ਨਗਰ ਕੌਂਸਲ ਬਰਨਾਲਾ ਅਤੇ ਤਪਾ ਵੱਲੋਂ ਕੱਢੀ ਗਈ ਸਵੱਛਤਾ ਰੈਲੀ

Sorry, this news is not available in your requested language. Please see here.

ਵਲੰਟੀਅਰਾਂ ਨੇ ਸਫ਼ਾਈ ਦਾ ਦਿੱਤਾ ਹੋਕਾ  
ਬਰਨਾਲਾ, 17 ਸਤੰਬਰ  :- 
ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਅਧੀਨ ਨਗਰ ਕੌਂਸਲ ਬਰਨਾਲਾ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੱਛਤਾ ਮੁਹਿੰਮ ਅਤੇ ਸਿੰਗਲ ਯੂਜ਼ ਪਲਾਸਟਿਕ ਵਿਰੋਧੀ ਮੁਹਿੰਮ ਤਹਿਤ ਅੱਜ ਬਰਨਾਲਾ ਸ਼ਹਿਰ ‘ਚ ਸਵੱਛਤਾ ਜਾਗਰੂਕਤਾ ਰੈਲੀ ਕੱਢੀ ਗਈ।
 ਇਹ ਰੈਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੜਕੇ ਬਰਨਾਲਾ ਤੋਂ ਸ਼ੁਰੂ ਹੋ ਕੇ ਹੰਢਿਆਇਆ ਬਾਜ਼ਾਰ, ਰੇਲਵੇ ਸਟੇਸ਼ਨ , ਸਦਰ ਬਾਜ਼ਾਰ, ਫਰਵਾਹੀ ਬਾਜ਼ਾਰ ‘ਚ ਕੱਢੀ ਗਈ। ਇਸ ਰੈਲੀ ਦੌਰਾਨ ਸਕੂਲੀ ਵਿਦਿਆਰਥੀਆਂ ਤੇ ਵਲੰਟੀਅਰਾਂ ਵੱਲੋਂ ਆਲੇ ਦੁਆਲੇ ਨੂੰ ਸਾਫ਼ ਰੱਖਣ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦਿੱਤਾ ਗਿਆ।
ਇਸ ਮੌਕੇ ਕਾਰਜਸਾਧਕ ਅਫਸਰ ਮਨਪ੍ਰੀਤ ਸਿੰਘ ਸਿੱਧੂ, ਕਾਰਜ ਸਾਧਕ ਅਫਸਰ ਸੁਨੀਲ ਦੱਤ ਵਰਮਾ, ਜੇਈ ਮੁਹੰਮਦ ਸਕੀਮ,ਸੈਨੇਟਰੀ ਇੰਸਪੈਕਟਰ ਅੰਕੁਸ਼ ਸਿੰਗਲਾ, ਕਮਿਊਨਿਟੀ ਫੈਸਿਲੀਟੇਟਰ ਐਡਵੋਕੇਟ ਪਾਰੁਲ ਗਰਗ, ਹਰਕੇਸ਼ ਕੁਮਾਰ, ਮੋਟੀਵੇਟਰ ਅਰਜੁਨ ਕੁਮਾਰ, ਜਯੋਤੀ , ਸੂਜਲ, ਅਮਨਦੀਪ ਕੌਰ, ਖ਼ੁਸ਼ੀ ਗੋਇਲ, ਪ੍ਰਿੰਸੀਪਲ ਸੰਜੇ ਸਿੰਗਲਾ, ਰਣਜੀਤ ਸਿੰਘ,  ਪ੍ਰਿਅੰਕਾ ਤਿਆਲ ਤੇ ਵਲੰਟੀਅਰ ਹਾਜ਼ਰ ਸਨ।
ਇਸ ਦੌਰਾਨ ਨਗਰ ਕੌਂਸਲ ਤਪਾ ਵੱਲੋਂ ਵੀ ਸਵੱਛਤਾ ਰੈਲੀ ਸ਼ਹਿਰ ਵਿੱਚ ਕੱਢੀ ਗਈ।