ਜ਼ਿਲ੍ਹੇ ਵਿਚ ਬਾਲ ਮਜ਼ਦੂਰੀ ਖ਼ਾਤਮਾ ਸਪਤਾਹ 3 ਜੁਲਾਈ ਤੱਕ ਮਨਾਇਆ ਜਾਵੇਗਾ-ਹਿਮਾਂਸ਼ੂ ਅਗਰਵਾਲ

Sorry, this news is not available in your requested language. Please see here.

ਬਾਲ ਮਜ਼ਦੂਰਾਂ ਨੂੰ ਮੁਕਤ ਕਰਵਾਉਣ ਲਈ ਹੋਵੇਗੀ ਛਾਪੇਮਾਰੀ

ਫਾਜ਼ਿਲਕਾ 24 ਜੂਨ :- 

ਕਿਰਤ ਕਮਿਸ਼ਨਰ, ਪੰਜਾਬ ਮੋਹਾਲੀ ਜੀ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹੇ `ਚ ਬਾਲ ਮਜ਼ਦੂਰੀ ਖ਼ਾਤਮਾ ਸਪਤਾਹ 27-06-2022 ਤੋਂ 03-07-2022 ਤੱਕ ਮਨਾਇਆ ਜਾ ਰਿਹਾ ਹੈ।  ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਹਿਮਾਂਸ਼ੂ ਅਗਰਵਾਲ ਆਈ.ਏ.ਐਸ ਨੇ ਦੱਸਿਆ ਕਿ ਇਸ ਸਪਤਾਹ ਦੌਰਾਨ ਖ਼ਤਰਨਾਕ ਕਿੱਤਿਆਂ ਤੇ ਪ੍ਰੋਸੈਸਿਜ ਅਤੇ ਗੈਰ ਖ਼ਤਰਨਾਕ ਕਿੱਤਿਆਂ ਤੇ ਪ੍ਰੋਸੈਸਿੰਗ ਵਿਚ ਅਚਨਚੇਤ ਛਾਪੇ ਮਾਰਨ, ਲੱਭੇ ਗਏ ਬਾਲ ਮਜ਼ਦੂਰਾਂ ਦੇ ਪੁਨਰਵਾਸ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਸੀਨੀਅਰ ਪੁਲੀਸ ਕਪਤਾਨ,ਉਪ ਮੰਡਲ ਮੈਜਿਸਟ੍ਰੇਟ,(ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ) ਸਿਵਲ ਸਰਜਨ ਫਾਜ਼ਿਲਕਾ, ਡਿਪਟੀ ਡਾਇਰੈਕਟਰ ਆਫ਼ ਫੈਕਟਰੀਜ਼ ਫਾਜ਼ਿਲਕਾ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਫਾਜ਼ਿਲਕਾ,(ਸਮਾਜਿਕ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ) ਕਾਰਜ ਸਾਧਕ ਅਫ਼ਸਰ ਨਗਰ ਕੌਂਸਲ(ਫਾਜ਼ਿਲਕਾ, ਅਬੋਹਰ, ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ) ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਫਾਜ਼ਿਲਕਾ, ਸਹਾਇਕ ਕਿਰਤ ਕਮਿਸ਼ਨਰ ਫਾਜ਼ਿਲਕਾ, ਕਿਰਤ ਇੰਸਪੈਕਟਰ ਗ੍ਰੇਡ-1 ਅਬੋਹਰ ਅਤੇ ਕਿਰਤ ਕਮਿਸ਼ਨਰ ਗ੍ਰੇਡ-2, ਫਾਜ਼ਿਲਕਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਦੀ ਵੰਡ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮਾਂ ਸਬੰਧਿਤ ਸਬ ਡਵੀਜ਼ਨਲ ਮੈਜਿਸਟ੍ਰੇਟ ਦੀ ਅਗਵਾਈ ਵਿਚ ਹਫ਼ਤੇ ਦੌਰਾਨ ਚੈਕਿੰਗ ਕਰ ਕੇ ਆਪਣੀ ਰਿਪੋਰਟ ਸਹਾਇਕ ਕਿਰਤ ਕਮਿਸ਼ਨਰ, ਫਾਜ਼ਿਲਕਾ ਨੂੰ ਭੇਜਣਗੀਆਂ ਅਤੇ ਸਹਾਇਕ ਕਿਰਤ ਕਮਿਸ਼ਨਰ ਵੱਲੋਂ ਇਹ ਰਿਪੋਰਟਾਂ ਸਰਕਾਰ ਨੂੰ ਭਿਜਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕਿਸੇ ਵੀ ਢਿੱਲ ਜਾਂ ਅਣਗਹਿਲੀ ਲਈ ਸਬੰਧਿਤ ਵਿਭਾਗ ਦੀ ਜ਼ੁੰਮੇਵਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜਿੱਥੇ ਬਾਲ ਮਜ਼ਦੂਰੀ ਖ਼ਤਮ ਕਰਕੇ ਬੱਚਿਆਂ ਨੂੰ ਸਰੀਰਕ, ਮਾਨਸਿਕ ਪੱਖੋਂ ਤੰਦਰੁਸਤ ਬਣਾਉਣਾ ਹੈ, ਉੱਥੇ ਹੀ ਲੋਕਾਂ ਨੂੰ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਜਾਗਰੂਕ ਕਰਨਾ ਵੀ ਹੈ।
ਸਹਾਇਕ ਕਿਰਤ ਕਮਿਸ਼ਨਰ ਸ੍ਰੀ  ਬਲਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਟੇਟ ਐਕਸ਼ਨ ਪਲਾਨ ਫਾਰ ਟੌਟਲ ਐਬੋਲਿਸ਼ਨ ਆਫ ਚਾਈਲਡ ਲੇਬਰ ਐਂਡ ਅਡੋਲਸੈਂਟ ਲੇਬਰ (ਪੋ੍ਰਹਿਬਸ਼ਨ ਐਂੜ ਰੈਗੂਲੇਸ਼ਨ) ਐਕਟ 1986 ਦੀ ਧਾਰਾ ਅਧੀਨ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਮਜ਼ਦੂਰੀ ਕਰਵਾਉਣ ਦੀ ਮੁਕੰਮਲ ਮਨਾਹੀ ਹੈ। ਉਨ੍ਹਾਂ ਕਿਹਾ ਕਿ ਇਸ ਮਨਾਹੀ ਦੀ ਉਲੰਘਣਾ ਕਰਕੇ ਬਾਲ ਮਜ਼ਦੂਰੀ ਕਰਵਾਉਣ ਵਾਲੇ ਨੂੰ ਬਣਦਾ ਜੁਰਮਾਨਾ ਅਤੇ ਸਜ਼ਾ ਵੀ ਹੋ ਸਕਦੀ ਹੈ।