ਵੋਟਰਾਂ ਨੂੰ ਸੁਰੱਖਿਅਤ ਵੋਟਰ ਫੋਟੋ ਸ਼ਨਾਖਤੀ ਕਾਰਡ ਵੰਡਣ ਦੀ ਸ਼ੂਰੁਆਤ

Sorry, this news is not available in your requested language. Please see here.

ਗੁਰਦਾਸਪੁਰ, 3 ਨਵੰਬਰ :- ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਮਹੀਨਾ ਅਗਸਤ ਦੌਰਾਨ ਰਜਿਸਟਰਡ ਹੋਏ ਵੋਟਰਾਂ ਨੂੰ ਸੁਰੱਖਿਅਤ ਵੋਟਰ ਫੋਟੋ ਸ਼ਨਾਖਤੀ ਕਾਰਡ ਵੰਡਣ ਦੀ ਸ਼ੁਰੂਆਤ ਹੋ ਗਈ ਹੈ। ਇਸ ਸਬੰਧੀ ਅੱਜ ਸ਼੍ਰੀਮਤੀ ਅਮਨਦੀਪ ਕੌਰ ਘੁੰਮਣ, ਸਬ ਡਵੀਜਨਲ ਮੈਜਿਸਟ੍ਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ, ਵਿਧਾਨ ਸਭਾ ਚੋਣ ਹਲਕਾ, 004-ਗੁਰਦਾਸਪੁਰ ਵੱਲੋਂ ਆਪਣੇ ਦਫ਼ਤਰ ਵਿਖੇ ਸਪੈਸ਼ਲ ਪ੍ਰੋਗਰਾਮ ਕਰਕੇ ਨਵੇਂ ਬਣੇ ਵੋਟਰਾਂ ਨੂੰ ਸੁਰੱਖਿਅਤ ਵੋਟਰ ਫੋਟੋ ਸ਼ਨਾਖਤੀ ਕਾਰਡ ਵੰਡੇ ਗਏ। ਉਨ੍ਹਾਂ ਕਿਹਾ ਕਿ ਬਾਕੀ ਵੋਟਰਾਂ ਨੂੰ ਇਹ ਸ਼ਨਾਖਤੀ ਕਾਰਡ ਸਪੀਡ ਪੋਸਟ ਰਾਂਹੀ ਉਨ੍ਹਾਂ ਦੇ ਘਰਾਂ ਵਿੱਚ ਭੇਜੇ ਜਾਣਗੇ। ਪ੍ਰੋਗਰਾਮ ਸਮੇਂ ਵੋਟਰਾਂ ਨੂੰ ਐਪਿਕ ਕਿੱਟ ( ਵੈਲਕਮ ਲੈਟਰ, ਵੋਟਰ ਗਾਈਡ ਅਤੇ ਐਪਿਕ ਕਾਰਡ) ਦਿੱਤੇ ਗਏ।