ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਨੇ ਜੰਡਿਆਲਾ ਗੁਰੂ ਵਿਖੇ ਬਣ ਰਹੇ ਬਿਜਲੀ ਸੁਵਿਧਾ ਸੈਂਟਰ ਦਾ ਕੀਤਾ ਨਿਰੀਖੱਣ

Sorry, this news is not available in your requested language. Please see here.

ਸਮੇਂ ਸਿਰ ਮੁਕੰਮਲ ਕਰਨ ਦੀਆਂ ਦਿੱਤੀਆਂ ਹਦਾਇਤਾਂ

ਅੰਮ੍ਰਿਤਸਰ 28 ਮਾਰਚ 2023 —

ਪੰਜਾਬ ਵਿਚ ਬਿਜਲੀ ਖਪਤਕਾਰਾਂ ਨੂੰ ਸਹੂਲਤਾ ਦੇਣ ਲਈ ਵੱਖ-ਵੱਖ ਥਾਵਾਂ ਤੇ ਸੁਵਿਧਾ ਕੇਂਦਰ ਸਥਾਪਿਤ ਕੀਤੇ ਹੋਏ ਹਨਇਸੇ ਤਰਜ ਤੇ ਜੰਡਿਆਲਾ ਗੁਰੂ ਵਿਖੇ ਬਣ ਰਹੇ ਬਿਜਲੀ ਸੁਵਿਧਾ ਕੇਂਦਰ ਦਾ ਅੱਜ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਵਲੋਂ ਨਿਰੀਖੱਣ ਕੀਤਾ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਮੇਂ ਸਿਰ ਬਿਜਲੀ ਸੁਵਿੱਧਾ ਸੈਂਟਰ ਮੁਕੰਮਲ ਕਰਨ ਦੀਆਂ ਹਦਾਇਤੀਆਂ ਦਿੱਤੀਆਂ।

ਸ: ਈ.ਟੀਓ. ਨੇ ਦੱਸਿਆ ਕਿ ਇਸ ਸੁਵਿਧਾ ਕੇਂਦਰ ਦੇ ਬਣਨ ਨਾਲ ਬਿਜਲੀ ਦੇ ਬਹੁਤ ਸਾਰੇ ਕੰਮ ਜਿਵੇਂ ਕਿ ਨਵੇਂ ਕੁਨੈਕਸ਼ਨਮੀਟਰ ਬਦਲੀ ਕਰਨਾਲੋਡ ਵਧਾਉਣਾ ਆਦਿ ਸਬੰਧੀ ਇਕੋ ਸਥਾਨ ਤੇ ਕੀਤੇ ਜਾਣਗੇ। ਉਨਾਂ ਦੱਸਿਆ ਕਿ ਇਸ ਸੁਵਿਧਾ ਕੇਂਦਰ ਵਿੱਚ ਖਪਤਕਾਰਾਂ ਦੇ ਬੈਠਣ ਲਈ ਏ.ਸੀ. ਹਾਲਬਾਥਰੂਮਪੀਣ ਵਾਲੇ ਪਾਣੀ ਦੀ ਸੁਵਿਧਾ ਮੁਹੱਈਆ ਹੋਵੇਗੀ। ਉਨਾਂ ਦੱਸਿਆ ਕਿ ਇਸ ਬਿਜਲੀ ਸੈਂਟਰ ਦੇ ਬਣਨ ਨਾਲ ਜੰਡਿਆਲਾ ਗੁਰੂ ਦੇ ਦਫ਼ਤਰ ਅਧੀਨ 93422/- ਖਪਤਕਾਰਾਂ ਨੂੰ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।

ਉਨਾਂ ਦੱਸਿਆ ਕਿ ਇਸ ਸੁਵਿਧਾ ਕੇਂਦਰ ਨੂੰ ਸਥਾਪਿਤ ਕਰਨ ਲਈ ਲਗਭੱਗ 1 ਕਰੋੜ ਰੁਪਏ ਦਾ ਖਰਚਾ ਆਵੇਗਾ। ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਅਤੇ ਗੁਣਵੱਤਾ ਦੇ ਕੰਮਾਂ ਵਿੱਚ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਜੰਡਿਆਲਾ ਗੁਰੂ ਵਿਖੇ ਬਣ ਰਹੇ ਬਿਜਲੀ ਸੁਵਿਧਾ ਕੇਂਦਰ ਦਾ ਉਦਘਾਟਨ ਕਰਦੇ ਹੋਏ।

ਹੋਰ ਪੜ੍ਹੋ :- ਸਿੱਖਿਆ ਮੰਤਰੀ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਪ੍ਰਤੀਭਾ ਖੋਜ ਮੁਕਾਬਲੇ ਹਰ ਸਾਲ ਕਰਵਾਉਣ ਦਾ ਐਲਾਨ

==—