ਪਟਿਆਲਾ, 20 ਜੁਲਾਈ :-
ਸਥਾਨਕ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਪੰਜਾਬ ਸਰਕਾਰ ਵੱਲੋਂ ਜਾਰੀ ਰੂਸਾ ਇੰਨਫ੍ਰਾਸਟ੍ਰਕਚਰ ਗ੍ਰਾਂਟ ਵਿਚੋਂ ਤਿਆਰ ਵਰਚੂਅਲ ਕਲਾਸ ਰੂਮ ਅੱਜ ਡਾਇਰੈਕਟਰ ਸਿੱਖਿਆ ਵਿਭਾਗ (ਕਾਲਜਾ) ਪੰਜਾਬ ਰਾਜੀਵ ਕੁਮਾਰ ਗੁਪਤਾ ਨੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਏ.ਡੀ.ਪੀ.ਆਈ (ਕਾਲਜਾ) ਪ੍ਰੋ. (ਡਾ.) ਅਸ਼ਵਨੀ ਭੱਲਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਪ੍ਰਿੰਸੀਪਲ ਪ੍ਰੋ. (ਡਾ.) ਪਰਮਿੰਦਰ ਸਿੰਘ ਦੁਆਰਾ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਪਤਵੰਤੇ ਸੱਜਣਾ ਦਾ ਨਿੱਘਾ ਸੁਆਗਤ ਕੀਤਾ। ਉਨ੍ਹਾਂ ਕਾਲਜ ਦੇ ਇਤਿਹਾਸ, ਵਿਸ਼ੇਸ਼ਤਾਵਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਚੱਲ ਰਹੀਆਂ ਗਤੀਵਿਧੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ।
ਇਸ ਮੌਕੇ ਡੀ.ਪੀ.ਆਈ (ਕਾਲਜਾ) ਰਾਜੀਵ ਕੁਮਾਰ ਗੁਪਤਾ ਨੇ ਕਾਲਜ ਦੇ ਵਿਦਿਆਰਥੀਆ ਨਾਲ ਰੂ-ਬ-ਰੂ ਹੁੰਦਿਆਂ ਆਪਣੇ ਵਿਦਿਆਰਥੀ ਜੀਵਨ ਦੇ ਤਜਰਬੇ ਅਤੇ ਸਫਲਤਾ ਪ੍ਰਾਪਤੀ ਲਈ ਕੀਤੇ ਸੰਘਰਸ਼ ਸਬੰਧੀ ਜਾਣਕਾਰੀ ਸਾਂਝੀ ਕੀਤੀ ਤਾਂ ਜੋ ਵਿਦਿਆਰਥੀ ਉਨ੍ਹਾਂ ਦੇ ਤਜਰਬੇ ਦਾ ਲਾਭ ਲੈ ਦੇ ਹੋਏ ਸਫਲਤਾ ਹਾਸਲ ਕਰ ਸਕਣ। ਇਸ ਦੌਰਾਨ ਵਿਦਿਆਰਥੀਆਂ ਦੁਆਰਾ ਸਿੱਖਿਆ, ਰੁਜ਼ਗਾਰ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਸਬੰਧੀ ਕਈ ਸਵਾਲ ਪੁੱਛੇ ਗਏ, ਜਿਨ੍ਹਾਂ ਦੀ ਮੁਕੰਮਲ ਜਾਣਕਾਰੀ ਰਾਜੀਵ ਕੁਮਾਰ ਗੁਪਤਾ ਦੁਆਰਾ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਸੈਸ਼ਨ 2022-23 ਤੋਂ ਇਸ ਕਾਲਜ ਵਿਚ 50 ਸੀਟਾਂ ਦਾ ਵਾਧਾ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਇਸ ਸੰਸਥਾ ਦਾ ਲਾਭ ਲੈ ਸਕਣ।
ਏ.ਡੀ.ਪੀ.ਆਈ (ਕਾਲਜਾ) ਪ੍ਰੋ. (ਡਾ.) ਅਸ਼ਵਨੀ ਭੱਲਾ ਨੇ ਵਿਦਿਆਰਥੀ ਨੂੰ ਫ਼ੀਸ ਮਾਫ਼ੀ ਸਬੰਧੀ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਅਵਸਰ ‘ਤੇ ਮੁੱਖ ਮਹਿਮਾਨ ਦੁਆਰਾ ਕਾਲਜ ਦਾ ਸਲਾਨਾ ਮੈਗਜ਼ੀਨ ‘ਐਜੂਕੇਸ਼ਨਲ ਰਿਕਾਰਡ’ 2021-22 ਰਿਲੀਜ਼ ਕੀਤਾ ਗਿਆ, ਜਿਸ ਵਿੱਚ ਪ੍ਰੋ. (ਡਾ) ਅਸ਼ਵਨੀ ਭੱਲਾ, ਪ੍ਰਿੰਸੀਪਲ ਪ੍ਰੋ.(ਡਾ.) ਪਰਮਿੰਦਰ ਸਿੰਘ, ਕਾਊਂਸਲ ਮੈਂਬਰ ਅਤੇ ਸੰਪਾਦਕੀ ਮੰਡਲ ਐਸੋ. ਪ੍ਰੋ. ਕਿਰਨਜੀਤ ਕੌਰ, ਪ੍ਰੋ. (ਡਾ) ਇੰਦਰਜੀਤ ਸਿੰਘ ਚੀਮਾ (ਮੁੱਖ ਸੰਪਾਦਕ), ਡਾ. ਦੀਪਿਕਾ ਰਾਜਪਾਲ, ਰੁਪਿੰਦਰ ਸਿੰਘ (ਲਾਇਬ੍ਰੇਰੀਅਨ), ਡਾ. ਮਨਪ੍ਰੀਤ ਕੌਰ, ਅਸਿ. ਪ੍ਰੋ. ਮੰਜੂ ਬਾਲਾ ਅਤੇ ਅਸਿ. ਪ੍ਰੋ. ਨਵਨੀਤ ਕੌਰ ਜੇਜੀ ਨੇ ਭਾਗ ਲਿਆ।
ਇਸ ਮੌਕੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਪ੍ਰਿੰਸੀਪਲ ਦੁਆਰਾ ਕਾਲਜ ਵਿੱਚ ਪੌਦੇ ਲਗਾਏ ਗਏ। ਐਸੋਸੀਏਟ ਪ੍ਰੋ. ਕਿਰਨਜੀਤ ਕੌਰ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ, ਕਾਲਜ ਪ੍ਰਿੰਸੀਪਲ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਡਾ. ਦੀਪਿਕਾ ਰਾਜਪਾਲ ਦੁਆਰਾ ਕੀਤਾ ਗਿਆ। ਇਸ ਅਵਸਰ ‘ਤੇ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਦੇ ਪ੍ਰਿੰਸੀਪਲ ਡਾ. ਕੁਸੁਮ ਲਤਾ, ਕਾਲਜ ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਵੀਰਦੇਵ ਸਿੰਘ, ਮੀਤ ਪ੍ਰਧਾਨ ਡਾ. ਜਗਮੋਹਨ ਸ਼ਰਮਾ, ਐਸੋਸੀਏਟ ਪ੍ਰੋਫੈਸਰ ਅੰਮ੍ਰਿਤ ਸਮਰਾ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਸ਼ਾਮਲ ਹੋਏ।

हिंदी






