ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ, ਘਨੌਰ ਤੇ ਰਾਜਪੁਰਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ, ਘਨੌਰ ਤੇ ਰਾਜਪੁਰਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ, ਘਨੌਰ ਤੇ ਰਾਜਪੁਰਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Sorry, this news is not available in your requested language. Please see here.

ਮੰਡੀਆਂ ‘ਚ ਕਣਕ ਦੀ ਆਮਦ ਦੇ 24 ਘੰਟਿਆਂ ‘ਚ ਖਰੀਦ ਯਕੀਨੀ ਬਣਾਉਣ ਖਰੀਦ ਏਜੰਸੀਆਂ
ਕਿਸਾਨਾਂ ਨੂੰ ਸੁੱਕੀ ਕਣਕ ਹੀ ਮੰਡੀਆਂ ‘ਚ ਲੈ ਕੇ ਆਉਣ ਦੀ ਅਪੀਲ

ਪਟਿਆਲਾ, 5 ਅਪ੍ਰੈਲ 2022

ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਪਟਿਆਲਾ, ਘਨੌਰ ਤੇ ਰਾਜਪੁਰਾ ਅਨਾਜ ਮੰਡੀ ਦਾ ਅੱਜ ਬਾਅਦ ਦੁਪਹਿਰ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਣਕ ਦੀ ਖਰੀਦ ਦਾ ਜਾਇਜਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ‘ਚ ਕਣਕ ਦੀ ਆਮਦ ਦੇ 24 ਘੰਟਿਆਂ ‘ਚ ਖਰੀਦ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਇਸਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਖਰੀਦੀ ਕਣਕ ਦੀ ਮੰਡੀਆਂ ‘ਚੋਂ ਲਿਫ਼ਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ।

ਹੋਰ ਪੜ੍ਹੋ :-ਮਾਪਿਆਂ ਨੇ ਭਾਰੀ ਉਤਸ਼ਾਹ ਨਾਲ ਸਰਕਾਰੀ ਸਕੂਲਾਂ ਦੀ ਮਾਪੇ-ਅਧਿਆਪਕ ਮਿਲਣੀ ‘ਚ ਸ਼ਮੂਲੀਅਤ ਕੀਤੀ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਮਾਰਕਿਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਆੜਤੀਆਂ ਨਾਲ ਮੀਟਿੰਗ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਕਣਕ ਦੀ ਨਮੀ ਨੂੰ ਘੱਟ ਕਰਨ ਲਈ ਪੱਖਿਆਂ ਦੀ ਵਰਤੋਂ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ 12 ਫੀਸਦੀ ਤੋਂ ਘੱਟ ਨਮੀ ਵਾਲੀ ਕਣਕ ਨੂੰ ਤੁਰੰਤ ਖਰੀਦਣ ਦੇ ਆਦੇਸ਼ ਦਿੰਦਿਆ ਕਿਹਾ ਕਿ ਮੰਡੀ ਵਿੱਚ ਆਈ ਕਣਕ ਦੀ ਜਲਦੀ ਤੋਂ ਜਲਦੀ ਖਰੀਦ ਕਰਕੇ ਲਿਫ਼ਟਿੰਗ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾਲੋ ਨਾਲ ਜੇ ਫਾਰਮ ਆਨ ਲਾਈਨ ਜਾਰੀ ਕੀਤੇ ਜਾਣ।

ਡਿਪਟੀ ਕਮਿਸ਼ਨਰ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਕਿਹਾ ਕਿ ਉਹ ਕਿਸੇ ਕਿਸਾਨ ਦੀ ਪ੍ਰੇਸ਼ਾਨੀ ਦਾ ਸਬੱਬ ਨਾ ਬਣਨ ਅਤੇ ਉਨ੍ਹਾਂ ਦੀ ਜਿਣਸ ਦੀ ਮੰਡੀ ‘ਚ ਆਮਦ ਹੋਣ ਸਮੇਂ ਪੱਖਾ ਆਦਿ ਲਗਣ ਮਗਰੋਂ ਤੁਰੰਤ ਖਰੀਦ ਕਰਵਾਉਣ। ਸਾਕਸ਼ੀ ਸਾਹਨੀ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ ‘ਚ ਲਿਆਉਣ ਤਾਂ ਕਿ ਉਨ੍ਹਾਂ ਦੀ ਫ਼ਸਲ ਦਾ ਵਾਜਬ ਭਾਅ ਮਿਲ ਸਕੇ ਤੇ ਉਨ੍ਹਾਂ ਨੂੰ ਮੰਡੀ ‘ਚ ਜਿਆਦਾ ਸਮਾਂ ਨਾ ਬੈਠਣਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ ‘ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ।

ਇਸ ਮੌਕੇ ਐਸ.ਡੀ.ਐਮ ਪਟਿਆਲਾ ਚਰਨਜੀਤ ਸਿੰਘ, ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ, ਡੀ.ਐਫ.ਐਸ.ਸੀ ਗੁਰਪ੍ਰੀਤ ਸਿੰਘ ਕੰਗ, ਡੀ.ਐਮ.ਓ. ਅਜੈਪਾਲ ਸਿੰਘ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਆੜਤੀਏ ਅਤੇ ਕਿਸਾਨ ਵੀ ਮੌਜੂਦ ਸਨ।
ਕੈਪਸ਼ਨ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਦੇ ਹੋਏ ਉਨ੍ਹਾਂ ਦੇ ਨਾਲ ਐਸ.ਡੀ.ਐਮ ਪਟਿਆਲਾ ਚਰਨਜੀਤ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਹਨ।