ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਹੋਣਗੇ ਹੁਸੈਨੀਵਾਲਾ ਸ਼ਹੀਦੀ ਸਮਾਰਕ ਤੇ ਨਤਮਸਤਕ

BHAGWANT MANN
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਹੋਣਗੇ ਹੁਸੈਨੀਵਾਲਾ ਸ਼ਹੀਦੀ ਸਮਾਰਕ ਤੇ ਨਤਮਸਤਕ

Sorry, this news is not available in your requested language. Please see here.

23 ਮਾਰਚ ਦੇ ਪ੍ਰੋਗਰਾਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ 22 ਮਾਰਚ  2022

23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੇ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦੀ ਸਮਾਰਕ ਹੁਸੈਨੀਵਾਲਾ ਫਿਰੋਜ਼ਪੁਰ ਵਿਖੇ ਨਤਮਸਤਕ ਹੋਣਗੇ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਵੇਰੇ ਕਰੀਬ 10.00 ਵਜੇ ਹੁਸੈਨੀਵਾਲਾ ਸ਼ਹੀਦੀ ਸਮਾਰਕ ਤੇ ਪਹੁੰਚਣਗੇ ਅਤੇ ਸ਼ਹੀਦਾ ਨੂੰ ਸ਼ਰਧਾਂਜਲੀ ਭੇਟ ਕਰਨਗੇ।

ਹੋਰ ਪੜ੍ਹੋ :-ਸਿੱਖਿਆ ਸਾਡੀ ਸਰਕਾਰ ਦਾ ਤਰਜੀਹੀ ਵਿਸ਼ਾ ਹੋਵੇਗਾ ਅਤੇ ਸਿੱਖਿਆ ਬਜਟ ਵਿੱਚ ਵੀ ਵਾਧਾ ਕੀਤਾ ਜਾਵੇਗਾ: ਮੀਤ ਹੇਅਰ

ਉਨ੍ਹਾਂ ਦੱਸਿਆ ਕਿ 23 ਮਾਰਚ ਦੇ ਪ੍ਰੋਗਰਾਮ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਜੀ ਵੱਲੋਂ ਕਿਸੇ ਵੀ ਪਬਲਿਕ ਰੈਲੀ ਨੂੰ ਸੰਬੋਧਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਦੇ ਫਿਰੋਜ਼ਪੁਰ ਵਿਖੇ ਪਹੁੰਚਣ ਲਈ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕਰ ਲਏ ਗਏ ਹਨ।