ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੱਤੀ

Sorry, this news is not available in your requested language. Please see here.

ਗੁਰਦਾਸਪੁਰ, 7 ਨਵੰਬਰ :- 

– ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਰੂਹਾਨੀ ਤ੍ਰਿਪਤੀ ਦਾ ਮਾਰਗ ਦਰਸਾਇਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਬਰਾਬਰਤਾ, ਆਪਸੀ ਪ੍ਰੇਮ-ਪਿਆਰ ਅਤੇ ਮਾਨਵੀ ਭਾਵਨਾ ਪ੍ਰਤੀ ਨਿਰੰਤਰ ਪ੍ਰੇਰਿਤ ਕਰਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਗੁਰੁ ਸਾਹਿਬ ਵੱਲੋਂ ਦਸਾਂ ਨਹੁੰਆਂ ਦੀ ਕਿਰਤ ਕਰਦਿਆਂ ਵੰਡ ਛਕਣ ਦੀ ਪ੍ਰੇਰਨਾ ਪ੍ਰਤੀ ਮੁੜ ਸੰਕਲਪ ਹੋਣ ਦਾ ਵੀ ਅਵਸਰ ਪ੍ਰਦਾਨ ਕਰਦਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਿਦੇਸ਼ੀ ਧਾੜਵੀਆਂ ਦੇ ਜਬਰ, ਸਮਕਾਲੀ ਸ਼ਾਸਕਾਂ ਦੇ ਅਨਿਆਂ ਅਤੇ ਰੂੜੀਵਾਦੀ ਰਵਾਇਤਾਂ ਦੇ ਗਲਬੇ ਦਾ ਵਿਰੋਧ ਕਰਦਿਆਂ ਮਨੁੱਖਤਾ ਦੇ ਹੱਕਾਂ ਦੀ ਰਾਖੀ ਲਈ ਜਾਤ-ਪਾਤ ਅਤੇ ਵਹਿਮਾਂ-ਭਰਮਾਂ ਤੋਂ ਨਿਰਲੇਪ ਸਮਾਜ ਦੀ ਉਸਾਰੀ ਦਾ ਉਪਦੇਸ਼ ਦਿੱਤਾ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮੌਜੂਦਾ ਭੌਤਿਕਵਾਦੀ ਸਮਾਜ ਨੂੰ ਸਹੀ ਰਸਤੇ ਪਾਉਣ ਲਈ ਬਹੁਤ ਸਾਰਥਕ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਸੱਚਾ-ਸੁੱਚਾ ਜੀਵਨ ਬਤੀਤ ਕਰਨ ਦਾ ਸੰਦੇਸ਼ ਆਉਣ ਵਾਲੇ ਸਮੇਂ ਵਿੱਚ ਵੀ ਮਨੁੱਖਤਾ ਦੀ ਸੁਚੱਜੀ ਅਗਵਾਈ ਕਰਦਿਆਂ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ।

 

ਹੋਰ ਪੜ੍ਹੋ :-  ਪਰਾਲੀ ਦੇ ਨਾੜ ਨੂੰ ਖੇਤਾਂ ਵਿਚ ਵਾਹ ਕੇ ਕਣਕ ਦੀ ਸਿੱਧੀ ਬਿਜਾਈ ਕਰਦਾ ਹੈ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ