ ਕਰਨ ਤੋਂ ਝਿਜਕਦੀਆਂ ਹਨ।

ਹੋਰ ਪੜ੍ਹੋ :-ਪਿੰਡ ਕੋਟ ਧੰਦਲ ਦਾ ਸਰਪੰਚ ਬਲਜਿੰਦਰ ਸਿੰਘ ਪਰਾਲੀ ਦੀ ਸਾਂਭ-ਸੰਭਾਲ ਲਈ ਕਿਸਾਨਾਂ ਲਈ ਬਣਿਆ ਰਾਹ ਦਿਸੇਰਾ

ਇਸ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਿਦਾਇਤ ਕੀਤੀ ਗਈ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕਿਸੇ ਵੀ ਕੰਬਾਈਨ ਨੂੰ  ਹਾਰਵੈਸਟਰ ਸੁਪਰ ਐੱਸ.ਐੱਮ.ਐੱਸ ਲਗਾਏ ਬਗੈਰ ਨਹੀਂ ਵਰਤਿਆ ਜਾਵੇਗਾ।

ਇਹ ਹੁਕਮ 25 ਨਵੰਬਰ 2021 ਤੱਕ ਲਾਗੂ ਰਹਿਣਗੇ।