ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 18 ਤੋ 20 ਫਰਵਰੀ ਤੇ 10 ਮਾਰਚ ਨੂੰ ਡਰਾਈ ਡੇਅ ਘੋਸ਼ਿਤ

SANDEEP HANS
ਜ਼ਿਲ੍ਹੇ 'ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ 'ਤੇ ਪਾਬੰਦੀ

Sorry, this news is not available in your requested language. Please see here.

ਡਰਾਈ ਡੇਅ ਵਾਲੇ ਦਿਨਾਂ ਦੌਰਾਨ ਸ਼ਰਾਬ ਦੀ ਵਿੱਕਰੀ ਤੇ ਰਹੇਗੀ ਪੂਰਨ ਪਾਬੰਦੀ

ਪਟਿਆਲਾ, 14 ਫਰਵਰੀ 2022

ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਸੰਦੀਪ ਹੰਸ ਨੇ ਪੰਜਾਬ ਆਬਾਕਾਰੀ ਐਕਟ, 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆ ਪਟਿਆਲਾ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਮਿਤੀ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਵੋਟਿੰਗ ਖਤਮ ਹੋਣ ਤੱਕ ਅਤੇ 10 ਮਾਰਚ ਨੂੰ (ਵੋਟਾਂ ਦੀ ਗਿਣਤੀ ਵਾਲੇ ਦਿਨ) ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਡਰਾਈ ਡੇਅ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਹੋਰ ਪੜ੍ਹੋ :-ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਹੋਵੇਗੀ ਛੁੱਟੀ : ਜ਼ਿਲ੍ਹਾ ਚੋਣ ਅਫ਼ਸਰ

ਹੁਕਮਾਂ ‘ਚ ਕਿਹਾ ਗਿਆ ਹੈ ਕਿ ਉਕਤ ਪਾਬੰਦੀ ਸਮੇਂ ਦੌਰਾਨ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਬੀਅਰ ਬਾਰ, ਰੈਸਟੋਰੈਂਟ, ਅਹਾਤੇ, ਕਲੱਬ, ਹੋਟਲ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਤੌਰ ‘ਤੇ ਇਜਾਜ਼ਤ ਹੈ, ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ‘ਤੇ ਵੀ ਪੂਰਨ ਤੌਰ ‘ਤੇ ਇਹ ਹੁਕਮ ਲਾਗੂ ਹੋਣਗੇ।