ਆਜ਼ਾਦੀ ਦੇ 75 ਸਾਲਾ ਅੰਮ੍ਰਿਤ ਮਹਾਉਤਸਵ ਸਬੰਧੀ ਕੱਢੀ ਜਾਵੇਗੀ ਸਾਈਕਲ ਰੈਲੀ: ਡਿਪਟੀ ਕਮਿਸ਼ਨਰ

Sorry, this news is not available in your requested language. Please see here.

9 ਨਵੰਬਰ ਨੂੰ ਐਮ. ਆਰ ਖੇਡ ਸਟੇਡੀਅਮ ਤੋਂ ਸਵੇਰੇ 7:30 ਵਜੇ ਸ਼ੁਰੂ ਹੋਵੇਗੀ ਸਾਈਕਲ ਰੈਲੀ

ਫ਼ਾਜ਼ਿਲਕਾ 7 ਨਵੰਬਰ
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਜ਼ਾਦੀ ਦੇ 75 ਸਾਲਾ ਅੰਮ੍ਰਿਤ ਮਹਾਉਤਸਵ ਦੇ ਸਬੰਧ ਵਿੱਚ ਫ਼ਾਜ਼ਿਲਕਾ ਵਿੱਚ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਸਾਈਕਲ ਰੈਲੀ 9 ਨਵੰਬਰ ਨੂੰ ਸਵੇਰੇ 7:30 ਵਜੇ ਐਮ. ਆਰ. ਖੇਡ ਸਟੇਡੀਅਮ ਤੋਂ ਸ਼ੁਰੂ ਹੋਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਈਕਲ ਰੈਲੀ ਵਿੱਚ ਹਿੱਸਾ ਲੈਣ ਲਈ ਕੋਈ ਰਜਿਸਟਰੇਸ਼ਨ ਫੀਸ ਨਹੀਂ ਹੈ ਅਤੇ ਇਸ ਵਿਚ ਕਿਸੇ ਵੀ ਵਰਗ ਦਾ ਵਿਅਕਤੀ ਭਾਗ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਈਕਲ ਰੈਲੀ ਵਿੱਚ ਆਰਮੀ, ਬੀ ਐੱਸ ਐੱਫ, ਪੁਲਸ ਦੇ ਜਵਾਨ ਅਤੇ ਹੋਰ ਯੂਥ ਕਲੱਬਾਂ ਦੇ ਨੌਜਵਾਨ ਹਿੱਸਾ ਲੈਣਗੇ।

ਹੋਰ ਪੜ੍ਹੋ :-ਸ਼ਿਲਪ ਬਜਾਰ,ਗੁਰਦਾਸੁਰ ਵਿਖੇ ਜਾਗਰੂਕਤਾ ਕੈਂਪ ਦੌਰਾਨ 140  ਲੋਕਾਂ ਨੂੰ  ਮੁਫਤ ਕਾਨੂੰਨੀ ਸਹਾਇਤਾ ਅਤੇ ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ  ਦਿੱਤੀ ਜਾਣਕਾਰੀ

ਐਸ.ਐਸ.ਪੀ. ਫਾਜ਼ਿਲਕਾ ਹਰਮਨਬੀਰ ਸਿੰਘ ਨੇ ਦੱਸਿਆ ਕਿ ਇਹ ਸਾਈਕਲ ਰੈਲੀ ਐਮ.ਆਰ.ਖੇਡ ਸਟੇਡੀਅਮ ਤੋਂ ਸ਼ੁਰੂ ਹੋਵੇਗੀ ਅਤੇ ਆਸਫਵਾਲਾ ਤੋਂ ਹੋ ਕੇ ਵਾਪਸੀ ਐਮ.ਆਰ ਖੇਡ ਸਟੇਡੀਅਮ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਾਈਕਲ ਰੈਲੀ ਦਾ ਸਾਰਾ ਪ੍ਰਬੰਧ ਜ਼ਿਲ੍ਹਾ ਪੁਲੀਸ ਵਿਭਾਗ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹੇ ਦੇ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਇਸ ਸਾਈਕਲ ਰੈਲੀ ਵਿੱਚ ਭਾਗ ਜ਼ਰੂਰ ਲੈਣ। ਇਸ ਸਾਈਕਲ ਰੈਲੀ ਸਬੰਧੀ ਵਧੇਰੇ ਜਾਣਕਾਰੀ ਲਈ 8558800801 ਤੇ ਸੰਪਰਕ ਕੀਤਾ ਜਾ ਸਕਦਾ ਹੈ।