ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਵਿਸ਼ਵ ਸਾਈਕਲ ਦਿਵਸ ਮਨਾਇਆ

Sorry, this news is not available in your requested language. Please see here.

ਸਾਈਕਲਿੰਗ ਨੂੰ ਜੀਵਨਸ਼ੈਲੀ ਦਾ ਹਿੱਸਾ ਬਣਾਉਣਾ ਬੇਹੱਦ ਜ਼ਰੂਰੀ: ਓਮਕਾਰ ਸਵਾਮੀ

ਬਰਨਾਲਾ, 3 ਜੂਨ :-  
ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਵਿਸ਼ਵ ਸਾਈਕਲ ਦਿਵਸ ਮਨਾਇਆ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲਾ ਯੂਥ ਅਫਸਰ ਮੈਡਮ ਓਮਕਾਰ ਸਵਾਮੀ ਨੇ ਦੱਸਿਆ ਕਿ ਸਾਈਕਲ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤਾਜੋਕੇ ਦੇ ਸਹਿਯੋਗ ਨਾਲ ਨੌਜਵਾਨਾਂ ਵੱਲੋਂ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਦਾ ਉਦੇਸ਼ ਲੋਕਾਂ ਨੂੰ ਸਰੀਰਕ ਤੰਦਰੁਸਤੀ ਲਈ ਆਪਣੇ ਰੋਜ਼ਾਨਾ ਜੀਵਨ ਵਿੱਚ ਸਾਈਕਲਿੰਗ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨਾ ਅਤੇ ਮੋਟਾਪੇ, ਆਲਸ, ਤਣਾਅ, ਚਿੰਤਾ, ਬਿਮਾਰੀਆਂ ਆਦਿ ਤੋਂ ਛੁਟਕਾਰਾ ਪਾਉਣ ਲਈ ਪ੍ਰੇਰਿਤ ਕਰਨਾ ਸੀ। ਕਲੱਬ ਦੇ ਪ੍ਰਧਾਨ ਕੁਲਵੰਤ ਸਿੰਘ ਕੰਤੀ ਅਤੇ ਬਾਬਾ ਮੱਘਰ ਸਿੰਘ ਵੱਲੋਂ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਸਰਦਾਰਾ ਸਿੰਘ, ਭੋਲਾ ਸਿੰਘ, ਜਤਿੰਦਰ ਸਿੰਘ ਤੇ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਨਵਰਾਜ ਸਿੰਘ ਜਸਪ੍ਰੀਤ ਸਿੰਘ, ਜੀਵਨ ਸਿੰਘ, ਸਾਜਨ ਸਿੰਘ, ਜਗਦੀਸ਼ ਸਿੰਘ ਆਦਿ ਹਾਜ਼ਰ ਸਨ।

 

ਹੋਰ ਪੜ੍ਹੋ :-  ਡਾ. ਮਨਿਤ ਅਰੋੜਾ ਨੇ ਗੋਡੇ ਦੀ ਸੱਟ ਤੋਂ ਪੀੜਤ ਰਾਸ਼ਟਰੀ ਰਿਕਾਰਡ ਜੇਤੂ ਅਥਲੀਟ ਦਾ ਸਫਲਤਾਪੂਰਵਕ ਇਲਾਜ ਕੀਤਾ