ਕੋਵਿਡ ਪੋਜ਼ਟਿਵ ਮਰੀਜ਼ 20 ਫਰਵਰੀ ਨੂੰ ਸ਼ਾਮ 5 ਤੋਂ 6 ਵਜੇ ਤੱਕ ਕਰਨਗੇ ਮਤਦਾਨ ਦੀ ਵਰਤੋਂ

SONALI GIRI
ਸਾਉਣੀ ਦੀ ਫਸਲਾਂ ਦੀ ਕਾਸ਼ਤ ਸਬੰਧੀ ਕਿਸਾਨ 6 ਅਪ੍ਰੈਲ ਨੂੰ ਜਾਗਰੂਕ ਕੈਂਪ ਲਗਾਇਆ ਜਾਵੇਗਾ

Sorry, this news is not available in your requested language. Please see here.

ਰੂਪਨਗਰ 19 ਫਰਵਰੀ 2022
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ 20 ਫਰਵਰੀ ਚੋਣ ਵਾਲੇ ਦਿਨ ਨੂੰ ਕੋਵਿਡ ਪੋਜ਼ਟਿਵ ਮਰੀਜ਼ ਸ਼ਾਮ 5 ਤੋਂ 6 ਵਜੇ ਤੱਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ।

ਹੋਰ ਪੜ੍ਹੋ :-ਵੋਟ ਪ੍ਰਕ੍ਰਿਆ ਨੂੰ ਨੇਪਰੇ ਚਾੜ੍ਹਨ ਲਈ ਪੋਲਿੰਗ ਪਾਰਟੀਆਂ ਬੂਥਾਂ ਲਈ ਰਵਾਨਾ

ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕੋਵਿਡ ਮਰੀਜ਼ਾਂ ਨੂੰ ਪੀ.ਪੀ.ਈ ਕਿੱਟਾਂ ਮੁਹੱਇਆ ਕਰਵਾਈਆਂ ਜਾਣਗੀਆਂ ਜਿਸ ਉਪਰੰਤ ਉਹ ਆਪਣੇ ਸਬੰਧਿਤ ਪੋਲਿੰਗ ਸਟੇਸ਼ਨ ਉੱਤੇ ਆਕੇ ਵੋਟ ਪਾਉਣਗੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਅਨੁਸਾਰ ਜ਼ਿਲ੍ਹਾ ਰੂਪਨਗਰ ਵਿੱਚ 19 ਫਰਵਰੀ ਦੀ ਸਵੇਰ ਤੱਕ 52 ਮਰੀਜ਼ ਕਰੋਨਾ ਪ੍ਰਭਾਵਿਤ ਹਨ ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਟੀਮਾਂ ਵਲੋਂ ਵੋਟ ਪਾਉਣ ਲਈ ਉਤਸਾਹਿਤ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਘਰੇਲੂ ਏਕਾਂਤਵਾਸ ਅਧੀਨ ਕੋਵਿਡ ਮਰੀਜ਼ਾਂ ਨੂੰ ਪੋਲਿੰਗ ਸਟੇਸ਼ਨਾਂ ਤੱਕ ਲਿਆਉਣ ਲਈ ਸਿਹਤ ਵਿਭਾਗ ਵਲੋਂ ਐਂਬੂਲੈਂਸਾਂ ਮੁਹੱਇਆ ਕਰਵਾਈਆਂ ਜਾਣਗੀਆਂ ਜਿਸ ਤਹਿਤ ਸੀਨੀਅਰ ਮੈਡੀਕਲ ਅਫਸਰਾਂ ਵਲੋਂ ਮਰੀਜ਼ਾਂ ਦੇ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।
ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਪੋਲਿੰਗ ਸਟੇਸ਼ਨਾਂ ਤੋਂ ਇਕੱਠੇ ਹੋਏ ਬਾਇਓ ਮੈਡੀਕਲ ਵੇਸਟ ਲਈ ਕੁਲੈਕਸ਼ਨ ਸੈਂਟਰ ਬਣਾਏ ਗਏ ਹਨ ਜਿੱਥੇ ਮੈਡੀਕਲ ਅਫਸਰਾਂ ਨੂੰ ਨੌਡਲ ਅਫਸਰ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਆਸ਼ਾਂ ਵਰਕਰਾਂ ਨੂੰ 694 ਪੋਲਿੰਗ ਸਟੇਸ਼ਨਾਂ ਉੱਤੇ ਤਾਇਨਾਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਉੱਤੇ ਸਟਾਫ ਨੂੰ ਕੋਵਿਡ ਕਿੱਟਾਂ ਵੀ ਮੁਹੱਇਆ ਕਰਵਾਈਆਂ ਗਈਆਂ ਹਨ।