ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਪੰਜਾਬ ਦੇ ਮੁੱਦਿਆਂ ਉਤੇ ਕੇਜਰੀਵਾਲ ਨਾਲ ਮੀਟਿੰਗ

ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਪੰਜਾਬ ਦੇ ਮੁੱਦਿਆਂ ਉਤੇ ਕੇਜਰੀਵਾਲ ਨਾਲ ਮੀਟਿੰਗ
ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਪੰਜਾਬ ਦੇ ਮੁੱਦਿਆਂ ਉਤੇ ਕੇਜਰੀਵਾਲ ਨਾਲ ਮੀਟਿੰਗ

Sorry, this news is not available in your requested language. Please see here.

ਅੰਮਿ੍ਤਸਰ 8 ਅਪ੍ਰੈਲ 2022

ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਵੱਲੋਂ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਬਿਜਲੀਕੋਲੇ ਅਤੇ ਸੜਕਾਂ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ਤੇ ਵਿਚਾਰ-ਚਰਚਾ ਕੀਤੀ ਗਈ। ਸ ਹਰਭਜਨ ਸਿੰਘ ਨੇ ਸ੍ਰੀ ਕੇਜਰੀਵਾਲ ਨੂੰ ਗਰਮੀ ਅਤੇ ਸਾਉਣੀ ਦੇ ਆ ਰਹੇ ਸੀਜ਼ਨ ਦੌਰਾਨ ਬਿਜਲੀ ਦੀ ਸਪਲਾਈ ਅਤੇ ਕੋਲੇ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਵਿੱਚ ਦੱਸਿਆ।

ਹੋਰ ਪੜ੍ਹੋ :-ਰੂਪਨਗਰ ਪੁਲਿਸ ਨੇ 25 ਸਾਲਾ ਨੋਜੁਆਨ 7 ਗੈਰ-ਕਾਨੂੰਨੀ ਹਥਿਆਰਾਂ ਨਾਲ ਗਿਫ੍ਰਤਾਰ ਕੀਤਾ

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਸਪਲਾਈ ਲਈ ਬਿਜਲੀ ਦੇਣ ਦੇ ਪੁਖਤਾ ਪ੍ਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਵਿਭਾਗ ਦੀ ਕਾਰਗੁਜ਼ਾਰੀ ਲਈ ਬਿਹਤਰੀਨ ਕੰਮ ਕਰਨ ਉਤੇ ਜੋਰ ਦਿੰਦੇ ਕਿਹਾ ਕਿ ਪੰਜਾਬ ਨੂੰ ਤੁਹਾਡੇ ਤੋਂ ਵੱਡੀਆਂ ਆਸਾਂ ਹਨ ਅਤੇ ਤੁਹਾਡਾ ਫਰਜ ਬਣਦਾ ਹੈ ਕਿ ਤੁਸੀਂ ਆਪਣੀ ਡਿਊਟੀ ਪੂਰੀ ਲਗਨ ਅਤੇ ਤਨਦੇਹੀ ਨਾਲ ਕਰੋ। ਸ ਹਰਭਜਨ ਸਿੰਘ ਨੇ ਇਸ ਮੌਕੇ ਸ੍ਰੀ ਕੇਜਰੀਵਾਲ ਨੂੰ ਭਰੋਸਾ ਦਿੱਤਾ ਕਿ ਸਾਡੀ ਸਾਰੀ ਟੀਮ ਪੰਜਾਬ ਦੇ ਭਲੇ ਲਈ ਦਿ੍ੜ ਹੈ ਅਤੇ ਤੁਹਾਨੂੰ ਮਿਲ ਕੇ ਸਦਾ ਦੇਸ਼ ਅਤੇ ਮਾਨਵਤਾ ਲਈ ਕੁਝ ਕਰਨ ਦੀ ਪ੍ਰੇਰਨਾ ਸਾਨੂੰ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਣ ਹੈ ਕਿ ਮੈਂ ਆਮ ਆਦਮੀ ਪਾਰਟੀ ਦਾ ਹਿੱਸਾ ਹਾਂ ਅਤੇ ਅਸੀਂ ਪੰਜਾਬ ਨੂੰ ਮੁੜ ਲੀਹਾਂ ਉਤੇ ਲਿਆਉਣ ਲਈ ਕੰਮ ਰਹੇ ਹਾਂ।