ਸਿਵਲ ਸਰਜਨ ਵੱਲੋਂ ਵਸਨੀਕਾਂ ਨੂੰ ਡੇਂਗੂ ਤੋਂ ਬਚਾਅ ਤੇ ਸਾਵਧਾਨੀਆਂ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

NEWS MAKHANI

Sorry, this news is not available in your requested language. Please see here.

ਲੁਧਿਆਣਾ, 18 ਅਕਤੂਬਰ  2021

ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਡੇਂਗੂ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਅਤੇ ਇਸ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ, ਅੱਜ ਸਿਵਲ ਸਰਜਨ ਦਫ਼ਤਰ ਲੁਧਿਆਣਾ ਤੋ ਆਟੋ ਰਿਕਸ਼ਾ ਨੂੰ ਝੰਡੀ ਦੇ ਕਿ ਰਵਾਨਾ ਕੀਤਾ।

ਹੋਰ ਪੜ੍ਹੋ :-ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਨੈਸ਼ਨਲ ਅਚੀਵਮੈਂਟ ਸਰਵੇਖਣ ਸਿਖਲਾਈ ਸੈਮੀਨਾਰ ਸ਼ੁਰੂ

ਇਸ ਮੌਕੇ ਡਾ ਐਸ ਪੀ ਸਿੰਘ ਨੇ ਦੱਸਿਆ ਕਿ ਇਹ ਆਟੋ ਰਿਕਸਾ ਸ਼ਹਿਰ ਦੇ ਗਲੀ ਮੁਹੱਲਿਆਂ ਵਿੱਚ ਜਾ ਕੇ ਆਮ ਲੋਕਾਂ ਨੂੰ ਡੇਗੂ ਤੋ ਬਚਾਅ ਬਾਰੇ ਜਾਗਰੂਕ ਕਰਨਗੇ ਜਿਸ ਵਿੱਚ ਆਪਣੇ ਘਰਾਂ ਦੀ ਸਫਾਈ ਰੱਖਣਾ, ਘਰਾਂ ਵਿਚ ਅਤੇ ਆਪਣੇ ਆਲੇ ਦੁਆਲੇ ਪਾਣੀ ਨਾ ਖੜਨ ਦਿੱਤਾ ਜਾਵੇ, ਘਰਾਂ ਦੇ ਅੰਦਰ ਕੂਲਰ ਅਤੇ ਗਮਲਿਆਂ ਵਿਚ ਖੜੇ ਪਾਣੀ ਦੀ ਸਫਾਈ ਕੀਤੀ ਜਾਵੇ ਆਦਿ ਸ਼ਾਮਲ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋ ਹਰ ਸੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਇਆ ਜਾਂਦਾ ਹੈ।

ਉਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਿਹਤ ਵਿਭਾਗ ਵਲੋ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹਰ ਸੁੱਕਰਵਾਰ ਨੂੰ ਆਪਣੇ ਆਲੇ ਦੁਆਲੇ ਖੜੇ ਪਾਣੀ ਦੀ ਸਾਫ ਸਫਾਈ ਕਰਦਿਆਂ ਡਰਾਈ ਡੇਅ ਮਨਾਉਣ। ਡਾ. ਸਿੰਘ ਨੇ ਦੱਸਿਆ ਕਿ ਡੇਂਗੂ ਦਾ ਜੋ ਮੱਛਰ ਹੈ ਉਹ ਸਾਫ ਖੜੇ ਪਾਣੀ ‘ਤੇ ਪੈਦਾ ਹੁੰਦਾ ਹੈ। ਡਂੇਗੂ ਮੱਛਰ ਜ਼ਿਆਦਾਤਰ ਦਿਨ ਵੇਲੇ ਹੀ ਕੱਟਦਾ ਹੈ, ਇਸ ਲਈ ਆਪਣੇ ਸਰੀਰ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ, ਮੱਛਰ ਨੂੰ ਭਜਾਉਣ ਵਾਲੀਆਂ ਕਰੀਮਾਂ ਅਤੇ ਸੌਣ ਸਮੇ ਮੱਛਰਦਾਨੀਆਂ ਦੀ ਵਰਤੋ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ ਸਾਵਧਾਨੀਆਂ ਦੀ ਵਰਤੋ ਕਰਕੇ ਡੇਂਗੂ ਦੀ ਬਿਮਾਰੀ ਤੋ ਬਚਿਆ ਜਾ ਸਕਦਾ ਹੈ ਅਤੇ ਜੇਕਰ ਕਿਸੇ ਵਿਅਕਤੀ ਨੂੰ ਤੇਜ ਬੁਖਾਰ ਵਰਗੇ ਲੱਛਣ ਦਿਖਾਈ ਦੇਣ ਤਾਂ ਉਹ ਵਿਅਕਤੀ ਨੇੜੇ ਦੇ ਸਿਹਤ ਕੇਦਰ ‘ਤੇ ਜਾ ਕੇ ਆਪਣੀ ਜਾਂਚ ਕਰਵਾ ਸਕਦੇ ਹਨ, ਤਾਂ ਜੋ ਜਲਦ ਇਲਾਜ ਹੋ ਸਕੇ।