ਫਾਜ਼ਿਲਕਾ 05 ਅਕਤੂਬਰ :-
ਸਿਵਲ ਸਰਜਨ ਫਾਜ਼ਿਲਕਾ ਡਾ. ਸਤੀਸ਼ ਕੁਮਾਰ ਗੋਇਲ ਨੇ ਅੱਜ ਪੀਐੱਚਸੀ ਕਰਨੀਖੇੜਾ ਅਧੀਨ ਸੀਐੱਚਸੀ ਡੱਬਵਾਲਾ ਕਲਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪੀਐੱਚਸੀ ਵਿੱਚ ਆਮ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੈਡੀਕਲ ਅਫ਼ਸਰ ਸੁਮੇਧਾ ਸਚਦੇਵਾ ਵਿਸ਼ੇਸ਼ ਤੌਰ ਤੇ ਹਾਜਰ ਰਹੇ।
ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੋਇਲ ਨੇ ਦੱਸਿਆ ਕਿ ਉਨ੍ਹਾਂ ਪੀਐੱਚਸੀ ਕਰਨੀਖੇੜਾ ਦਾ ਦੌਰਾ ਕੀਤਾ। ਜਿਸ ਵਿੱਚ ਉਨ੍ਹਾਂ ਉਥੇ ਮੌਜੂਦਾ ਸਟਾਫ ਤੋਂ ਉਥੇ ਦਿੱਤੀਆਂ ਜਾਣ ਵਾਲੀਆਂ ਆਮ ਸਿਹਤ ਸਹੂਲਤਾਂ ਦਾ ਬਾਰੇ ਜਾਣਕਾਰੀ ਲਈ। ਉਨ੍ਹਾਂ ਸਟਾਫ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਮੁਢਲਾ ਫਰਜ ਬਣਦਾ ਹੈ ਕਿ ਉਹ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਨੂੰ ਹਰ ਆਮ ਜਨ ਤੱਕ ਪਹੁੰਚਾਉਣ। ਇਸ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨ੍ਹਾਂ ਓਟ ਕਲੀਨਿਕ ਦਾ ਵੀ ਜਾਇਜ਼ਾ ਲਿਆ ਤੇ ਉਥੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਲਈ ਇਸ ਦੌਰਾਨ ਉਨ੍ਹਾਂ ਸਬ ਸੈਂਟਰ ਦਾ ਵੀ ਦੌਰਾ ਕੀਤਾ। ਸਬ ਸੈਂਟਰ ਸਟਾਫ ਨੂੰ ਹਦਾਇਤ ਦਿੰਦਿਆਂ ਡਾ. ਗੋਇਲ ਨੇ ਕਿਹਾ ਕਿ ਉਹ ਸਮੇਂ ਸਮੇਂ ਤੇ ਗਰਭਵਤੀ ਔਰਤਾਂ ਦਾ ਏਐਨਸੀ ਚੈੱਕਅਪ, ਬੱਚਿਆਂ ਦਾ ਟੀਕਾਕਰਨ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਬ ਸੈਂਟਰ ਅਧੀਨ ਆਉਣ ਵਾਲੇ ਪਿੰਡਾਂ ਵਿੱਚ ਕੋਵਿਡ-19 ਟੀਕਾਕਰਨ ਦਾ ਟੀਚਾ ਪੂਰਾ ਕਰਨ। ਇਸ ਤੋਂ ਇਲਾਵਾ ਬੂਸਟਰ ਡੋਜ਼ ਵੀ ਲਗਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਬ ਸੈਂਟਰ ਸਟਾਫ ਵੀ ਹਾਜਰ ਸੀ।

हिंदी






