ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲਾਈਆਂ ਪਾਬੰਦੀਆਂ `ਚ 1 ਫ਼ਰਵਰੀ ਤੱਕ ਵਾਧਾ

GIRISH DAYALAN
ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਬੋਰਡ ਤਹਿਤ ਸਰਕਲ ਜ਼ੀਰਾ ਨਾਲ 4032 ਲਾਭਪਾਤਰੀਆਂ ਦੇ ਖਾਤਿਆਂ ਵਿਚ 4,51,74,585.00 ਰਕਮ ਦੀ ਪ੍ਰਵਾਨਗੀ: ਡਿਪਟੀ ਕਮਿਸ਼ਨਰ

Sorry, this news is not available in your requested language. Please see here.

300 ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠ (ਇੰਨਡੋਰ ਅਤੇ ਆਊਟਡੋਰ) ਤੇ ਹੋਵੇਗੀ ਪਾਬੰਦੀ
ਰਾਤ 10 ਤੋਂ ਸਵੇਰੇ 5 ਵਜੇ ਤੱਕ ਗੈਰ-ਜ਼ਰੂਰੀ ਗਤੀਵਿਧੀਆਂ ’ਤੇ ਪਾਬੰਦੀ
ਸਕੂਲ, ਕਾਲਜ, ਯੂਨੀਵਰਸਿਟੀਆਂ, ਕੋਚਿੰਗ ਸੰਸਥਾਵਾਂ ਬੰਦ ਰਹਿਣਗੇ

ਫਿਰੋਜ਼ਪੁਰ 28 ਜਨਵਰੀ 2022

ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਮੈਜਿਸਟਰੇਟ ਗਿਰਿਸ ਦਿਆਲਨ ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ 25 ਜਨਵਰੀ 2022 ਤੱਕ ਲਗਾਈਆਂ ਕੋਵਿਡ-19 ਪਾਬੰਦੀਆਂ ਨੂੰ 1 ਫ਼ਰਵਰੀ 2022 ਤੱਕ ਵਧਾ ਦਿੱਤਾ ਹੈ।

ਇਨ੍ਹਾਂ ਹੁਕਮਾਂ ਅਨੁਸਾਰ ਐਪੀਡੈਮਿਕ ਡਿਸੀਜ਼ ਐਕਟ 1897 ਦੇ ਸੈਕਸ਼ਨ 2 ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀਆਂ ਹੋਰ ਧਾਰਾਵਾਂ ਤਹਿਤ ਜਾਰੀ ਇਨ੍ਹਾਂ ਪਾਬੰਦੀਆਂ ਤਹਿਤ ਹੁਣ ਸਾਰੇ ਜਨਤਕ ਸਥਾਨਾਂ ਤੇ ਕੰਮਕਾਰ ਦੇ ਸਥਾਨਾਂ ਆਦਿ ਉੱਤੇ ਹਰੇਕ ਨਾਗਰਿਕ ਦੁਆਰਾ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਆਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਹਰ ਗਤੀਵਿਧੀ ਦੌਰਾਨ ਘੱਟੋ ਘੱਟ ਛੇ ਫੁੱਟ (ਦੋ ਗਜ਼ ਦੀ ਦੂਰੀ) ਦੇ ਸਮਾਜਿਕ ਦੂਰੀ ਨਿਯਮ ਦੀ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 300 ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠ (ਇੰਨਡੋਰ ਅਤੇ ਆਊਟਡੋਰ)  `ਤੇ ਪਾਬੰਦੀ ਰਹੇਗੀ।

ਰਾਤ ਦਾ ਕਰਫਿਊ ਲਾਗੂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਸਾਰੀਆਂ ਗੈਰ ਜ਼ਰੂਰੀ ਗਤੀਵਿਧੀਆਂ ’ਤੇ ਰਾਤ 10 ਵਜੇ ਤੋਂ ਅਗਲੀ ਸਵੇਰ 5 ਵਜੇ ਤੱਕ ਪਾਬੰਦੀ ਲਗਾਈ ਗਈ ਹੈ। ਜਦਕਿ ਸਾਰੀਆਂ ਲਾਜ਼ਮੀ ਗਤੀਵਿਧੀਆਂ ਜਿਨ੍ਹਾਂ ਵਿੱਚ ਵੱਖ ਵੱਖ ਸ਼ਿਫਟਾਂ ਵਿੱਚ ਚੱਲਣ ਵਾਲੇ ਉਦਯੋਗ ਤੇ ਦਫ਼ਤਰ ਆਦਿ ਸ਼ਾਮਲ ਹਨ (ਸਰਕਾਰੀ ਤੇ ਪ੍ਰਾਈਵੇਟ ਦੋਵੇਂ), ਨੈਸ਼ਨਲ ਤੇ ਸਟੇਟ ਹਾਈਵੇ ’ਤੇ ਨਾਗਰਿਕਾਂ ਅਤੇ ਵਸਤਾਂ ਦੀ ਆਵਾਜਾਈ ਅਤੇ ਸਮਾਨ ਦੀ ਅਨਲੋਡਿੰਗ ਅਤੇ ਬੱਸਾਂ, ਰੇਲਗੱਡੀਆਂ ਤੇ ਹਵਾਈ ਜਹਾਜ਼ਾਂ ਰਾਹੀਂ ਯਾਤਰਾ ਕਰਨ ਵਾਲੇ ਲੋਕਾਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਣ ਦੀ ਛੋਟ ਰਹੇਗੀ। ਇਸ ਤੋਂ ਇਲਾਵਾ ਫਾਰਮਾਸਿਟੀਕਲ ਡਰੱਗਜ਼ ਦੇ ਨਿਰਮਾਣ ਨਾਲ ਸਬੰਧਤ ਗਤੀਵਿਧੀਆਂ ਜਿਵੇਂ ਕਿ ਕੱਚਾ ਮਾਲ, ਤਿਆਰ ਮਾਲ ਤੇ ਕਰਮਚਾਰੀਆਂ ਅਤੇ ਵੈਕਸੀਨ ਅਤੇ ਮੈਡੀਕਲ ਯੰਤਰਾਂ ਤੇ ਡਾਇਗੋਨੋਸਟਿਕ ਟੈਸਟਿੰਗ ਕਿੱਟਸ ਨੂੰ ਇਨ੍ਹਾਂ ਪਾਬੰਦੀਆਂ ਤੋਂ ਛੋਟ ਰਹੇਗੀ।

ਇਨ੍ਹਾਂ ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਸਾਰੇ ਵਿਦਿਅਕ ਅਦਾਰੇ ਜਿਵੇਂ ਕਿ ਸਕੂਲ, ਕਾਲਜ, ਯੂਨੀਵਰਸਿਟੀਆਂ, ਕੋਚਿੰਗ ਸੰਸਥਾਵਾਂ ਆਦਿ ਸ਼ਾਮਲ ਹਨ, ਬੰਦ ਰਹਿਣਗੇ। ਫਿਰ ਵੀ ਇਹ ਅਦਾਰੇ ਆਪਣੀ ਅਕਾਦਮਿਕ ਸਮਾਂ ਸਾਰਣੀ ਮੁਤਾਬਕ ਆਨਲਾਈਨ ਟੀਚਿੰਗ ਕਰ ਸਕਣਗੇ। ਇਸ ਤੋਂ ਇਲਾਵਾ ਮੈਡੀਕਲ ਅਤੇ ਨਰਸਿੰਗ ਕਾਲਜਾਂ ’ਤੇ ਇਹ ਪਾਬੰਦੀ ਨਹੀਂ ਲਗਾਈ ਗਈ।

ਸਾਰੇ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲਜ਼, ਰੈਸਟੋਰੈਂਟ, ਸਪਾਜ਼, ਮਿਊਜ਼ੀਅਮ, ਚਿੜੀਆਘਰ, ਖੇਡ ਕੰਪਲੈਕਸ, ਜਿੰਮ ਆਦਿ ਆਪਣੀ 50 ਫੀਸਦੀ ਸਮਰੱਥਾ ਮੁਤਾਬਕ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਪਰ ਹਾਜ਼ਰ ਸਟਾਫ਼ ਦਾ ਮੁਕੰਮਲ ਟੀਕਾਕਰਨ ਹੋਣਾ ਲਾਜ਼ਮੀ ਹੈ। ਏ.ਸੀ ਬੱਸਾਂ 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੀਆਂ।

ਸਹੀ ਢੰਗ ਨਾਲ ਮਾਸਕ ਨਾ ਪਹਿਨਣ ਵਾਲੇ ਕਿਸੇ ਵੀ ਵਿਅਕਤੀ ਨੂੰ ਸਰਕਾਰੀ ਜਾਂ ਪ੍ਰਾਈਵੇਟ ਦਫ਼ਤਰਾਂ ਵਿੱਚ ਕੋਈ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ। ਕੇਵਲ ਉਹ ਯਾਤਰੀ ਜਿਹੜੇ ਕਿ ਪੂਰੀ ਤਰ੍ਹਾਂ ਵੈਕਸੀਨੇਟਿਡ ਹਨ ਜਾਂ ਕੋਵਿਡ ਤੋਂ ਠੀਕ ਹੋ ਚੁੱਕੇ ਹਨ ਜਾਂ ਆਰ.ਟੀ.ਪੀ.ਸੀ.ਆਰ. ਰਿਪੋਰਟ (72 ਘੰਟੇ ਤੋਂ ਘੱਟ ਸਮੇਂ ਦੀ) ਨੈਗੇਟਿਵ ਹੋਵੇ ਉਨ੍ਹਾਂ ਨੂੰ ਹੀ ਜ਼ਿਲ੍ਹੇ ਵਿੱਚ ਆਉਣ ਦੀ ਆਗਿਆ ਹੋਵੇਗੀ। ਜੇਕਰ ਉਪਰੋਕਤ `ਚੋਂ ਕੋਈ ਵੀ ਨਹੀਂ ਹੈ ਤਾਂ ਰੈਪਿੰਡ ਐਂਟੀਜਨ ਟੈਸਟਿੰਗ ਲਾਜ਼ਮੀ ਹੋਵੇਗੀ। ਹਵਾਈ ਯਾਤਰਾ ਰਾਹੀਂ ਆਉਣ ਵਾਲੇ ਲੋਕਾਂ `ਤੇ ਵੀ ਮੁਕੰਮਲ ਵੈਕਸੀਨੇਟਿਡ ਜਾਂ ਕੋਵਿਡ ਤੋਂ ਠੀਕ ਹੋਏ ਮਰੀਜ਼ਾਂ ਜਾਂ ਨੈਗੇਟਿਵ ਆਰ.ਟੀ.ਪੀ.ਸੀ.ਆਰ. ਰਿਪੋਰਟਾਂ (72 ਘੰਟੇ ਤੋਂ ਘੱਟ ਸਮੇਂ ਦੀ) ਸ਼ਰਤਾਂ ਲਾਗੂ ਹੋਣਗੀਆਂ। ਅਪਾਹਜ ਵਿਅਕਤੀਆਂ ਅਤੇ ਗਰਭਵਤੀ ਮਹਿਲਾ ਕਰਮਚਾਰੀਆਂ ਨੂੰ ਦਫ਼ਤਰ ਵਿੱਚ ਜਾਣ ਤੋਂ ਛੋਟ ਹੋਵੇਗੀ ਪਰ ਉਨ੍ਹਾਂ ਨੂੰ ਘਰ ਤੋਂ ਕੰਮ ਕਰਨਾ ਹੋਵੇਗਾ।   ਇਹ ਹੁਕਮ 1 ਫਰਵਰੀ 2022 ਤੱਕ ਲਾਗੂ ਰਹਿਣਗੇ।