ਅਜਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ 8ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

Sorry, this news is not available in your requested language. Please see here.

-ਯੋਗ ਹਰ ਉਮਰ ਵਰਗ ਦੇ ਲੋਕਾਂ ਲਈ ਸਿਹਤਮੰਦ ਜੀਵਨ ਜਿਊਣ ਦਾ ਮੰਤਰ-ਡਿਪਟੀ ਕਮਿਸ਼ਨਰ
ਅਬੋਹਰ, 21  ਜੂਨ :-  
ਅਜਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ 8ਵਾਂ ਕੌਮਾਂਤਰੀ ਯੋਗ ਦਿਵਸ ਅਬੋਹਰ ਦੇ ਨਹਿਰੂ ਪਾਰਕ ਵਿਚ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ ਅਤੇ ਖੁਦ ਯੋਗ ਅਭਿਆਸੀਆਂ ਨਾਲ ਯੋਗ ਅਭਿਆਸ ਕੀਤਾ।
ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਵੱਡੀ ਗਿਣਤੀ ਵਿਚ ਸ਼ਹਿਰੀਆਂ ਵੱਲੋਂ ਯੋਗ ਦਿਵਸ ਵਿਚ ਸਿਰਕਤ ਕਰਨ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਯੋਗ ਸਿਹਤਮੰਦ ਜੀਵਨ ਦੀ ਕੂੰਜੀ ਹੈ ਅਤੇ ਸਭ ਨੂੰ ਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਚੰਗੀ ਸਿਹਤ ਲਈ ਚੰਗਾ ਖਾਣ ਪਾਣ, ਕਸਰਤ, ਯੋਗ ਆਦਿ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਜ਼ੇਕਰ ਅਸੀਂ ਛੋਟੀ ਉਮਰ ਤੋਂ ਹੀ ਸਾਡੀ ਵਿਰਾਸਤ ਯੋਗ ਨਾਲ ਜ਼ੋੜ ਲਈਏ ਤਾਂ ਇਹ ਪੂਰੀ ਉਮਰ ਲਈ ਉਨ੍ਹਾਂ ਦੀ ਸਿਹਤ ਲਈ ਲਾਭਕਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਤੇ ਅੱਜਕਲ ਪੜਾਈ ਦਾ ਵੀ ਤਨਾਅ ਰਹਿੰਦਾ ਹੈ ਅਤੇ ਅਜਿਹੇ ਵਿਚ ਯੋਗ ਉਨ੍ਹਾਂ ਬੱਚਿਆਂ ਲਈ ਵਰਦਾਨ ਸਿੱਧ ਹੋ ਸਕਦਾ ਹੈ ਅਤੇ ਇਹ ਵੱਡਿਆਂ ਦਾ ਫਰਜ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਸ ਵਿਰਾਸਤ ਨਾਲ ਜ਼ੋੜਨ।ਉਨ੍ਹਾਂ ਨੇ ਕਿਹਾ ਕਿ ਤਨਾਅਮੁਕਤ ਰਹਿਣ ਲਈ ਵੀ ਯੋਗ ਸਭ ਤੋਂ ਉੱਤਮ ਮਾਧਿਅਮ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਦੁਨੀਆਂ ਭਰ ਵਿਚ ਯੋਗ ਨੂੰ ਅਪਨਾਇਆ ਜਾ ਰਿਹਾ ਹੈ ਤਾਂ ਸਾਨੂੰ ਵੀ ਆਪਣੇ ਦੇਸ਼ ਦੇ ਗੌਰਵ ਯੋਗ ਨੂੰ ਅਪਨਾਉਣਾ ਚਾਹੀਦਾ ਹੈ।
ਇਸ ਮੌਕੇ ਸਾਬਕਾ ਐਸਡੀਐਮ ਬੀਐਲ ਸਿੱਕਾ ਨੇ ਵੀ ਸੰਬੋਧਨ ਕੀਤਾ ਅਤੇ ਯੋਗ ਦੇ ਸਿਹਤ ਤੇ ਪੈਣ ਵਾਲੇ ਚੰਗੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਸ਼ਹਿਰ ਤੋਂ ਵੱਡੀ ਗਿਣਤੀ ਵਿਚ ਬੱਚੇ, ਨੌਜਵਾਨ ਅਤੇ ਬਜੁਰਗ, ਔਰਤਾਂ ਯੋਗ ਦਿਵਸ ਮਨਾਉਣ ਲਈ ਨਹਿਰੂ ਪਾਰਕ ਵਿਚ ਇੱਕਠੇ ਹੋਏ ਜਿੱਥੇ ਯੋਗ ਗੁਰੂ ਕਰਨ ਦੇਵ ਨੇ ਉਨ੍ਹਾਂ ਨੂੰ ਯੋਗ ਆਸਣ ਕਰਵਾਏ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਵੀ ਯੋਗ ਆਸਣ ਕਰਕੇ ਹਾਜਰੀਨ ਦਾ ਮਨ ਮੋਹ ਲਿਆ।
ਇਸ ਮੌਕੇ ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜ, ਡੀਐਸਪੀ ਸੰਦੀਪ ਸਿੰਘ ਅਤੇ ਅਵਤਾਰ ਸਿੰਘ, ਤਹਿਸੀਲਦਾਰ ਸ੍ਰੀ ਜਗਸੀਰ ਸਿੰਘ ਅਤੇ ਅਵਿਨਾਸ਼ ਚੰਦਰ, ਐਸਸੀ ਨਗਰ ਨਿਗਮ ਸ੍ਰੀ ਸੰਦੀਪ ਗੁਪਤਾ, ਐਡਵੋਕੇਟ ਦੇਸ਼ ਰਾਜ ਕੰਬੋਜ਼, ਐਡਵੋਕੇਟ ਅਮਨਦੀਪ ਸਿੰਘ ਧਾਲੀਵਾਲ ਸਮੇਤ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜਰ ਸਨ।