ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਵਿਸ਼ੇਸ਼ ਯੋਗਾ ਕੈਂਪ ਆਯੋਜਿਤ

Sorry, this news is not available in your requested language. Please see here.

– ਜਿਲ੍ਹਾ ਕਚਹਿਰੀਆਂ ਕੰਪਲੈਕਸ ਵਿਖੇ ਆਯੋਜਿਤ ਕੈਂਪ ਮੌਕੇ, ਨਿਆਂਇਕ ਅਧਿਕਾਰੀਆਂ, ਵਕੀਲ ਸਾਹਿਬਾਨ ਅਤੇ ਨਿਆਂਇਕ ਅਦਾਲਤਾਂ ‘ਚ ਤਾਇਨਾਤ ਸਟਾਫ ਮੈਂਬਰਾਂ ਵੱਲੋਂ ਸ਼ਮੂਲੀਅਤ

ਲੁਧਿਆਣਾ, 21 ਜੂਨ (000) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਹੋਈਆਂ ਹਦਾਇਤਾਂ ਤਹਿਤ ਅੱਜ 21 ਜੂਨ, 2022 ਨੂੰ ਸੈਸ਼ਨਜ਼ ਡਵੀਜਨ, ਲੁਧਿਆਣਾ ਅਧੀਨ ਕੰਮ ਕਰ ਰਹੀਆਂ ਨਿਆਂਇਕ ਅਦਾਲਤਾਂ ਵੱਲੋਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਸਹਿਯੋਗ ਨਾਲ ‘ਅੰਤਰਰਾਸ਼ਟਰੀ ਯੋਗਾ ਦਿਵਸ’ ਮਨਾਇਆ ਗਿਆ।

ਇਸ  ਮੌਕੇ  ਸ੍ਰੀ  ਮੁਨੀਸ਼  ਸਿੰਗਲ,  ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਅਤੇ ਸ੍ਰੀ ਰਮਨ ਸ਼ਰਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ  ਦੀ ਦੇਖ-ਰੇਖ ਹੇਠ ਜਿਲ੍ਹਾ ਕਚਹਿਰੀਆਂ ਕਪਲੈਕਸ, ਲੁਧਿਆਣਾ ਵਿਖੇ ਅੱਜ ਇੱਕ ਵਿਸ਼ੇਸ਼ ਯੋਗਾ ਕੈਂਪ ਦਾ ਆਯੋਜਨ ਕਰਵਾਇਆ ਗਿਆ। ਇਸ ਕੈਂਪ ਵਿੱਚ ਨਿਆਂਇਕ ਅਧਿਕਾਰੀਆਂ, ਵਕੀਲ ਸਾਹਿਬਾਨ ਅਤੇ ਨਿਆਂਇਕ ਅਦਾਲਤਾਂ ਵਿੱਚ ਤਾਇਨਾਤ ਲਗਭਗ 30 ਸਟਾਫ ਮੈਂਬਰਾਂ ਵੱਲੋਂ ਹਿੱਸਾ ਲਿਆ ਗਿਆ।

ਇਸ ਮੌਕੇ ਸ੍ਰੀ ਹੁਸ਼ਿਆਰ ਸਿੰਘ ਅਤੇ ਸ੍ਰੀ ਸੁਖਵਿੰਦਰ ਸਿੰਘ, ਮਾਹਰ ਯੋਗਾ ਇੰਸਟਰੱਕਟਰਾਂ ਵੱਲੋਂ ਯੋਗਾ ਕੈਂਪ ਵਿੱਚ ਹਿੱਸਾ ਲੈਣ ਵਾਲੇ ਨਿਆਂਇਕ ਅਧਿਕਾਰੀਆਂ, ਵਕੀਲ ਸਾਹਿਬਾਨ ਅਤੇ ਕਰਮਚਾਰੀਆਂ ਨੂੰ ਯੋਗਾ ਕਰਵਾਇਆ ਗਿਆ ਅਤੇ ਸਰੀਰਕ ਅਤੇ ਦਿਮਾਗੀ ਤੰਦਰੁਸਤੀ ਲਈ ਲੋੜੀਂਦੀਆਂ ਕਸਰਤਾਂ ਕਰਵਾਈਆਂ ਗਈਆਂ ਅਤੇ ਯੋਗਾ ਕਰਨ ਦੇ ਫਾਇਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ।

ਇਸ ਮੌਕੇੇ ਉਪ ਮੰਡਲ ਪੱਧਰ ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਦੀਆਂ ਨਿਆਂਇਕ ਅਦਾਲਤਾਂ ਵੱਲੋਂ ਵੀ ‘ਅੰਤਰਰਾਸ਼ਟਰੀ ਯੋਗਾ ਦਿਵ’ ਮਨਾਇਆ ਗਿਆ ।

‘ਅੰਤਰਰਾਸ਼ਟਰੀ ਯੋਗਾ ਦਿਵਸ’ ਮੌਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਵਿੱਚ ਵੀ ਯੋਗਾ ਕੈਂਪਾਂ ਦਾ ਆਯੋਜਨ ਕਰਵਾਇਆ ਗਿਆ ਅਤੇ ਮਾਹਰ ਯੋਗਾ ਇੰਸਟਰੱਕਟਰਾਂ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਯੋਗਾ ਦੀਆਂ ਕਸਰਤਾਂ ਕਰਵਾਈਆਂ ਗਈਆਂ।

ਇਸ ਮੌਕੇ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਯੋਗਾ ਕਰਨਾ ਸਾਡੇ ਸਰੀਰ ਅਤੇ ਦਿਮਾਗ ਦੀ ਤੰਦਰੁਸਤੀ ਲਈ ਬਹੁਤ ਹੀ ਲੋੜੀਂਦਾ ਅਤੇ ਲਾਭਦਾਇਕ ਹੈ ਜੋ ਕਿ ਸਾਡੇ ਸਰੀਰ ਨੂੰ ਬੀਮਾਰੀਆਂ ਤੋਂ ਬਚਾ ਕੇ ਰੱਖਣ ਵਿੱਚ ਸਹਾਇਤਾ ਕਰਦਾ ਹੈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਰੀਰਕ ਤੌਰ ਤੇ ਤੰਦਰੁਸਤ ਰਹਿਣ ਲਈ ਸਾਨੂੰ ਸਭਨਾਂ ਨੂੰ ਰੋਜ਼ਾਨਾ ਆਪਣੀ ਜਿੰਦਗੀ ਵਿੱਚ ਯੋਗਾ ਦੀ ਗਤੀਵਿਧੀਆਂ ਨੂੰ ਅਪਨਾਉਣਾ ਚਾਹੀਦਾ ਹੈ।