ਵਿਸ਼ਵ ਵਾਤਾਵਰਣ ਦਿਵਸ ਮਨਾਉਂਦਿਆਂ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਸਕੂਲਾਂ ਵਿੱਚ ਲਗਾਏ ਜਾ ਰਹੇ ਨੇ ਪੌਦੇ

Sorry, this news is not available in your requested language. Please see here.

ਵਾਤਾਵਰਨ ਦੀ ਸੰਭਾਲ ਲਈ ਸਾਰਿਆਂ ਨੂੰ ਮਿਲਕੇ ਕਰਨੇ ਚਾਹੀਦੇ ਨੇ ਯਤਨ-ਡੀਈਓ ਅਜੇ ਕੁਮਾਰ ਸ਼ਰਮਾ

ਰੁੱਖ ਨੇ ਆਕਸੀਜਨ ਦਾ ਭੰਡਾਰ -ਡੀਈਓ ਸਤੀਸ਼ ਕੁਮਾਰ

ਫਾਜ਼ਿਲਕਾ,  5 ਜੂਨ 2025

ਵਿਸ਼ਵ ਵਾਤਾਵਰਣ ਦਿਵਸ ਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਸਕੂਲ ਵਿੱਚ ਪੌਦੇ ਲਗਾਏ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਅਜੇ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਵਿਸਵ ਵਾਤਾਵਰਨ ਦਿਵਸ ਮਨਾਉਂਦਿਆਂ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਸਕੂਲਾਂ ਵਿੱਚ ਪੌਦੇ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪੌਦੇ ਲਗਾਉਣ ਤੋ ਬਾਅਦ ਉਹਨਾਂ ਦੀ ਸਾਭ ਸੰਭਾਲ ਕਰਨਾ ਵੀ ਜਰੂਰੀ ਹੈ । ਉਹਨਾਂ ਕਿਹਾ ਕਿ ਪੌਦੇ ਆਕਸੀਜਨ ਦਾ ਭੰਡਾਰ ਹਨ। ਉਹਨਾਂ ਕਿਹਾ ਕਿ ਸਮੂਹ ਸਕੂਲ ਮੁੱਖੀਆ ਅਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਨਾਲ ਨਾਲ ਖੇਤਰ ਦੇ ਲੋਕਾਂ ਨੂੰ ਪੌਦੇ ਲਗਾਉਣ ਅਤੇ ਸਾਂਭ ਸੰਭਾਲ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਕਿਹਾ ਕਿ ਗਲੋਬਲ ਵਾਰਮਿੰਗ ਤੋਂ ਧਰਤੀ ਨੂੰ ਬਚਾਉਣ ਲਈ ਪੌਦੇ ਸਹਾਈ ਹੋਣਗੇ।

ਇਸ ਪ੍ਰੋਗਰਾਮ ਦੀ ਸਫਲਤਾ ਲਈ ਸਮੂਹ ਬੀਐਨਓ, ਬੀਪੀਈਓ,ਕਲੱਸਟਰ ਇੰਚਾਰਜ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।