ਪਰਾਲੀ ਦੇ ਯੋਗ ਪ੍ਰਬੰਧਨ ਲਈ ਖਰੀਦੀ ਖੇਤੀ ਮਸ਼ੀਨਰੀ ਦੀ ਖੇਤੀਬਾੜੀ ਵਿਭਾਗ ਨੇ ਕੀਤੀ ਫਿਜ਼ੀਕਲ ਵੈਰੀਫਿਕੇਸ਼ਨ

FARMMER
ਪਰਾਲੀ ਦੇ ਯੋਗ ਪ੍ਰਬੰਧਨ ਲਈ ਖਰੀਦੀ ਖੇਤੀ ਮਸ਼ੀਨਰੀ ਦੀ ਖੇਤੀਬਾੜੀ ਵਿਭਾਗ ਨੇ ਕੀਤੀ ਫਿਜ਼ੀਕਲ ਵੈਰੀਫਿਕੇਸ਼ਨ

Sorry, this news is not available in your requested language. Please see here.

ਪਟਿਆਲਾ, 2 ਨਵੰਬਰ 2021

ਖੇਤੀਬਾੜੀ ਵਿਭਾਗ ਵੱਲੋਂ ਇਨ ਸੀਟੂ ਸੀ.ਆਰ.ਐਮ. ਸਕੀਮ ਅਧੀਨ ਸਾਲ 2021 22 ਦੌਰਾਨ ਪਰਾਲੀ ਦੇ ਯੋਗ ਪ੍ਰਬੰਧਨ ਹਿਤ ਖਰੀਦ ਕੀਤੀ ਗਈ ਮਸ਼ੀਨਰੀ ਦੀ ਫਿਜ਼ੀਕਲ ਵੈਰੀਵਿਕੇਸ਼ਨ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆ ਬਲਾਕ ਪਟਿਆਲਾ ਦੇ ਖੇਤੀਬਾੜੀ ਅਫ਼ਸਰ ਅਵਨਿੰਦਰ ਸਿੰਘ ਮਾਨ ਨੇ ਦੱਸਿਆ ਕਿ ਜਿਨ੍ਹਾਂ ਸਹਿਕਾਰੀ ਸਭਾਵਾਂ, ਪੰਚਾਇਤਾਂ, ਕਿਸਾਨ ਗਰੁੱਪਾਂ ਅਤੇ ਨਿੱਜੀ ਕਿਸਾਨਾਂ ਵੱਲੋਂ ਮਸ਼ੀਨਰੀ ਦੀ ਖਰੀਦ ਕੀਤੀ ਗਈ ਹੈ ਉਨ੍ਹਾਂ ਕਿਸਾਨਾਂ ਦੀ  ਖੇਤੀ ਮਸ਼ੀਨਰੀ ਦੀ ਫਿਜ਼ੀਕਲ ਵੈਰੀਫਿਕੇਸ਼ਨ ਬਲਾਕ ਪਟਿਆਲਾ ਦੇ ਦਫ਼ਤਰ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਕੀਤੀ ਗਈ।

ਹੋਰ ਪੜ੍ਹੋ :-ਪ੍ਰਵਾਸੀਆਂ ਦਾ ਪੰਜਾਬ ਦੇ ਆਰਥਿਕ ਵਿਕਾਸ ਵਿਚ ਅਹਿਮ ਯੋਗਦਾਨ-ਸੋਨੀ

ਖੇਤੀਬਾੜੀ ਅਫ਼ਸਰ ਅਵਨਿੰਦਰ ਸਿੰਘ ਮਾਨ ਦੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੀ ਅਗਵਾਈ ‘ਚ ਬਲਾਕ ਪਟਿਆਲਾ ਦੇ ਸਰਕਲ ਲੰਗ, ਧਬਲਾਨ, ਗੱਜੂ ਮਾਜਰਾ ਅਤੇ ਦੌਣ ਕਲਾਂ ਦੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਅਤੇ ਹਾੜੀ ਦੀਆਂ ਫ਼ਸਲਾਂ ਸਬੰਧੀ ਏ.ਡੀ.ਓ ਪਰਮਜੀਤ ਕੌਰ , ਏ.ਡੀ.ਓ ਜਪਿੰਦਰ ਸਿੰਘ ਗਿੱਲ, ਏ.ਡੀ.ਓ ਗੁਰਵੀਨ ਗਰਚਾ, ਸਹਾਇਕ ਖੇਤੀਬਾੜੀ ਇੰਜ ਕੁਲਦੀਪ ਸਿੰਘ ਏ.ਈ.ਓ ਰਵਿੰਦਰਪਾਲ ਸਿੰਘ ਚੱਠਾ ਵੱਲੋਂ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ।

ਇਸੇ ਮੌਕੇ ‘ਤੇ 126 ਪ੍ਰਾਪਤ ਆਨਲਾਈਨ ਅਰਜ਼ੀਆਂ ਵਿਚੋਂ 104 ਖੇਤੀ ਮਸ਼ੀਨਰੀ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਗਈ । ਇਸ ਮੌਕੇ ਵੱਖ-ਵੱਖ ਸਰਕਲਾਂ ਦੇ ਕਿਸਾਨ ਗਰੁੱਪ ਪੰਚਾਇਤ ਕੋਆਪਰੇਟਿਵ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਖੇਤੀਬਾੜੀ ਵਿਭਾਗ ਦੇ ਖੇਤੀਬਾੜੀ ਉਪ ਨਿਰੀਖਕ ਹਰਿੰਦਰ ਸਿੰਘ ਅਤੇ ਦਲਜਿੰਦਰ ਸਿੰਘ ਅਤੇ ਜੂਨੀਅਰ ਟੈਕਨੀਸ਼ੀਅਨ ਅਭਿਸ਼ੇਕ ਮੌਕੇ ਉੱਤੇ ਹਾਜ਼ਰ ਸਨ ।