ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਜਲ ਸਪਲਾਈ ਸੈਨੀਟੇਸਨ ਵਿਭਾਗ ਫਿਰੋਜ਼ਪੁਰ ਦੀ ਹੋਈ ਮੀਟਿੰਗ

_ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਜਲ ਸਪਲਾਈ ਸੈਨੀਟੇਸਨ ਵਿਭਾਗ ਫਿਰੋਜ਼ਪੁਰ ਦੀ ਹੋਈ ਮੀਟਿੰਗ
ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਜਲ ਸਪਲਾਈ ਸੈਨੀਟੇਸਨ ਵਿਭਾਗ ਫਿਰੋਜ਼ਪੁਰ ਦੀ ਹੋਈ ਮੀਟਿੰਗ

Sorry, this news is not available in your requested language. Please see here.

19 ਮਾਰਚ ਨੂੰ ਫੈਡਰੇਸ਼ਨ ਯੂਨੀਅਨ ਦੀ ਚੋਣ ਦੀਆਂ ਤਿਆਰੀਆਂ ਸਬੰਧੀ ਕੀਤੀ ਵਿਚਾਰ ਚਰਚਾ
ਨਵੀਂ ਬਣੀ ਪੰਜਾਬ ਸਰਕਾਰ ਤੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਕੀਤੀ ਮੰਗ

ਫ਼ਿਰੋਜ਼ਪੁਰ 17 ਮਾਰਚ 2022

ਅੱਜ ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ ਯੂਨੀਅਨ ਜਲ ਸਪਲਾਈ ਸੈਨੀਟੇਸਨ ਵਿਭਾਗ ਫਿਰੋਜ਼ਪੁਰ ਦੀ ਮੀਟਿੰਦ ਉਨ੍ਹਾਂ ਦੇ ਦਫ਼ਤਰ ਵਿਖੇ ਸ੍ਰੀ ਰਾਜ ਕੁਮਾਰ ਪ੍ਰਧਾਨ ਦੀ ਹੇਠ ਹੋਈ। ਮੀਟਿੰਗ ਦਾ ਮੁੱਖ ਏਜੰਡਾ 19 ਮਾਰਚ 2022 ਨੂੰ ਹੋਣ ਵਾਲੀ ਪੰਜਾਬ ਸੁਬਾਰੀਨੇਟ ਸਰਵਿਸ ਫੈਡਰੇਸ਼ਨ ਯੂਨੀਅਨ  ਦੀ ਚੋਣ ਸਬੰਧੀ ਵਿਚਾਰ ਚਰਚਾ ਅਤੇ ਤਿਆਰੀਆਂ ਕਰਨਾ ਸੀ। ਇਸ ਮੋਕੇ ਜਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਜਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਾਮਲ ਹੋਏ।

ਹੋਰ ਪੜ੍ਹੋ :-ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫਾਜਿਲਕਾ ਵੱਲੋਂ ਪਲੇਸਮੈਂਟ ਕੈਂਪ 22 ਮਾਰਚ ਨੂੰ

ਇਸ ਮੌਕੇ ਪ੍ਰਧਾਨ ਰਾਜ ਕੁਮਾਰ ਨੇ ਦਰਜਾ ਚਾਰ ਸਾਥੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਨਵੀ ਬਣੀ ਪੰਜਾਬ ਸਰਕਾਰ ਤੋਂ ਬਾਕੀ ਰਹਿੰਦੀਆਂ ਮੰਗਾਂ ਜਲਦੀ ਜਾਰੀ ਕਰਵਾਉਣ ਦੀ ਅਪੀਲ ਕੀਤੀ ਜਾਵੇਗੀ ਅਤੇ ਪਿਛਲੀ ਪੰਜਾਬ ਸਰਕਾਰ ਵੱਲੋਂ ਜਬਰੀ ਟੈਕਸ 200 ਰੁਪਏ ਬੰਦ ਕਰਵਾਉਣ ਦੀ ਵੀ ਮੰਗ ਕੀਤੀ ਜਾਵੇਗੀ। ਵਿਭਾਗ ਵਿਚ ਕੰਮ ਕਰਦੇ ਕੱਚੇ ਮੁਲਾਜਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਬੰਦ ਕੀਤੇ ਭੱਤੇ ਬਹਾਲ ਕਰਨ  ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 19 ਮਾਰਚ ਨੂੰ ਹੋਣ ਵਾਲੀ ਚੋਣ ਵਿਚ ਚੰਡੀਗੜ੍ਹ ਤੋਂ ਵੱਡੇ ਅਹੁੱਦੇਦਾਰ ਆ ਰਹੇ ਹਨ ਜੋ ਚੋਣ ਕਰਵਾਉਣਗੇ ਜਿਸ ਦੀਆਂ ਤਿਆਰੀਆ ਮੁਕੰਮਲ ਕਰ ਲਈਆ ਗਈਆ ਹਨ।

ਇਸ ਮੌਕੇ ਲਖਵਿੰਦਰ ਸਿੰਘ ਸਾਥੀ ਨੇ ਨਵੀਂ ਬਣੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 01-01-2004 ਤੋਂ ਬਾਅਦ ਬੰਦ ਕੀਤੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਇਸ ਮੀਟਿੰਗ ਵਿਚ ਵਿਕਰਮ ਕੁਮਾਰ ਸੈਕਟਰੀ ਪੀ.ਐਸ.ਐਮ.ਐਸ. ਯੂ, ਸਰਵਨ ਕੁਮਾਰ, ਵਿਨੋਦ ਕੁਮਾਰ, ਮਨਜੀਤ ਸਿੰਘ, ਕ੍ਰਿਸ਼ਨ ਕੁਮਾਰ,  ਸ੍ਰੀਮਤੀ ਸੁਨੀਤਾ, ਰਾਣੀ ਕੁਮਾਰੀ ਆਦਿ ਹਾਜਰ ਸਨ।