ਜ਼ਿਲ੍ਹਾ ਬਾਲ ਭਲਾਈ ਕੌਂਸਲ ਵੱਲੋਂ ਵਿਦਿਆਰਥੀਆਂ ਦੇ ਜ਼ਿਲਾ ਪੱਧਰੀ ਪੇਂਟਿੰਗ ਮੁਕਾਬਲੇ ਕਰਵਾਏ ਗਏ

Sorry, this news is not available in your requested language. Please see here.

ਵਿਦਿਆਰਥੀਆਂ ਨੇ ਆਪਣੀ ਕਲਪਨਾਂ ਨੂੰ ਕਾਗਜ਼ ’ਤੇ ਚਿੱਤਰਦੇ ਹੋਏ ਬਾਕਮਾਲ ਤਸਵੀਰਾਂ ਬਣਾਈਆਂ

ਜੇਤੂ ਵਿਦਿਆਰਥੀ 14 ਅਕਤੂਬਰ ਨੂੰ ਕਪੂਰਥਲੇ ਡਵੀਜ਼ਨ ਪੱਧਰ ਦੇ ਮੁਕਾਬਲੇ ਵਿੱਚ ਹਿੱਸਾ ਲੈਣਗੇ

ਗੁਰਦਾਸਪੁਰ, 12 ਅਕਤੂਬਰ  :-  ਜ਼ਿਲ੍ਹਾ ਬਾਲ ਭਲਾਈ ਕੌਂਸਲ, ਗੁਰਦਾਸਪੁਰ ਵੱਲੋਂ ਅੱਜ ਐੱਚ.ਆਰ.ਏ. ਇੰਟਰਨੈਸ਼ਨਲ ਸੀਨੀਅਰ ਸਕੈਂਡਰੀ ਸਕੂਲ, ਗੁਰਦਾਸਪੁਰ ਵਿਖੇ ਜ਼ਿਲਾ ਪੱਧਰੀ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਪੇਟਿੰਗ ਮੁਕਾਬਲੇ ਵਿੱਚ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਮੋਹਤਰਮਾ ਸ਼ੈਹਲਾ ਕਾਦਰੀ, ਚੇਅਰਪਰਸਨ, ਜ਼ਿਲਾ ਬਾਲ ਭਲਾਈ ਕੌਂਸਲ ਗੁਰਦਾਸਪੁਰ ਅਤੇ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਪੇਂਟਿੰਗ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਜ਼ਿਲ੍ਹੇ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਮੋਹਤਰਮਾ ਸ਼ੈਹਲਾ ਕਾਦਰੀ ਨੇ ਕਿਹਾ ਕਿ ਇਸ ਮੁਕਾਬਲੇ ਦੀ ਬਦੌਲਤ ਵਿਦਿਆਰਥੀਆਂ ਵਿੱਚ ਚਿੱਤਰਕਾਰੀ ਦਾ ਹੁਨਰ ਹੋਰ ਨਿੱਖਰ ਕੇ ਸਾਹਮਣੇ ਆਵੇਗਾ ਅਤੇ ਉਨਾਂ ਦੇ ਸੁਪਨਿਆਂ ਨੂੰ ਨਵੀਂ ਉਡਾਨ ਮਿਲੇਗੀ। ਉਨਾਂ ਦੱਸਿਆ ਕਿ ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀ 14 ਅਕਤੂਬਰ ਨੂੰ ਕਪੂਰਥਲਾ ਵਿੱਚ ਹੋਣ ਵਾਲੇ ਡਵੀਜ਼ਨ ਪੱਧਰੀ ਪੇਂਟਿੰਗ ਮੁਕਾਬਲੇ ਵਿੱਚ ਭਾਗ ਲੈਣਗੇ।

ਇਸ ਮੌਕੇ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਵਿਦਿਆਰਥੀਆਂ ਦੇ ਹੁਨਰ ਦੀ ਸਰਾਹਨਾ ਕਰਦਿਆਂ ਕਿਹਾ ਕਿ ਸਾਰੇ ਹੀ ਵਿਦਿਆਰਥੀਆਂ ਨੇ ਬਹੁਤ ਵਧੀਆ ਚਿੱਤਰਕਾਰੀ ਕੀਤੀ ਹੈ ਅਤੇ ਉਹ ਕਾਮਨਾ ਕਰਦੇ ਹਨ ਕਿ ਵਿਦਿਆਰਥੀਆਂ ਦੇ ਇਸ ਹੁਨਰ ਵਿੱਚ ਹੋਰ ਨਿਖਾਰ ਆਵੇ।

ਪੇਂਟਿੰਗ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬਹੁਤ ਵਧੀਆ ਚਿੱਤਰਕਾਰੀ ਕੀਤੀ ਅਤੇ ਆਪਣੀ ਕਲਪਨਾਂ ਨੂੰ ਕਾਗਜ਼ ’ਤੇ ਚਿੱਤਰਦੇ ਹੋਏ ਬਾਕਮਾਲ ਤਸਵੀਰਾਂ ਬਣਾਈਆਂ। ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨਾਂ ਵੱਲੋਂ ਟਰਾਫੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ।

ਇਸ ਮੌਕੇ ਰਮੇਸ਼ ਮਹਾਜਨ ਪ੍ਰੋਜੈਕਟ ਡਾਇਰੈਕਟਰ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਗੁਰਦਾਸਪੁਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ.ਸ.) ਸ. ਅਮਰਜੀਤ ਸਿੰਘ ਭਾਟੀਆ, ਸ੍ਰੀਮਤੀ ਸੁਮਨ ਸ਼ੁਕਲਾ, ਪ੍ਰਿੰਸੀਪਲ ਐੱਚ.ਆਰ.ਏ. ਇੰਟਰਨੈਸ਼ਨਲ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ, ਇੰਦਰਜੀਤ ਸਿੰਘ ਬਾਜਵਾ ਸਾਬਕਾ ਸੁਪਰਡੈਂਟ ਸਿੱਖਿਆ ਵਿਭਾਗ, ਅਧਿਆਪਕਾ ਸੁਖਬੀਰ ਕੌਰ, ਅਧਿਆਪਕ ਮਨਪ੍ਰੀਤ ਸਿੰਘ ਸ਼ਾਹਬਾਦ, ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ, ਬੀ.ਐੱਮ. ਨਵਦੀਪ ਸਿੰਘ ਅਤੇ ਹੋਰ ਸਟਾਫ਼ ਵੀ ਹਾਜ਼ਰ ਸੀ।

 

 

ਹੋਰ ਪੜ੍ਹੇਂ :- ਖੇਤੀਬਾੜੀ ਵਿਭਾਗ ਪਰਾਲੀ ਸਾੜਨ ਦੀ ਪ੍ਰਥਾ ਰੋਕਣ ਲਈ ਪੱਬਾਂ ਭਾਰ