2222 ਲਾਭਪਾਤਰੀਆਂ ਦੇ ਖਾਤਿਆਂ ਵਿਚ 2,74,05,656 ਰੁਪਏ ਦੀ ਪ੍ਰਵਾਨਗੀ ਲਈ ਪੱਤਰ ਜਾਰੀ : ਡਿਪਟੀ ਕਮਿਸ਼ਨਰ

GIRISH DAYALAN
2222 ਲਾਭਪਾਤਰੀਆਂ ਦੇ ਖਾਤਿਆਂ ਵਿਚ 2,74,05,656 ਰੁਪਏ ਦੀ ਪ੍ਰਵਾਨਗੀ ਲਈ ਪੱਤਰ ਜਾਰੀ : ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਫਿਰੋਜ਼ਪੁਰ 31 ਮਾਰਚ 2022

ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੈਦੀਆ ਸਬ ਡਵੀਜ਼ਨਾਂ ਨਾਲ ਸਬੰਧਤ ਲਾਭਪਾਤਰੀਆਂ ਦੀਆਂ ਪੈਡਿੰਗ ਵੱਖ-ਵੱਖ ਭਲਾਈ ਸਕੀਮਾਂ ਦੀਆਂ ਦਰਖਾਸਤਾਂ ਪਿਛਲੀ ਸਰਕਾਰ ਦੇ ਸਮੇਂ ਤੋਂ ਮੰਜੂਰੀ ਦੇਣ ਲਈ ਪੈਡਿੰਗ ਚੱਲ ਰਹੀਆਂ ਸਨ। ਇਸ ਸਬੰਧੀ ਪਹਿਲਾਂ ਵੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਬੋਰਡ ਤਹਿਤ ਸਰਕਲ ਗੁਰੂਹਰਸਹਾਏ ਨਾਲ ਸਬੰਧਤ ਵੱਖ-2 ਭਲਾਈ ਸਕੀਮਾਂ ਬਾਰੇ ਮੀਟਿੰਗ ਕਰਵਾਈ ਗਈ ਸੀ, ਹੁਣ ਮੌਜੂਦਾ ਸਰਕਾਰ ਸਮੇਂ ਜਿਲ੍ਹਾ ਫਿਰੋਜ਼ਪੁਰ ਦੇ ਸ੍ਰੀ ਗਿਰੀਸ਼ ਦਯਾਲਨ (ਆਈ.ਏ.ਐਸ) ਮਾਨਯੋਗ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਵੱਲੋਂ ਪ੍ਰਵਾਨਗੀ ਦੇ ਕੇ 2222 ਲਾਭਪਤਾਰੀਆਂ ਨੂੰ ਉਨ੍ਹਾਂ ਦੀ ਬਣਦੀ ਰਕਮ 2,74,0,5656 ਰੁਪਏ ਉਹਨਾਂ ਦੇ ਖਾਤੇ ਵਿਚ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਕੰਸਟਰਕਸੂਨ ਬੋਰਡ ਮੋਹਾਲੀ ਨੂੰ ਟਰਾਂਸਫਰ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਹੈ। ।

ਹੋਰ ਪੜ੍ਹੋ :-ਮੁੱਖ ਮੰਤਰੀ ਦੇ ਆਦੇਸ਼ਾਂ ਤਹਿਤ ਪਾਵਰ ਕਲੋਨੀ ਸਕੂਲ ਰੋਪੜ ਦੀ ਨਿਲਾਮੀ ਹੋਈ ਰੱਦ:  ਦਿਨੇਸ਼ ਚੱਢਾ

ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਉਸਾਰੀ ਕਿਰਤੀਆਂ ਦੀ ਭਲਾਈ ਲਈ ਬਣਾਈਆਂ ਸਕੀਮਾਂ ਬਾਰੇ ਸਹਾਇਕ ਕਿਰਤ ਕਮਿਸ਼ਨਰ ਸ਼੍ਰੀ ਭਰੀਵਾਲ ਵਲੋਂ ਦੱਸਿਆ ਗਿਆ ਕਿ ਬੋਰਡ ਦਾ ਲਾਭਾਪਤਰੀ ਬਨਣ ਲਈ ਉਸਾਰੀ ਮਜਦੂਰ ਜਿਸਦੀ ਉਮਰ 18 ਤੋਂ 60 ਸਾਲ ਦੇ ਵਿਚਕਾਰ ਹੋਵੇ ਅਤੇ ਪਿਛਲੇ 12 ਮਹੀਨਿਆਂ ਦੌਰਾਨ ਪੰਜਾਬ ਵਿਚ 90 ਦਿਨ ਬਤੋਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ, ਉਹ 25/- ਰੁਪਏ ਰਜਿਸਟ੍ਰੇਸ਼ਨ ਫੀਸ ਦੇ ਨਾਲ 10/- ਰੁਪਏ ਪ੍ਰਤੀ ਮਹੀਨਾ ਅੰਸ਼ਦਾਨ ਕਿਸੇ ਵੀ ਸੇਵਾ ਕੇਂਦਰ ਵਿਚ ਅਪਲਾਈ ਕਰ ਸਕਦਾ ਹੈ।ਉਸਾਰੀ ਕਿਰਤੀਆਂ ਨੂੰ ਪੁਰਜੋਰ ਸਿਫਾਰਿਸ਼ ਕੀਤੀ ਜਾਂਦੀ ਹੈ ਕਿ ਉਹ ਆਪਣੇ ਆਪ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਆਪਣੀ ਰਜਿਸਟ੍ਰੇਸ਼ਨ ਕਰਵਾਕੇ ਵੱਧ ਤੋਂ ਵੱਧ ਭਲਾਈ ਸਕੀਮਾਂ ਦਾ ਲਾਭ ਲੈਣ ਦੇ ਲਾਹਾ ਪ੍ਰਾਪਤ ਕਰਨ।

ਇਸ ਤੋਂ ਇਲਾਵਾ ਉਸਾਰੀ ਮਜ਼ਦੂਰ ਜਿਨ੍ਹਾਂ ਦੀ ਉਮਰ 18 ਤੋਂ 40 ਸਾਲ ਹੋਵੇ, ਤੇ ਮਹੀਨਾ ਤਨਖਾਹ 15,000/ ਤੋਂ ਘੱਟ ਹੋਵੇ ਤੇ ਈ.ਐਸ.ਆਈ. ਈ.ਪੀ.ਐੱਫ ਦਾ ਮੈਂਬਰ ਨਾ ਹੋਣ, ਉਹ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਪ੍ਰਧਾਨ-ਮੰਤਰੀ ਸ਼ਰਮ-ਯੋਗੀ ਮਾਨਧਨ ਯੋਜਨਾ ਦਾ ਲਾਭ ਲੈਣ ਲਈ ਵੱਖਰੇ ਤੌਰ ਤੇ ਆਪਣੀ ਰਜਿਸਟ੍ਰੇਸ਼ਨ ਕਿਸੇ ਵੀ ਸੇਵਾ ਕੇਂਦਰ ਰਾਹੀਂ ਕਰਵਾ ਸਕਦੇ ਹਨ।