ਅੱਜ ਪਹਿਲਾ ਬਲਾਕ ਪੱਧਰੀ ਸਿਹਤ ਮੇਲਾ 18 ਅਪ੍ਰੈਲ ਨੂੰ ਸੀ.ਐਚ.ਸੀ.ਭਰਤਗੜ੍ਹ ਵਿਖੇ ਲਗਾਇਆ ਜਾਵੇਗਾ
ਰੂਪਨਗਰ, 17 ਅਪ੍ਰੈਲ: ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਸਿਹਤ ਮੇਲਾ 18 ਤੋਂ 21 ਅਪ੍ਰੈਲ ਤੱਕ ਲਗਾਏ ਜਾ ਰਹੇ ਹਨ ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਡਾਕਟਰ ਪ੍ਰੀਤੀ ਯਾਦਵ ਨੇ ਦੱਸਿਆ ਕਿ ਅਜਾਦੀ ਦਾ ਮਹਾਂਉਤਸਵ ਮਨਾਂਉਦੇ ਹੋਏ ਜਿਲ੍ਹੇ ਦੇ ਸਾਰੇ ਚਾਰ ਸਿਹਤ ਬਲਾਕਾਂ ਵਿਖੇ 04 ਬਲਾਕ ਪੱਧਰੀ ਸਿਹਤ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ18 ਅਪ੍ਰੈਲ ਨੂੰ ਪਹਿਲਾ ਸਿਹਤ ਮੇਲਾ ਸੀ.ਐਚ.ਸੀ.ਭਰਤਗੜ੍ਹ ਵਿਖੇ ਲਗਾਇਆ ਜਾ ਰਿਹਾ ਹੈ ਅਤੇ
ਪੀ.ਐਚ.ਸੀ. ਕੀਰਤਪੁਰ ਸਾਹਿਬ ਵਿਖੇ 19 ਅਪ੍ਰੈਲ 2022,
ਸੀ.ਐਚ.ਸੀ. ਸਿੰਘਪੁਰ ਨੂਰਪੁਰਬੇਦੀ ਵਿਖੇ 21 ਅਪ੍ਰੈਲ 2022 ਅਤੇ ਸੀ.ਐਚ.ਸੀ. ਸ਼੍ਰੀ ਚਮਕੋਰ ਸਾਹਿਬ 22 ਅਪ੍ਰੈਲ 2022 ਨੂੰ ਸਿਹਤ ਮੇਲਾ ਲਗਾਇਆ ਜਾ ਰਿਹਾ ਹੈ।
ਡਾਕਟਰ ਪ੍ਰੀਤੀ ਯਾਦਵ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਸਿਹਤ ਮੇਲਿਆਂ ਵਿਚ ਪਹੁੰਚ ਕੇ ਆਪਣਾ ਚੈੱਕਅਪ ਕਰਵਾਓ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਮੇਲਿਆਂ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਮੁਫਤ ਡਾਕਟਰੀ ਸੇਵਾਵਾਂ ਜਿਵੇਂ ਕਿ ਅੱਖਾਂ ਦੇ ਚੈਕਅੱਪ, ਦੰਦਾਂ ਦੇ ਡਾਕਟਰਾਂ ਦੀਆਂ ਸੇਵਾਵਾਂ, ਅਪ੍ਰੇਸ਼ਨਾਂ ਦੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ, ਹੱਡੀਆਂ ਦੇ ਡਾਕਟਰਾਂ ਦੀਆਂ ਸੇਵਾਵਾਂ, ਬੱਚਿਆਂ ਦੇ ਰੋਗਾਂ ਦੇ ਮਾਹਿਰਾਂ ਦੀਆਂ ਸੇਵਾਵਾਂ, ਅੋਰਤਾਂ ਦੇ ਰੋਗਾ ਦੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ, ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀਆਂ ਸੇਵਾਵਾਂ, ਮੁਫਤ ਲੈਬ ਟੈਸਟ, ਮੁਫਤ ਦਵਾਈਆਂ, ਸਿਹਤ ਸਿੱਖਿਆ, ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਈ^ਕਾਰਡ ਬਣਾਏ ਜਾਣਗੇ ਅਤੇ ਇਸ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਿੱਖਿਆ ਵਿਭਾਗ, ਆਯੂਸ਼ ਵਿਭਾਗ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਯੂਵਕ ਮਾਮਲਿਆਂ ਅਤੇ ਖੇਡ ਵਿਭਾਗ, ਸੱਭਿਆਚਾਰ ਵਿਭਾਗ ਆਦਿ ਵੱਲੋਂ ਵੀ ਸ਼ਮੂਲੀਅਤ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

हिंदी






