ਜੇਤੂ ਬੱਚਿਆਂ ਦੀ ਕੀਤੀ ਹੌਸਲਾ ਅਫਜ਼ਾਈ
ਬਰਨਾਲਾ 13 ਮਈ 2022
ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਦੀ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਜੁਮਲਾ ਮਲਕਾਨ, ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਯੋਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਪਰਮਿੰਦਰ ਸਿੰਘ ਭੰਗੂ ਮੁੱਖ ਮਹਿਮਾਨ ਵਜੋਂ ਹਾਜ਼ਿਰ ਹੋਏ।
ਹੋਰ ਪੜ੍ਹੋ :-ਕਿਸਾਨ ਪਾਣੀ ਬੱਚਤ ਸਬੰਧੀ ਸਰਕਾਰ ਦਾ ਸਹਿਯੋਗ ਕਰਨ – ਵਿਧਾਇਕ ਸਰਬਜੀਤ ਕੌਰ ਮਾਣੂੰਕੇਂ
ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਡੀਐਮ ਸਪੋਰਟਸ ਸਿਮਰਦੀਪ ਸਿੰਘ ਨੇ ਦੱਸਿਆ ਕਿ ਪਹਿਲਾਂ ਜ਼ਿਲ੍ਹਾ ਬਰਨਾਲਾ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਕੂਲ ਪੱਧਰ ‘ਤੇ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਰਹੇ ਬੱਚਿਆਂ ਦੇ ਅੱਜ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਉਹਨਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਜੇਤੂ ਵਿਦਿਆਰਥੀ ਸੂਬਾ ਪੱਧਰ ‘ਤੇ ਹੋਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈਣਗੇ। ਸਿਮਰਦੀਪ ਸਿੰਘ ਨੇ ਦੱਸਿਆ ਕਿ ਮਿਡਲ ਵਰਗ (ਲੜਕੇ) ਵਿੱਚੋਂ ਅਜਮੇਰ ਸਿੰਘ, ਸਸਸਸ ਮੌੜਾਂ ਅਤੇ ਲੜਕੀਆਂ ਵਿੱਚੋਂ ਹਰਮਨਦੀਪ ਕੌਰ, ਸਸਸਸ ਧਨੌਲਾ (ਕੰਨਿਆ) ਨੇ ਪਹਿਲਾ ਸਥਾਨ ਹਾਸਿਲ ਕੀਤਾ। ਸੈਕੰਡਰੀ ਵਰਗ ਵਿੱਚ ਲੜਕਿਆਂ ਦੇ ਮੁਕਾਬਲਿਆਂ ਵਿੱਚ ਸੁਖਜਿੰਦਰ ਸਿੰਘ ਸਹਸ ਕੁੱਬੇ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਲੜਕੀਆਂ ਵਿੱਚੋਂ ਕਿਰਨਜੀਤ ਕੌਰ, ਸਸਸਸ ਮੌੜਾਂ ਨੇ ਪਹਿਲਾਸਥਾਨ ਹਾਸਿਲ ਕੀਤਾ।
ਜੱਜਾਂ ਦੀ ਭੂਮਿਕਾ ਮਨਜੀਤ ਸਿੰਘ ਮੌੜਾਂ,ਗੁਰਪ੍ਰੀਤ ਸਿੰਘ ਕੱਟੂ, ਸੁਖਦੀਪ ਸਿੰਘ ਉੱਪਲੀ, ਰੌਸ਼ਨ ਲਾਲ ਅਤੇ ਪਰਮਜੀਤ ਕੌਰ ਖੁੱਡੀ ਨੇ ਨਿਭਾਈ।
ਮੁੱਖ ਮਹਿਮਾਨ ਪਰਮਿੰਦਰ ਸਿੰਘ ਭੰਗੂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਦੁਆਰਾ ਜੇਤੂ ਬੱਚਿਆਂ ਨੂੰ ਇਨਾਮਾਂ ਦੀ ਵੰਡੇ ਗਏ।ਇਸ ਮੌਕੇ ਸਕੂਲ ਮੁੱਖੀ ਮੈਡਮ ਸੋਨੀਆ, ਪਰਮਜੀਤ ਕੌਰ ਬੀਐਮ ਸਪੋਰਟਸ, ਦਲਜੀਤ ਸਿੰਘ ਪੀਟੀਆਈ, ਰਜਿੰਦਰ ਸਿੰਘ,ਅਮਨਦੀਪ ਸਿੰਘ, ਡੀਪੀਈ ਲਖਵੀਰ ਸਿੰਘ ਹਾਜ਼ਿਰ ਰਹੇ।

हिंदी





