ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਫੌਜ਼ ਵਿਚ ਭਰਤੀ ਸਬੰਧੀ ਪ੍ਰਦਰਸ਼ਨ ਕਰ ਰਹੇ ਨੌਜ਼ਵਾਨਾਂ ਨੂੰ ਪ੍ਰਦਰਸ਼ਨ ਖਤਮ ਕਰਨ ਦੀ ਅਪੀਲ-

Sorry, this news is not available in your requested language. Please see here.

ਫਾਜਲਿ਼ਕਾ, 14 ਮਈ :-

ਫੌਜ਼ ਵਿਚ ਭਰਤੀ ਟੈਸਟ ਲਈ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਅਪੀਲ ਕੀਤੀ ਹੈ ਕਿ ਉਹ ਆਪਣਾ ਪ੍ਰਦਰਸ਼ਨ ਖਤਮ ਕਰ ਦੇਣ ਕਿਉਂਕਿ ਉਨ੍ਹਾਂ ਦੀ ਮੰਗ ਸਬੰਧੀ ਸਰਕਾਰ ਨੂੰ ਉਨ੍ਹਾਂ ਦਾ ਮੰਗ ਪੱਤਰ ਭੇਜਿਆ ਜਾ ਚੁੱਕਾ ਹੈ।
ਇਸ ਤੋਂ ਬਿਨ੍ਹਾਂ ਅੱਜ ਜਿ਼ਲ੍ਹਾ ਪ੍ਰਸ਼ਾਸਨ ਦੇ ਨਿਰਦੇਸ਼ਾਂ ਅਨੁਸਾਰ ਇੰਨ੍ਹਾਂ ਨੌਜਵਾਨਾਂ ਦੀ ਫੌਜ਼ ਦੇ ਸੀਨਿਅਰ ਅਧਿਕਾਰੀਆਂ ਨਾਲ ਵੀ ਬੈਠਕ ਕਰਵਾਈ ਗਈ।ਨਾਇਬ ਤਹਿਸੀਲਦਾਰ ਰਾਕੇਸ਼ ਅਗਰਵਾਲ ਨੇ ਖੁਦ ਇੰਨ੍ਹਾਂ ਨੌਜਵਾਨਾਂ ਨੂੰ ਨਾਲ ਲਿਜਾ ਕੇ ਆਰਮੀ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਕਰਵਾਈ ਤਾਂ ਜ਼ੋ ਇਹ ਨੌਜਵਾਨ ਆਪਣੀ ਗੱਲ ਉਨ੍ਹਾਂ ਤੱਕ ਰੱਖ ਸਕਨ ਅਤੇ ਫੌਜ਼ ਵਿਚ ਭਰਤੀ ਪ੍ਰਕ੍ਰਿਆ ਦੀ ਸਾਰੀ ਜਾਣਕਾਰੀ ਲੈ ਸਕਨ। ਇਸ ਤੋਂ ਬਿਨ੍ਹਾਂ ਜਿ਼ਲ੍ਹੇ ਦੇ ਐਸਐਸਪੀ ਸ: ਭੁਪਿੰਦਰ ਸਿੰਘ ਸਿੱਧੂ ਨਾਲ ਵੀ ਇੰਨ੍ਹਾਂ ਨੌਜਵਾਨਾਂ ਦੀ ਮੁਲਾਕਾਤ ਕਰਵਾਈ ਗਈ ਜਿੰਨ੍ਹਾਂ ਨੇ ਵੀ ਭਰਤੀ ਪ੍ਰਕ੍ਰਿਆ ਸਬੰਧੀ ਸਾਰੀਆਂ ਜਾਣਕਾਰੀਆਂ ਇੰਨ੍ਹਾਂ ਨੌਜਵਾਨਾਂ ਨੂੰ ਦਿੱਤੀਆਂ ਅਤੇ ਦੱਸਿਆ ਕਿ ਫੌਜ਼ ਵਿਚ ਭਰਤੀ ਸਬੰਧੀ ਭਾਰਤ ਸਰਕਾਰ ਦੇ ਪੱਧਰ ਤੇ ਨਿਰਣਾ ਲਿਆ ਜਾਂਦਾ ਹੈ ਅਤੇ ਇਸ ਸਬੰਧੀ ਭਾਰਤ ਸਰਕਾਰ ਨੂੰ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਦੀ ਗੱਲ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਨੌਜ਼ਵਾਨਾਂ ਨੂੰ ਅਪੀਲ ਕੀਤੀ ਕਿ ਇਸ ਅੱਤ ਦੀ ਗਰਮੀ ਵਿਚ ਪ੍ਰਦਰਸ਼ਨ ਕਰਨਾ ਸਾਡੇ ਨੌਜਵਾਨਾਂ ਦੀ ਸਿਹਤ ਲਈ ਢੁੱਕਵਾਂ ਨਹੀਂ ਹੈ ਜਦ ਕਿ ਇੰਨ੍ਹਾਂ ਦੇ ਇਸ ਤਰਾਂ ਧਰਨਾ ਪ੍ਰਦਰਸ਼ਨ ਨਾਲ ਆਮ ਲੋਕਾਂ ਨੂੰ ਵੀ ਖੱਜਲ ਖੁਆਰਾ ਹੋਣਾ ਪੈ ਰਿਹਾ ਹੈ, ਇਸ ਲਈ ਉਹ ਧਰਨਾ ਪ੍ਰਦਰਸ਼ਨ ਨਾ ਕਰਨ ਕਿਉਂਕਿ ਉਨ੍ਹਾਂ ਦੀ ਮੰਗ ਸਰਕਾਰ ਨੂੰ ਪਹੁੰਚਾ ਦਿੱਤੀ ਗਈ ਹੈ।