ਖਿਡਾਰੀਆਂ ਨੇ ਖੇਡ ਮੁਕਾਬਲਿਆਂ ਵਿੱਚ ਲਿਆ ਵੱਧ ਚੜ੍ਹ ਕੇ ਹਿੱਸਾ
ਫਾਜ਼ਿਲਕਾ ਦੇ ਸਰਕਾਰੀ ਸੀਨੀ.ਸਕੈਂ. ਸਕੂਲ ਵਿਖੇ ਹੋਇਆ ਫੁੱਟਬਾਲ ਦਾ ਮੈਚ
ਜਲਾਲਾਬਾਦ ਅਤੇ ਅਰਨੀਵਾਲਾ ਸ਼ੇਖ਼ ਸੁਭਾਨ ਵਿਖੇ ਵੀ ਹੋਈਆਂ ਬਲਾਕ ਪੱਧਰੀ ਖੇਡਾਂ
ਫਾਜ਼ਿਲਕਾ 1 ਸਤੰਬਰ 2022 ;-
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਦੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਖੇਡਾਂ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ। ਬਲਾਕ ਪੱਧਰ ਦੀਆਂ ਇਨ੍ਹਾਂ ਖੇਡਾਂ ਦੀ ਸ਼ੁਰੂਆਤ ਫਾਜ਼ਿਲਕਾ ਦੇ ਬਹੁਮੰਤਵੀ ਖੇਡ ਸਟੇਡੀਅਮ ਤੋਂ ਹੋਈ।
ਇਸ ਤੋਂ ਇਲਾਵਾ ਇਹ ਖੇਡਾਂ ਜਲਾਲਾਬਾਦ ਦੇ ਬਹੁਮੰਤਵੀ ਖੇਡ ਸਟੇਡੀਅਮ, ਬਲਾਕ ਅਰਨੀਵਾਲਾ ਵਿਖੇ ਵਾਲੀਬਾਲ, ਐਥਲੈਟਿਕਸ, ਫੁੱਟਬਾਲ ਅਤੇ ਕਬੱਡੀ ਦੀਆਂ ਖੇਡਾਂ ਸਟੇਡੀਅਮ ਗ੍ਰਾਮ ਪੰਚਾਇਤ ਡੱਬਵਾਲਾ ਕਲਾ ਵਿਖੇ ਅਤੇ ਖੋਹ ਤੇ ਰੱਸਾ ਕੱਸੀ ਦੀਆਂ ਖੇਡਾਂ ਸਰਕਾਰੀ ਸੀਨੀ. ਸੈਕੰਡਰੀ ਸਕੂਲ ਟਾਹਲੀ ਵਾਲਾ ਬੋਦਲਾ ਵਿਖੇ ਹੋਈਆਂ। ਇਹ ਬਲਾਕ ਪੱਧਰੀ ਖੇਡਾਂ ਦੌਰਾਨ ਫਾਜ਼ਿਲਕਾ ਦੇ ਸਰਕਾਰੀ ਸੀਨੀ.ਸਕੈਂ. ਸਕੂਲ ਵਿਖੇ ਫੁੱਟਬਾਲ ਦਾ ਮੈਚ ਵੀ ਕਰਵਾਇਆ ਗਿਆ ਤੇ ਇਹ ਮੈਚ 4 ਸਤੰਬਰ 2022 ਤੱਕ ਹੋਵੇਗਾ।
ਇਨ੍ਹਾਂ ਖੇਡਾਂ ਦੇ ਸ਼ੁਰੂਆਤੀ ਦੌਰ ਮੌਕੇ ਜ਼ਿਲ੍ਹਾ ਖੇਡ ਅਫਸਰ ਗੁਰਫਤਿਹ ਸਿੰਘ ਨੇ ਦੱਸਿਆ ਕਿ ਖਿਡਾਰੀਆਂ ਵੱਲੋਂ ਇਸ ਦੌਰਾਨ ਐਥਲੈਟਿਕਸ, ਵਾਲੀਬਾਲ, ਕਬੱਡੀ, ਖੋਹ-ਖੋਹ, ਰੱਸਾ-ਕੱਸੀ, ਅਤੇ ਫੁੱਟਬਾਲ ਗੇਮਾਂ ਦੇ ਖੇਡ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ ਅਤੇ ਖੇਡਾਂ ਵਿੱਚ ਆਪਣੀ ਬਾਖੂਬੀ ਭੂਮਿਕਾ ਨਿਭਾਈ ਗਈ। ਜ਼ਿਲ੍ਹਾ ਖੇਡ ਅਫਸਰ ਨੇ ਕਿਹਾ ਆਮ ਕਰਕੇ ਪਿੰਡਾਂ ਦੇ ਬੱਚਿਆ ਤੇ ਖਿਡਾਰੀਆਂ ਨੂੰ ਆਪਣੀ ਪ੍ਰਤੀਭਾ ਦਿਖਾਉਣ ਦਾ ਮੌਕਾ ਨਹੀਂ ਮਿਲਦਾ ਪਰੰਤੂ ਇਨ੍ਹਾਂ ਖੇਡਾਂ ਨਾਲ ਖਿਡਾਰੀਆਂ ਨੂੰ ਆਪਣੀ ਪ੍ਰਤੀਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ ਅਤੇ ਉਹ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ ਤੇ ਸੂਬੇ ਦਾ ਅਤੇ ਦੇਸ਼ ਦਾ ਨਾਮ ਵੀ ਰੌਸ਼ਨ ਕਰਨਗੇ।
ਉਨ੍ਹਾਂ ਦੱਸਿਆ ਕਿ ਇਹ ਬਲਾਕ ਪੱਧਰੀ ਟੂਰਨਾਮੈਂਟ ਲੜਕੇ/ਲੜਕੀਆਂ ( ਅੰਡਰ 14, 17, ਅੰਡਰ 21, 21-40 ਸਾਲ ਓਪਨ ਵਰਗ, 41-50 ਸਾਲ ਓਪਨ ਵਰਗ ਅਤੇ 50+ ਓਪਨ ਵਰਗ) ਵੀ ਕਰਵਾਈਆਂ ਜਾਣਗੀਆਂ ਅਤੇ ਇਹ ਜ਼ਿਲ੍ਹਾ ਫਾਜ਼ਿਲਕਾ ਦੇ ਪੰਜ ਬਲਾਕਾ ਵਿੱਚ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਖੇਡਾਂ ਬਲਾਕ ਪੱਧਰ ਤੋਂ ਬਾਅਦ ਜ਼ਿਲ੍ਹਾ ਪੱਧਰ , ਜੋਨ ਅਤੇ ਫਿਰ ਰਾਜ ਪੱਧਰ ਤੇ ਕਰਵਾਈਆਂ ਜਾਣਗੀਆਂ ਅਤੇ ਜੇਤੂ ਖਿਡਾਰੀਆਂ ਨੂੰ 6 ਕਰੋੜ ਰੁਪਏ ਦੇ ਇਨਾਮ ਦਿੱਤੇ ਜਾਣਗੇ।

हिंदी






