ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਦਿੱਤੇ ਦਿਸ਼ਾ-ਨਿਰਦੇਸ਼

Sorry, this news is not available in your requested language. Please see here.

ਕਣਕ ਦੀ ਆਮਦ ਲਈ ਲੋੜੀਦੇ ਪ੍ਰਬੰਧ ਕਰਨ, ਕਣਕ ਦੀ ਖਰੀਦ ਕਰਨ, ਲੇਬਰ ਤੇ ਟਰਾਂਸਪੋਰਟ ਰਾਹੀਂ ਢੋਆ-
ਢੁਆਈ ਆਦਿ ਦੇ ਸਮੁੱਚੇ ਕੰਮ ਦੀ ਮੋਨਟਰਿੰਗ ਕਰਨ ਲਈ ਦਾਣਾ ਮੰਡੀਆਂ ਵਿਚ ਸੈਕਟਰ ਅਫਸਰ ਨਿਯੁਕਤ

ਗੁਰਦਾਸਪੁਰ, 5 ਅਪ੍ਰੈਲ 2022

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਕਣਕ ਦੇ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਜੂਮ ਰਾਹੀਂ ਮੀਟਿੰਗ ਕੀਤੀ ਗਈ, ਜਿਸ ਵਿਚ ਸਬੰਧਿਤ ਵਿਭਾਗਾਂ ਦੇ ਅਧਿਕਾਰੀ, ਜੀ.ਓ.ਜੀ, ਸਕੱਤਰ ਮਾਰਕਿਟ ਕਮੇਟੀ ਕੇ ਖਰੀਦ ਏਜੰਸੀ ਦੇ ਮੈਨਜੇਰ ਆਦਿ ਹਾਜ਼ਰ ਸਨ।

ਹੋਰ ਪੜ੍ਹੋ :-ਅਹੁਦਾ ਸੰਭਾਲਦੇ ਹੀ ਡਿਪਟੀ ਕਮਿਸ਼ਨਰ ਸਿੱਧੇ ਪਹੁੰਚ ਗਏ ਦਾਣਾ ਮੰਡੀਆਂ ਚ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਲੋਂ ਕਣਕ ਖਰੀਦ ਸ਼ੈਸਨ-2022 ਦੇ ਸਮੁੱਚੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੰਡੀਗੜ੍ਹ ਵਿਖੇ ਵਿਸ਼ੇਸ ਮੀਟਿੰਗ ਕੀਤੀ ਗਈ ਸੀ। ਇਸ ਲਈ ਮੀਟਿੰਗ ਦੇ ਮੰਤਵ ਨੂੰ ਮੁੱਖ ਰੱਖਦਿਆਂ ਕਣਕ ਦੀ ਆਮਦ ਲਈ ਲੋੜੀਦੇ ਪ੍ਰਬੰਧ ਕਰਨ, ਕਣਕ ਦੀ ਖਰੀਦ ਕਰਨ, ਲੇਬਰ ਤੇ ਟਰਾਂਸਪੋਰਟ ਰਾਹੀਂ ਢੋਆ-ਢੁਆਈ ਆਦਿ ਦੇ ਸਮੁੱਚੇ ਕੰਮ ਦੀ ਮੋਨੀਟਰਿੰਗ ਕਰਨ ਲਈ ਜ਼ਿਲੇ ਦੀਆਂ ਮੰਡੀਆਂ ਵਿਚ ਸੈਕਟਰ ਅਫਸਰ ਨਿਯੁਕਤ ਕੀਤੇ ਗਏ ਹਨ। ਉਨਾਂ ਸੈਕਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿਚ ਰੋਜਾਨਾਂ ਦਿਨ ਵਿਚ 2 ਵਾਰ ਮੋਨੀਟਰਿੰਗ ਕਰਨ ਅਤੇ ਕੋਈ ਵੀ ਮੁਸ਼ਕਿਲ ਜਾਂ ਕਮੀ ਧਿਆਨ ਵਿਚ ਆਉਣ ’ਤੇ ਤੁਰੰਤ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਗੁਰਦਾਸਪੁਰ (98147-94789), ਜਿਲਾ ਮੰਡੀ ਅਫਸਰ , ਗੁਰਦਾਸਪੁਰ (95014-87881) ਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ (98149-43333) ਨਾਲ ਤਾਲਮੇਲ ਕਰਕੇ ਨਿਪਟਾਰਾ ਕੀਤਾ ਜਾਵੇ।

ਮੀਟਿੋਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਤੇ ਚੁਕਾਈ ਦੇ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਨਾ ਵਰਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਉਨਾਂ ਸਮੂਹ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਤਹਿਤ ਮੰਡੀਆਂ ਵਿਚ ਪ੍ਰਬੰਧ ਸੁਚਾਰੂ ਢੰਗ ਨਾਲ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਸਲ ਦੀ ਚੰਗੀ ਸਫਾਈ ਕਰਨ ਅਤੇ ਸੁਕਾਉਣ ਉਪਰੰਤ ਹੀ ਬੋਰੀਆਂ ਵਿਚ ਭਰਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਸੁਕਾ ਹੀ ਮੰਡੀਆਂ ਵਿਚ ਲਿਆਉਣ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਸੰਜੇ ਸ਼ਰਮਾ ਡੀ.ਐਫ.ਐਸ.ਸੀ ਗੁਰਦਾਸਪੁਰ ਨੇ ਦੱਸਿਆ ਕਿ ਮੰਡੀਆਂ ਵਿਚ 6 ਲੱਖ 52 ਹਜ਼ਾਰ 229 ਮੀਟਰਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਉਨਾਂ ਦੱਸਿਆ ਕਿ ਮੰਡੀਆਂ ਵਿਚ ਅਜੇ ਫਸਲ ਦੀ ਆਮਦ ਨਹੀਂ ਹੋਈ ਹੈ ਪਰ ਸਬੰਧਤ ਵਿਭਾਗਾਂ ਵਲੋਂ ਫਸਲ ਦੀ ਖਰੀਦ ਤੇ ਚੁਕਾਈ ਲਈ ਪ੍ਰਬੰਧ ਕੀਤੇ ਗਏ ਹਨ ਅਤੇ ਬਾਰਦਾਨੇ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।