ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਉਮੀਦਵਾਰ 23 ਨਵੰਬਰ ਤੱਕ ਆਨ ਲਾਇਨ ਮਾਧਿਅਮ ਰਾਹੀਂ ਕਰ ਸਕਦੇ ਹਨ ਅਪਲਾਈ – ਡਿਪਟੀ ਕਮਿਸ਼ਨਰ ਗੁਰਦਾਸਪੁਰ, 10 ਨਵੰਬਰ ( ) – ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਲਈ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ 2022 ਤੱਕ ਆਨ ਲਾਇਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਹੈ ਕਿ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਦੀ ਰਜਿਸ਼ਟਰੇਸ਼ਨ ਲਈ ਬਿਨੈਕਾਰ https://agnipathvayu.cdac.in/AV/ ਵੈਬਾਈਟ ਤੇ ਲਾਗ ਇਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਹਵਾਈ ਸੈਨਾ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਇਹ ਭਰਤੀ ਟੈਸਟ ਕਮਿਸ਼ਨਡ ਅਫਸਰ/ਪਾਈਲਟ ਅਤੇ ਨੈਵੀਗੇਟਰ ਵਾਸਤੇ ਨਹੀਂ ਹੈ। ਬਿਨੈਕਾਰ ਅਗਨਵੀਰ ਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈਕਾਰ ਕੇਵਲ ਆਨ ਲਾਈਨ ਮਾਧਿਅਮ ਰਾਹੀਂ ਹੀ ਭੇਜਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਦਾਇਤਾਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਰਜਿਸਟਰੇਸ਼ਨ ਦੀ ਮਿਤੀ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ, ਜਿਹਨਾਂ ਉਮੀਦਵਾਰਾਂ ਦੀ ਜਨਮ ਮਿਤੀ 27 ਜੂਨ 2002 ਜਾਂ 27 ਨਵੰਬਰ 2005 ਵਿਚਕਾਰ (ਦੋਵੇ ਤਰੀਕਾਂ ਮਿਲਾ ਕੇ) ਹੋਵੇ, ਉਹ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਕੇਵਲ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਅਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਵਧੇਰੇ ਜਾਣਕਾਰੀ ਲਈ ਬਿਨੈਕਾਰ ਭਾਰਤੀ ਵਾਯੂ ਸੈਨਾ ਦੀ ਵੈਬ ਸਾਈਟ https://agnipathvayu.cdac.in/AV/ ਤੇ ਹਾਸਲ ਕਰ ਸਕਦਾ ਹੈ।

Sorry, this news is not available in your requested language. Please see here.

ਗੁਰਦਾਸਪੁਰ, 10 ਨਵੰਬਰ :- ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਲਈ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ 2022 ਤੱਕ ਆਨ ਲਾਇਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਹੈ ਕਿ  ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਦੀ ਰਜਿਸ਼ਟਰੇਸ਼ਨ ਲਈ ਬਿਨੈਕਾਰ https://agnipathvayu.cdac.in/AV/ ਵੈਬਾਈਟ ਤੇ ਲਾਗ ਇਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਹਵਾਈ ਸੈਨਾ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਇਹ ਭਰਤੀ ਟੈਸਟ ਕਮਿਸ਼ਨਡ ਅਫਸਰ/ਪਾਈਲਟ ਅਤੇ ਨੈਵੀਗੇਟਰ ਵਾਸਤੇ ਨਹੀਂ ਹੈ। ਬਿਨੈਕਾਰ ਅਗਨਵੀਰ ਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈਕਾਰ ਕੇਵਲ ਆਨ ਲਾਈਨ ਮਾਧਿਅਮ ਰਾਹੀਂ ਹੀ ਭੇਜਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਦਾਇਤਾਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਰਜਿਸਟਰੇਸ਼ਨ ਦੀ ਮਿਤੀ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ, ਜਿਹਨਾਂ ਉਮੀਦਵਾਰਾਂ ਦੀ ਜਨਮ ਮਿਤੀ 27 ਜੂਨ 2002 ਜਾਂ 27 ਨਵੰਬਰ 2005 ਵਿਚਕਾਰ (ਦੋਵੇ ਤਰੀਕਾਂ ਮਿਲਾ ਕੇ) ਹੋਵੇ, ਉਹ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਕੇਵਲ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਅਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਵਧੇਰੇ ਜਾਣਕਾਰੀ ਲਈ ਬਿਨੈਕਾਰ ਭਾਰਤੀ ਵਾਯੂ ਸੈਨਾ ਦੀ ਵੈਬ ਸਾਈਟ https://agnipathvayu.cdac.in/AV/ ਤੇ ਹਾਸਲ ਕਰ ਸਕਦਾ ਹੈ।

 

ਹੋਰ ਪੜ੍ਹੋ :- ਪੰਜਾਬ ਦੀ ਮਾਨ ਸਰਕਾਰ ਨੇ ਸਕੂਲਾਂ ਵਿੱਚ ਹੋਰ ਜਿਆਦਾ ਸੁਧਾਰ ਲਿਆਉਣ ਲਈ ਜਾਰੀ ਕੀਤੀ ਕਰੋੜਾਂ ਦੀ ਗ੍ਰਾਂਟ