ਕੱਲ 17 ਮਈ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਵਾਇਆ ਜਾਵੇਗਾ ਸ਼ਹੀਦੀ ਸਮਾਗਮ

SDM Amandeep Kaur
ਕੱਲ 17 ਮਈ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਵਾਇਆ ਜਾਵੇਗਾ ਸ਼ਹੀਦੀ ਸਮਾਗਮ

Sorry, this news is not available in your requested language. Please see here.

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸ਼ਹੀਦਾਂ ਨੂੰ ਸਿਜਦਾ ਕਹਨ ਲਈ ਕਰਨਗੇ ਸ਼ਿਰਕਤ

ਗੁਰਦਾਸਪੁਰ, 16 ਮਈ 2022

ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ ਕੱਲ 17 ਮਈ 1746 ਨੂੰ ਯੁੱਧ ਵਿਚ ਸ਼ਹੀਦ ਹੋਏ ਕਰੀਬ 11 ਹਜ਼ਾਰ ਬੱਚੇ, ਔਰਤਾਂ ਅਤੇ ਯੋਧਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ ਅਤੇ ਸ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕਰਨਗੇ।

ਹੋਰ ਪੜ੍ਹੋ :-ਯੂਥ ਕਲੱਬਾਂ ਵੱਲੋਂ ਕੌਮਾਂਤਰੀ ਯੋਗਾ ਦਿਵਸ ਦੀਆਂ ਤਿਆਰੀਆਂ ਜ਼ੋਰਾਂ ’ਤੇ

ਸਮਾਗਮ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਐਸ ਡੀ ਐਮ ਅਮਨਦੀਪ ਕੋਰ ਵਲੋ
ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਅਧਿਕਾਰੀਆਂ ਨੂੰ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ।

ਉਨਾਂ ਅੱਗੇ ਦੱਸਿਆ ਕਿ ਕੱਲ 17 ਮਈ ਦਿਨ ਮੰਗਲਵਾਰ ਨੂੰ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਜਾਵੇਗਾ, ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਕੀਰਤਨ ਅਤੇ ਬਾਅਦ ਵਿਚ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਜਾਵੇਗਾ। ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ।

ਐਸ ਡੀ ਐਮ ਨੇ ਅੱਗੇ ਦੱਸਿਆ ਕਿ 17 ਮਈ ਨੂੰ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ ਸੋਲਰ ਪਲਾਂਟ (15 ਕਿਲੋਵਾਟ) ਦਾ ਉਦਘਾਟਨ ਕੀਤਾ ਜਾਵੇਗਾ ਅਤੇ ਲਾਇਬਰੇਰੀ ਦੀ ਸ਼ੁਰੂਆਤ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਉਨਾਂ ਡੀਡੀਪੀਓ ਗੁਰਦਾਸਪੁਰ, ਐਕਸੀਅਨ ਮੰਡੀ ਬੋਰਡ, ਐਸ.ਡੀ.ਓ ਪੀ.ਡਬਲਿਊ.ਡੀ. ਪਾਵਰਕਾਮ, ਬੀਡੀਪੀਓ ਕਾਹਨੂੰਵਾਨ, ਬਾਗਬਾਨੀ ਵਿਭਾਗ, ਸੀਡੀਪੀਓ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਦੀ ਤਿਆਰੀਆਂ ਮੁਕੰਮਲ ਕਰਨ ਲਈ ਕਿਹਾ।