ਆਨਲਾਈਨ ਜਾਂ ਵੋਟਰ ਹੈਲਪਲਾਈਨ ਐਪ ਰਾਹੀਂ ਵੀ ਸਹੂਲਤ ਕੀਤੀ ਜਾ ਸਕਦੀ ਹੈ ਪ੍ਰਾਪਤ: ਡਿਪਟੀ ਕਮਿਸ਼ਨਰ   

BABITA KALAIR
18 ਸਾਲ ਦੀ ਉਮਰ ਪੂਰੀ ਕਰਨ ਵਾਲੇ ਵੋਟ ਬਣਾਉਣ ਤੋਂ ਵਾਂਝੇ ਨੋਜਵਾਨਾਂ ਲਈ 31 ਜਨਵਰੀ ਤੱਕ ਵੋਟਾਂ ਬਣਾਉਣ ਦਾ ਮੌਕਾ

Sorry, this news is not available in your requested language. Please see here.

ਵੋਟਰ ਸੂਚੀ ਦੀ ਸੁਧਾਈ ਦਾ ਕੰਮ ਸ਼ੁਰੂ

ਫ਼ਾਜ਼ਿਲਕਾ  8 ਨਵੰਬਰ 2021

ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2022 ਦੇ ਆਧਾਰ `ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ 1 ਨਵੰਬਰ 2021 ਤੋਂ  30 ਨਵੰਬਰ  2021 ਤੱਕ  ਹੋ ਰਿਹਾ ਹੈ।

ਹੋਰ ਪੜ੍ਹੋ :-ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ‘ਆਜ਼ਾਦੀ ਕਾ ਅੰਮਿ੍ਰਤ ਮਹੋਤਸਵ’ ਤਹਿਤ ਵਿਸ਼ੇਸ਼ ਸੈਮੀਨਾਰ

ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ  ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜਿਸਦੀ ਉਮਰ ਮਿਤੀ 1 ਜਨਵਰੀ 2022 ਨੂੰ 18 ਸਾਲ ਜਾਂ ਇਸ ਤੋ ਵੱਧ ਉਮਰ ਦੇ ਹੋ ਗਏ ਹਨ ਅਤੇ ਉਹਨਾਂ ਦੀ ਅਜੇ ਤੱਕ ਵੋਟ ਨਹੀ ਬਣੀ, ਜਾਂ  ਕਿਸੇ ਵੋਟਰ ਨੇ ਵੋਟ ਕਟਵਾਉਣੀ ਜਾਂ  ਦੁਰਸਤ ਕਰਵਾਉਣੀ, ਉਹ ਆਪਣੇ ਚੋਣ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੇ ਦਫਤਰ ਜਾਂ ਜ਼ਿਲਾ ਚੋਣ ਦਫਤਰ ਵਿਖੇ ਜਾਂ ਆਪਣੇ ਏਰੀਏ ਦੇ ਬੂਥ ਲੈਵਲ ਅਫਸਰ ਅਤੇ ਆਨਲਾਈਨ ਵਿਧੀ ਵੋਟਰ ਹੈਲਪਲਾਈਨ ਐਪ ਤੇ ਆਪਣੇ ਦਾਅਵੇ ਜਾਂ ਇਤਰਾਜ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਵੇਂ ਵੋਟਰ ਵਜੋਂ ਰਜਿਸਟਰ ਹੋਣ ਲਈ, ਆਪਣਾ ਪਤਾ ਬਦਲਾਉਣ ਲਈ ਅਤੇ ਵੋਟਰ ਕਾਰਡ ਵਿੱਚ ਸੋਧ ਕਰਵਾਉਣ ਲਈ ਵੋਟਰ ਆਨਲਾਈਨ ਜਾਂ ਮੋਬਾਇਲ ਤੇ ਵੋਟਰ ਹੈਲਪਲਾਈਨ ਐਪ ਡਾਊਨਲੋਡ ਕਰਕੇ ਸਹੂਲਤ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਦੁਰੱਸਤੀ ਲਈ ਫਾਰਮ ਨੰਬਰ 8 ਅਤੇ ਵਿਧਾਨ ਸਭਾ ਹਲਕੇ ਅੰਦਰ ਵੋਟ ਬਦਲੀ ਕਰਵਾਉਣ ਲਈ ਫਾਰਮ ਨੰਬਰ 8 ਓ ਭਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ 20 ਤੇ 21 ਨਵੰਬਰ  ਨੂੰ ਬੂਥ ਲੈਵਲ ਅਫਸਰ ਆਪਣੇ ਪੋਲਿੰਗ ਸਟੇਸ਼ਨਾ `ਤੇ ਹਾਜ਼ਰ ਰਹਿ ਕੇ ਆਮ ਜਨਤਾ ਤੋਂ ਦਾਅਵੇ/ਇਤਰਾਜ ਪ੍ਰਾਪਤ ਕਰਨਗੇ। ਉਨਾਂ ਨੇ ਅਪੀਲ ਕਰਦਿਆਂ ਕਿਹਾ ਕਿ ਜਿਲੇ ਵਿਚ 18 ਸਾਲ ਦੀ ਉਮਰ ਪੂਰੀ ਕਰਦਾ ਕੋਈ ਯੋਗ ਵਿਅਕਤੀ ਵੋਟ ਬਣਉਣ ਤੋਂ ਵਾਂਝਾ ਨਾ ਰਹੇ।