ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਝੋਨੇ ਦੀ ਕਾਸਤ ਕਰਨ ਲਈ ਕਿਸਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ
ਪਠਾਨਕੋਟ: 23 ਮਈ 2022 ( ) ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਆ ਰਹੀ ਲਗਾਤਾਰ ਗਿਰਾਵਟ ਤੋਂ ਚਿੰਤਿਤ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਕਾਸ਼ਤ ਦੇ ਰਵਾਇਤੀ ਕੱਦੂ ਵਾਲੇ ਝੋਨੇ ਦੀ ਬਿਜਾਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਤਕਨੀਕ ਅਪਨਾਉਣ ਲਈ ਪ੍ਰੇਰਿਤ ਕਰਨ ਲਈ ਹਰੇਕ ਅਧਿਕਾਰੀ ਕਾਰਜ ਕਰੇਗਾ ਤਾਂ ਜੋ ਜਿਲ੍ਹੇ ਅੰਦਰ ਵਧੇਰੇ ਖੇਤਰ ਨੂੰ ਸਿੱਧੀ ਬਿਜਾਈ ਅਧੀਨ ਲਿਆਂਉਂਦਾ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਹਰਬੀਰ ਸਿੰਘ ( ਆਈ ਏ ਐਸ ) ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਅਪਣੇ ਦਫਤਰ ਵਿਖੇ ਵੱਖ ਵੱਖ ਅਧਿਕਾਰੀਆਂ ਨਾਲ ਕੀਤੀ ਇੱਕ ਵਿਸੇਸ ਮੀਟਿੰਗ ਦੋਰਾਨ ਕੀਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ,ਡਾ.ਪਿ੍ਰਤਪਾਲ ਸਿੰਘ ,ਡਾ.ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾ. ਵਿਕਰਾਂਤ ਧਵਨ, ਡਾ. ਸੁਖਪ੍ਰੀਤ ਸਿੰਘ ਡਿਪਟੀ ਪੀ ਡੀ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜਰ ਸਨ।
ਮੀਟਿੰਗ ਦੋਰਾਨ ਸੰਬੋਧਤ ਕਰਦਿਆ ਡਿਪਟੀ ਕਮਿਸ਼ਨਰ ਸ਼੍ਰੀ ਹਰਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਦਿਨ ਬ ਦਿਨ ਹੇਠਾਂ ਜਾ ਰਿਹਾ ਹੈ ਜਿਸ ਕਾਰਨ ਭਵਿੱਖ ਦੀ ਖੇਤੀ ਖਤਰੇ ਵਿੱਚ ਪੈ ਗਈ ਹੈ।ਉਨਾਂ ਕਿਹਾ ਕਿ ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਜ਼ਰੂਰੀ ਹੈ ਕਿ ਕਿ ਝੋਨੇ ਦੀ ਰਵਾਇਤੀ ਕੱਦੂ ਕਰਨ ਦੀ ਤਕਨੀਕ ਦੀ ਬਜਾਏ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ।ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 20-25 ਫੀਸਦੀ ਮਜ਼ਦੂਰੀ ਅਤੇ 15-20% ਪਾਣੀ ਦੀ ਬੱਚਤ ਹੁੰਦੀ ਹੈ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਕਮ ਵੱਜੋਂ ਦਿੱਤੇ ਜਾਣਗੇ ਜੋ ਤਸਦੀਕ ਕਰਨ ਉਪਰੰਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਏ ਜਾਣਗੇ।
ਉਨਾਂ ਕਿਹਾ ਕਿ ਜ਼ਿਲੇ ਅੰਦਰ ਸਮੂਹ ਪੰਚਾਇਤੀ ਜ਼ਮੀਨਾਂ ਤੇ ਝੋਨੇ ਦੀ ਕਾਸ਼ਤ ,ਸਿੱਧੀ ਬਿਜਾਈ ਤਕਨੀਕ ਨਾਲ ਕਰਾਈ ਜਾਵੇਗੀ।ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਅਜਿਹੀ ਤਕਨੀਕ ਹੈ ਜਿਸ ਨਾਲ ਪਾਣੀ ਦੀ ਘੱਟ ਖਪਤ ਕਰਕੇ ਮਿਆਰੀ ਝੋਨੇ ਦੀ ਪੈਦਾਵਾਰ ਲਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਪੂਰਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਭੂਮੀ ਰੱਖਿਆ ਵਿਭਾਗ ਅਤੇ ਬਾਗਬਾਨੀ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਉਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਵੱਖ ਵੱਖ ਵਿਭਾਗੀ ਅਧਿਕਾਰੀਆਂ ਨੂੰ ਪਿੰਡਾਂ ਦੇ ਕਲੱਸਟਰ ਬਣਾ ਕੇ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਸਕੇ। ਇਸ ਮੋਕੇ ਤੇ ਉਨ੍ਹਾਂ ਵੱਲੋਂ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਲਈ ਇੱਕ ਪੈਂਫਲੇਟ ਵੀ ਜਾਰੀ ਕੀਤਾ।

हिंदी






