ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

news makahni
news makhani

Sorry, this news is not available in your requested language. Please see here.

ਲੁਧਿਆਣਾ, 22 ਮਾਰਚ 2022

ਡਿਪਟੀ ਕਮਿਸ਼ਨਰ ਪੁਲਿਸ, ਇਨਵੈਸਟੀਗੇਸ਼ਨ ਲੁਧਿਆਣਾ ਸ੍ਰੀ ਵਰਿੰਦਰ ਸਿੰਘ ਬਰਾੜ, ਪੀ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ

ਹੋਰ ਪੜ੍ਹੋ :-ਕੈਬਨਿਟ ਮੰਤਰੀ ਡਾ. ਵਿਜੈ ਕੁਮਾਰ ਨੇ ਅਹੁਦਾ ਸੰਭਾਲਿਆ

ਉਨ੍ਹਾਂ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਆਦਿ ‘ਤੇ ਪੂਰਨ ਤੌਰ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਰੈਲੀਆਂ/ਧਰਨਿਆਂ/ਜਲੂਸ ਆਦਿ ਲਈ ਸੈਕਟਰ 39-ਏ, ਪੁੱਡਾ ਗਰਾਊਂਡ ਸਾਹਮਣੇ ਵਰਧਮਾਨ ਮਿੱਲ, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਮੁਕਰਰ ਕੀਤੀ ਥਾਂ ਤੋਂ ਇਲਾਵਾ ਬਿਨਾਂ ਮੰਨਜੂਰੀ ਧਰਨੇ/ਜਲੂਸ/ਰੈਲੀਆਂ ਆਦਿ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਹਥਿਆਰ ਲੈ ਕੇ ਚੱਲਣ ਅਤੇ ਅਗਜ਼ਨੀ ਵਾਲੇ ਤਰਲ ਪਦਾਰਥਾਂ ਨੂੰ ਨਾਲ ਲੈ ਕੇ ਚੱਲਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।