– ਸਿਹਤ ਸਹੂਲਤਾਂ ਪੱਖੋਂ ਪੱਛੜੇ ਹਲਕੇ ਬਾਰੇ ਕਰਵਾਇਆ ਜਾਣੂੰ
– ਸੂਬੇ ‘ਚ ਜਲਦ ਲਿਆਂਦੀ ਜਾਵੇਗੀ ਸਿਹਤ ਪਾਲਿਸੀ – ਚੇਤਨ ਸਿੰਘ ਜੌੜਾਮਾਜਰਾ
ਲੁਧਿਆਣਾ, 02 ਅਗਸਤ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਅਤੇ ਹਲਕਾ ਨਿਵਾਸੀਆਂ ਵੱਲੋਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦਾ ਪ੍ਤਾਪ ਨਗਰ ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਉਹ ਇੱਥੇ ਆਪਣੇ ਦੋਸਤ ਨੂੰ ਮਿਲਣ ਲਈ ਆਏ ਹੋਏ ਸਨ।
ਵਿਧਾਇਕ ਸਿੱਧੂ ਵੱਲੋਂ ਕੈਬਨਿਟ ਮੰਤਰੀ ਜੋੜਾਮਾਜਰਾ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਹਲਕਾ ਆਤਮ ਨਗਰ ਸਿਹਤ ਸਹੂਲਤਾਂ ਪੱਖੋ ਬੇਹੱਦ ਪੱਛੜਿਆ ਹੋਇਆ ਹੈ। ਉਨ੍ਹਾਂ ਸਰਕਾਰੀ ਹਸਪਤਾਲ/ਡਿਸਪੈਂਸਰੀਆਂ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਅਤੇ ਹੋਰਨਾਂ ਕਮੀਆਂ-ਪੇਸ਼ੀਆਂ ਬਾਰੇ ਵੀ ਜਾਣੂੰ ਕਰਵਾਇਆ।
ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਿਧਾਇਕ ਸਿੱਧੂ ਨੂੰ ਵੱਖ-ਵੱਖ ਸਮੱਸਿਆਵਾਂ ਦੇ ਨਿਬੇੜੇ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਜਲਦ ਹੀ ਸਿਹਤ ਪਾਲਿਸੀ ਲਿਆਂਦੀ ਜਾਵੇੇਗੀ ਜਿਸ ਨਾਲ ਸਿਹਤ ਸਹੂਲਤਾਂ ਵਿੱਚ ਵੱਡੇ ਪੱਧਰ ‘ਤੇ ਸੁਧਾਰ ਹੋਣ ਨਾਲ ਆਮ ਲੋਕਾਂ ਨੂੰ ਲਾਭ ਮਿਲੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਬਲਦੇਵ ਸਿੰਘ, ਅਮ੍ਰਿਤਪਾਲ ਸਿੰਘ ਕਲਸੀ, ਅਤੁਲ ਸ਼ਰਮਾ, ਸੋਹਣ ਪਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਆਤਮ ਨਗਰ ਦੇ ਵਸਨੀਕ ਵੀ ਮੌਜੂਦ ਸਨ।

हिंदी






