ਡਿਪਟੀ ਕਮਿਸ਼ਨਰ ਅਚਾਨਕ ਸਿਵਲ ਹਸਪਤਾਲ ਫਾਜਿ਼ਲਕਾ ਦਾ ਦੌਰਾ ਕਰਨ ਪਹੁੰਚੇ

Civil Hospital Fazilka
ਡਿਪਟੀ ਕਮਿਸ਼ਨਰ ਅਚਾਨਕ ਸਿਵਲ ਹਸਪਤਾਲ ਫਾਜਿ਼ਲਕਾ ਦਾ ਦੌਰਾ ਕਰਨ ਪਹੁੰਚੇ

Sorry, this news is not available in your requested language. Please see here.

ਕਿਹਾ, ਸਫਾਈ ਵਿਵਸਥਾ ਵਿਚ ਕਰੋ ਹੋਰ ਸੁਧਾਰ
ਮਰੀਜਾਂ ਨਾਲ ਗਲਬਾਤ ਕਰਕੇ ਲਿਆ ਜਾਇਜਾ

ਫਾਜਿ਼ਲਕਾ, 15 ਜਨਵਰੀ 2023

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਸ਼ਨੀਵਾਰ ਨੂੰ ਦੇਰ ਸ਼ਾਮ ਫਾਜਿ਼ਲਕਾ ਦੇ ਸਿਵਲ ਹਸਪਤਾਲ ਦਾ ਅਚਾਨਕ ਦੌਰਾ ਕਰਕੇ ਉਥੇ ਮਰੀਜਾਂ ਨੂੰ ਮਿਲ ਰਹੀਆਂ ਇਲਾਜ ਸਹੁਲਤਾਂ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਇਸ ਮੌਕੇ ਹਸਪਤਾਲ ਦੇ ਵਾਰਡਾਂ ਦਾ ਦੌਰਾ ਕਰਕੇ ਇੱਥੇ ਭਰਤੀ ਮਰੀਜਾਂ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਇਲਾਜ ਸਹੁਲਤਾਂ ਦਾ ਜਾਇਜਾ ਲਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਸੇਸ਼ ਤੌਰ ਤੇ ਹਸਪਤਾਲ ਵਿਚ ਸਫਾਈ ਵਿਵਸਥਾ ਵਿਚ ਹੋਰ ਸੁਧਾਰ ਕਰਨ ਲਈ ਕਿਹਾ।

ਹੋਰ ਪੜ੍ਹੋ -ਸੰਗੀਤਕ ਪ੍ਰੋਗਰਾਮ ਨੇ ਲੋਹੜੀ ਮੇਲੇ ਨੂੰ ਸਿਖਰਾਂ ਤੇ ਪਹੁੰਚਾਇਆ

ਡਿਪਟੀ ਕਮਿਸ਼ਨਰ ਨੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਵਿਚ ਸਿਹਤ ਸਹੁਲਤਾਂ ਤੇ ਵਿਸੇਸ਼ ਤੱਵਜੋ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਹਸਪਤਾਲਾਂ ਵਿਚ ਮਰੀਜਾਂ ਨੂੰ ਮਿਆਰੀ ਇਲਾਜ ਦੀ ਸਹੁਲਤ ਯਕੀਨੀ ਬਣਾਈ ਜਾ ਰਹੀ ਹੈ ਉਥੇ ਹੀ ਇਸ ਗਣਤੰਤਰ ਦਿਵਸ ਮੌਕੇ ਜਿ਼ਲ੍ਹੇ ਵਿਚ ਹੋਰ ਆਮ ਆਦਮੀ ਕਲੀਨਿਕ ਵੀ ਖੋਲ੍ਹੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਵਿਭਾਗ ਦੇ ਵੱਖ ਵੱਖ ਪ੍ਰੋਗਰਾਮਾਂ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਨੇ ਟੀਕਾਕਰਨ ਪ੍ਰੋਗਰਾਮ, ਪਰਿਵਾਰ ਭਲਾਈ ਪ੍ਰੋਗਰਾਮ, ਟੀਬੀ ਰੋਕਥਾਮ ਪ੍ਰੋਗਰਾਮ ਆਦਿ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ 100 ਫੀਸਦੀ ਟੀਕਾਕਰਨ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਕਿਸੇ ਵੀ ਸੰਭਾਵਿਤ ਕੋਵਿਡ ਪਸਾਰ ਲਈ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ।

ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਮਨਜੀਤ ਸਿੰਘ ਔਲਖ ਵੀ ਹਾਜ਼ਰ ਸਨ।