ਕੋਵਿਡ-19 ਮਹਾਂਮਾਰੀ ਕਾਰਨ ਮਿ੍ਰਤਕਾਂ ਦੇ ਵਾਰਿਸਾਂ ਨੂੰ ਮਿਲੇਗਾ 50 ਹਜ਼ਾਰ ਰੁਪਏ ਮੁਆਵਜ਼ਾ: ਡਿਪਟੀ ਕਮਿਸ਼ਨਰ

GURPREET SINGH KHAIRA
ਚੋਣ ਕਮਿਸ਼ਨ ਵੱਲੋਂ 10 ਫਰਵਰੀ 07 ਮਾਰਚ ਤੱਕ ਐਗਜ਼ਿਟ ਪੋਲ ’ਤੇ ਪਾਬੰਦੀ- ਜ਼ਿਲ੍ਹਾ ਚੋਣ ਅਫ਼ਸਰ

Sorry, this news is not available in your requested language. Please see here.

ਮਿ੍ਰਤਕਾਂ ਦੇ ਕਾਨੂੰਨੀ ਵਾਰਿਸ 6 ਦਸੰਬਰ ਤੋਂ ਜਮਾਂ ਕਰਵਾ ਸਕਦੇ ਹਨ ਅਰਜ਼ੀ ਫਾਰਮ

ਅੰਮਿ੍ਤਸਰ, 5 ਦਸੰਬਰ 2021

ਕੋਵਿਡ-19 ਮਹਾਂਮਾਰੀ ਦੌਰਾਨ ਜਿਨਾਂ ਲੋਕਾਂ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀਉਨਾਂ ਦੇ ਕਾਨੂੰਨੀ ਵਾਰਿਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਹੋਰ ਪੜ੍ਹੋ :-ਓਮੀਕਰੋਨ ਵਾਇਰਸ ਤੋ ਘਬਰਾਉਣ ਦੀ ਨਹੀ ਸੁਚੇਤ ਹੋਣ ਦੀ ਲੋੜ-ਸੋਨੀ

ਕੋਵਿਡ ਸਥਿਤੀ ਦੇ ਸਬੰਧ ਵਿੱਚ ਕੀਤੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਸਬੰਧੀ ਕਾਨੂੰਨੀ ਵਾਰਸਾਂ ਵੱਲੋਂ ਅਰਜ਼ੀਆਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਅੰਮਿ੍ਤਸਰ ਦੇ ਸੇਵਾ ਕੇਂਦਰ ਵਿਖੇ ਜਮਾਂ ਕਰਵਾਈਆਂ ਜਾ ਸਕਦੀਆਂ ਹਨ।

ਉਨਾਂ ਦੱਸਿਆ ਕਿ ਇਸ ਸਬੰਧੀ ਅਰਜ਼ੀ ਫਾਰਮ ਨਾਲ ਨਿਮਨ ਅਨੁਸਾਰ ਦਸਤਾਵੇਜ਼ ਨੱਥੀ ਕੀਤੇ ਜਾਣ: ਮਿ੍ਰਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀਕਲੇਮ ਕਰਤਾ ਦੇ ਪਛਾਣ ਕਾਰਡ ਦੀ ਕਾਪੀਕਲੇਮ ਕਰਤਾ ਅਤੇ ਮਿ੍ਰਤਕ ਵਿਅਕਤੀ ਦੇ ਸਬੰਧ ਦੇ ਪਹਿਚਾਣ ਕਾਰਡ ਦੀ ਕਾਪੀਕੋਵਿਡ 19 ਟੈਸਟ ਦੀ ਪਾਜ਼ੇਟਿਵ ਰਿਪੋਰਟ ਦੀ ਕਾਪੀਹਸਪਤਾਲ ਦੁਆਰਾ ਜਾਰੀ ਹੋਏ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ ( ਜੇਕਰ ਮੌਤ ਹਸਪਤਾਲ ਵਿੱਚ ਹੋਈ ਹੋਵੇ) ਤੇ ਮੌਤ ਹੋਣ ਦੇ ਕਾਰਨਾ ਦਾ ਮੈਡੀਕਲ ਸਰਟੀਫਿਕੇਟਮਿ੍ਰਤਕ ਵਿਅਕਤੀ ਦੇ ਮੌਤ ਦਾ ਸਰਟੀਫਿਕੇਟ ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟਕਲੇਮ ਕਰਤਾ ਦੇ ਬੈੱਕ ਖਾਤੇ ਦਾ ਰੱਦ ਹੋਇਆ ਬੈਂਕ ਚੈੱਕਮਿ੍ਰਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜ਼ਹੀਣਤਾ ਸਰਟੀਫਿਕੇਟ (ਜਿੱਥੇ ਕਲੇਮ ਕਰਤਾ ਇੱਕ ਹੋਵੇ)।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਫਾਰਮ ਸਮੇਤ ਸਾਰੇ ਦਸਤਾਵੇਜ਼ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਸੇਵਾ ਕੇਂਦਰ ਵਿਖੇ 6 ਦਸੰਬਰ ਤੋਂ ਜਮਾਂ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕੇ ਇੰਨਾ ਕਲੇਮਾਂ ਦੀ ਪ੍ਰਵਾਨਗੀ ਲਈ ਕਮੇਟੀ ਬਣਾ ਦਿੱਤੀ ਗਈ ਹੈਜੋ ਸਾਰੇ ਦਸਤਾਵੇਜ਼ ਦੀ ਜਾਂਚ ਕਰਕੇ ਮੁਆਵਜ਼ਾ ਰਾਸ਼ੀ ਦੇਣ ਦੀ ਸਿਫਾਰਸ਼ ਕਰੇਗੀ।