28 ਅਤੇ 29 ਅਕਤੂਬਰ ਨੂੰ  ਸਬ-ਡਵੀਜ਼ਨ ਪੱਧਰ ਤੇ ਲੱਗਣਗੇ ਸੁਵਿਧਾ ਕੈਂਪ – ਡਿਪਟੀ ਕਮਿਸ਼ਨਰ

BABITA KALAIR
18 ਸਾਲ ਦੀ ਉਮਰ ਪੂਰੀ ਕਰਨ ਵਾਲੇ ਵੋਟ ਬਣਾਉਣ ਤੋਂ ਵਾਂਝੇ ਨੋਜਵਾਨਾਂ ਲਈ 31 ਜਨਵਰੀ ਤੱਕ ਵੋਟਾਂ ਬਣਾਉਣ ਦਾ ਮੌਕਾ

Sorry, this news is not available in your requested language. Please see here.

ਕੈਂਪ ਵਿੱਚ ਆਉਣ ਵਾਲੇ ਪ੍ਰਾਰਥੀ ਆਪਣੇ ਆਧਾਰ ਕਾਰਡ ਦੀ ਕਾਪੀ, ਬੈਂਕ ਦੀ ਕਾਪੀ ਸਮੇਤ ਫੋਟੋ ਸਟੇਟ ਕਾਪੀ, ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ ਆਉਣ

ਫਾਜ਼ਿਲਕਾ 27 ਅਕਤੂਬਰ 2021
ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ, ਸਬ ਡਵੀਜ਼ਨ ਅਤੇ ਬਲਾਕ ਪੱਧਰ ‘ਤੇ ਆਮ ਲੋਕਾਂ ਲਈ 28 ਅਤੇ 29 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਕੈਂਪ ਸਬ- ਡਵੀਜ਼ਨ ਪੱਧਰ ਤੇ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ  ਵਿਖੇ ਲਗਾਏ ਜਾਣਗੇ। ਕੈਂਪ ਵਿੱਚ ਆਉਣ ਵਾਲੇ ਪ੍ਰਾਰਥੀ ਆਪਣੇ ਆਧਾਰ ਕਾਰਡ ਦੀ ਕਾਪੀ, ਬੈਂਕ ਦੀ ਕਾਪੀ ਸਮੇਤ ਫੋਟੋ ਸਟੇਟ ਕਾਪੀ, ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ ਆਉਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ   ਨੇ  ਦਿੱਤੀ।

ਹੋਰ ਪੜ੍ਹੋ :-ਕਾਂਗਰਸ ਸਰਕਾਰ ਨੇ ਪੰਜਾਬ ਦੇ ਬੇਰੁਜ਼ਗਾਰਾਂ ਨਾਲ ਕਦਮ- ਕਦਮ ‘ਤੇ ਧੋਖੇ ਕੀਤੇ: ਹਰਪਾਲ ਸਿੰਘ ਚੀਮਾ
ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਨਾਂ ਸਪੈਸ਼ਲ ਕੈਂਪਾਂ ਵਿੱਚ ਸੇਵਾਵਾਂ ਲੈਣ ਲਈ ਆਉਣ ਵਾਲੇ ਹਰ ਵਿਅਕਤੀ ਨੂੰ ਪਹਿਲ ਦੇ ਆਧਾਰ ‘ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਇੰਨਾਂ ਸਪੈਸ਼ਲ ਕੈਂਪਾਂ ਦੌਰਾਨ ਵੱਖ-ਵੱਖ ਲੋਕ ਭਲਾਈ ਸਕੀਮਾਂ ਨਾਲ ਸਬੰਧਿਤ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜ-ਪੰਜ ਮਰਲੇ ਦੇ ਪਲਾਟ, ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ, ਅੰਗਹੀਣ ਆਦਿ), ਪੀ.ਐਮ.ਏ.ਵਾਈ. ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਐਲ.ਪੀ.ਜੀ. ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਅਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ., ਬੀ.ਸੀ. ਕਾਰਪੋਰੇਸ਼ਨਾਂ/ਬੈਂਕਫਿੰਕੋ ਤੋਂ ਲੋਨ, ਬੱਸ ਪਾਸ, ਪੈਂਡਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜੌਬ ਕਾਰਡ, 2 ਕਿਲੋਵਾਟ ਤੱਕ ਬਿਜਲੀ ਮੁਆਫ਼ੀ ਦੇ ਸਰਟੀਫਿਕੇਟ ਅਤੇ ਪੈਂਡਿੰਗ ਸੀਐੱਲਯੂ ਕੇਸ/ ਨਕਸ਼ੇ ਆਦਿ ਸਕੀਮਾਂ ਸ਼ਾਮਿਲ ਹੋਣਗੀਆਂ।  ਉਨ੍ਹਾਂ ਨੇ ਸਬ-ਡਵੀਜ਼ਨ ਦੇ ਅਧਿਕਾਰੀਆਂ ਨੂੰ  ਆਪਣੇ ਖੇਤਰ ਦੇ ਕੈਂਪਾਂ ਵਿੱਚ ਆਪੋ-ਆਪਣੇ ਵਿਭਾਗਾਂ ਨਾਲ ਸਬੰਧਿਤ ਸਕੀਮਾਂ ਬਾਰੇ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ। ਉਨਾਂ ਜ਼ਿਲਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਇੰਨਾਂ ਕੈਂਪਾਂ ਵਿੱਚ ਮਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ।