ਡੇਅਰੀ ਸਵੈ ਰੁਜ਼ਗਾਰ ਸਿਖਲਾਈ ਕੋਰਸ 30 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ZILA ROZGAR
4 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

Sorry, this news is not available in your requested language. Please see here.

ਸਿੱਖਿਆਰਥੀ ਵੱਟਸਐਪ ਰਾਹੀਂ ਵੀ ਜਮ੍ਹਾ ਕਰਵਾ ਸਕਦੇ ਹਨ ਬਿਨੈਪੱਤਰ

ਪਟਿਆਲਾ, 20 ਮਈ 2022

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਜਸਵਿੰਦਰ ਸਿੰਘ ਦੇਖ ਰੇਖ ਹੇਠ ਪੰਜਾਬ ਰਾਜ ਨੂੰ ਡੇਅਰੀ ਸੂਬਾ ਬਣਾਉਣ ਲਈ ਸਰਕਾਰ ਵੱਲੋਂ ਉਲੀਕੀਆਂ ਅਗਾਂਹਵਧੂ ਸਕੀਮਾਂ ਵਿੱਚ ਕਿਸਾਨਾਂ ਨੂੰ ਭਰਪੂਰ ਵਿੱਤੀ ਲਾਭ ਦੇਣ ਲਈ ਕਦਮ ਚੁੱਕੇ ਗਏ ਹਨ।

ਹੋਰ ਪੜ੍ਹੋ :-ਪੰਜਾਬੀ ਭਾਸ਼ਾ ਦਾ ਪ੍ਰਚਾਰ-ਪ੍ਰਸਾਰ ਲਈ ਭਾਸ਼ਾ ਵਿਭਾਗ ਗਤੀਵਿਧੀਆਂ ਚਲਾਏਗਾ: ਮੀਤ ਹੇਅਰ

ਇਸੇ ਸਕੀਮ ਤਹਿਤ 30 ਮਈ ਤੋਂ ਦੋ ਹਫ਼ਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਸਵੈ ਰੁਜ਼ਗਾਰ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਲੁਧਿਆਣਾ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਲਈ ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ  ਦਫ਼ਤਰ ਵਿਖੇ ਘੱਟੋ ਘੱਟ ਪੰਜਵੀਂ ਪਾਸ ਦਾ ਸਬੂਤ, ਅਧਾਰ ਕਾਰਡ,1 ਫ਼ੋਟੋ , ਜਾਤੀ ਸਰਟੀਫਿਕੇਟ ਦੀ ਕਾਪੀ ਦਫ਼ਤਰ ਵਿਖੇ ਜਮ੍ਹਾ ਕਰਵਾਉਣ ਜਾਂ  ਉਮੀਦਵਾਰ ਆਪਣੇ ਦਸਤਾਵੇਜ਼ ਵਿਭਾਗ ਦੇ ਵੱਟਸਐਪ ਨੰਬਰ 98725-22152 ਤੇ ਮਿਤੀ 30 ਮਈ ਤੋਂ ਪਹਿਲਾਂ ਵੀ ਭੇਜ ਸਕਦੇ ਹਨ।ਸਿੱਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 50 ਸਾਲ ਹੈ।

ਟ੍ਰੇਨਿੰਗ ਕਰਨ ਤੋਂ ਬਾਅਦ ਲਾਭਪਾਤਰੀਆਂ ਨੂੰ ਡੀ.ਡੀ-8 ਸਕੀਮ ਅਧੀਨ ਕਰਜ਼ਾ ਕੇਸ ਸਪਾਂਸਰ ਕਰਕੇ 2 ਤੋਂ 20 ਪਸ਼ੂਆਂ ਤੱਕ ਜਨਰਲ ਕੈਟਾਗਰੀ ਨੂੰ 25 ਪ੍ਰਤੀਸ਼ਤ ਅਤੇ ਐਸ.ਸੀ ਕੈਟਾਗਰੀ ਨੂੰ 33 ਪ੍ਰਤੀਸ਼ਤ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਚਾਹਵਾਨ ਉਮੀਦਵਾਰ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ ਸਰਕਾਰੀ ਕੁਆਟਰ ਨੰਬਰ 313-321, ਬਲਾਕ-14 ਟਾਈਪ-5, ਘਲੋੜੀ ਗੇਟ, ਸਾਹਮਣੇ ਮਹਿੰਦਰਾ ਕਾਲਜ ਗੇਟ, ਪਟਿਆਲਾ ਵਿਖੇ ਵੀ ਆਪਣੇ ਦਸਤਾਵੇਜ਼ ਜਮ੍ਹਾ ਕਰਵਾ ਸਕਦੇ ਹਨ।